
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਆਰੀਆ ਕਾਲਜ ਗਰਲਜ਼ ਸੈਕਸ਼ਨ 'ਚ ਧੂਮ-ਧਾਮ ਨਾਲ ਮਨਾਇਆ 'ਆਜ਼ਾਦੀ ਦਿਹਾੜਾ

ਸੁਖਦੇਵ ਸਿੰਘ, ਪੰਜਾਬੀ ਜਾਗਰਣ, ਲੁਧਿਆਣਾ
ਆਰੀਆ ਕਾਲਜ ਗਰਲਜ਼ ਸੈਕਸ਼ਨ, ਲੁਧਿਆਣਾ ਵਿਖੇ 'ਆਜ਼ਾਦੀ ਦਿਹਾੜਾ' ਬਹੁਤ ਹੀ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਪ੍ਰੋਗਰਾਮ ਵਿੱਚ ਆਜ਼ਾਦੀ ਦੇ ਰੰਗਾਂ ਦੇ ਭਾਵਾਂ ਨੂੰ ਪੇਸ਼ ਕਰਦੀ ਵਿਦਿਆਰਥੀਆ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ, ਹੋਮ ਸਾਇੰਸ ਵਿਭਾਗ ਵੱਲੋਂ ਤਿੰਨ ਰੰਗ ਕੁੱਕੀਗ ਕੰਪੀਟੀਸ਼ਨ, ਕੰਪਿਊਟਰ ਵਿਭਾਗ ਵੱਲੋਂ ਪੀਪੀਟੀ ਪ੍ਰਤੀਯੋਗਤਾ 'ਆਜ਼ਾਦੀ ਦਾ ਜਸ਼ਨ' ਸੰਕਲਪ ਅਧੀਨ ਕਾਰਵਾਈ ਗਈ ਤੇ ਇਸ ਭਾਵਨਾ ਨੂੰ ਹੋਰ ਵਧਾਉਂਦੇ ਹੋਏ ਵਿਦਿਆਰਥਣਾਂ ਵਲੋਂ ਤਿਰੰਗੇ ਨਾਲ ਸੈਲਫੀ ਵੀ ਲਈ ਗਈ। ਵਿਦਿਆਰਥਣਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਏਸੀਐਮਸੀ ਦੇ ਮੈਂਬਰਾਂ ਵੱਲੋਂ ਵਿਦਿਆਰਥਣਾਂ ਨੂੰ ਹਰ ਸੰਭਵ ਯਤਨ ਕਰਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਪਿ੍ੰਸੀਪਲ ਡਾ. ਸੂਕਸ਼ਮ ਆਹਲੂਵਾਲੀਆ ਨੇ ਕਿਹਾ ਕਿ ਵਿਦਿਆਰਥਣਾਂ ਨੂੰ ਆਦਰਸ਼ ਨਾਗਰਿਕ ਬਣਨ ਲਈ ਉਨ੍ਹਾਂ ਅੰਦਰ ਰਾਸ਼ਟਰੀ ਭਾਵਨਾ ਨੂੰ ਜਗਾਉਣਾ ਬਹੁਤ ਜ਼ਰੂਰੀ ਹੈ। ਇੰਚਾਰਜ ਡਾ. ਮਮਤਾ ਕੋਹਲੀ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੂੰ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ। ਪ੍ਰੋਗਰਾਮ ਦੇ ਅੰਤ ਵਿੱਚ ਹੋਏ ਸਾਰੇ ਮੁਕਾਬਲਿਆਂ ਦੇ ਜੇਤੂਆਂ ਨੂੰ ਮੈਡਲ ਦਿੱਤੇ ਗਏ।