
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਭਾਜਪਾ ਦੀ ਕਥਿਤ ਮਨੂਵਾਦੀ ਸੋਚ ਖ਼ਿਲਾਫ਼ ਕਾਂਗਰਸ ਵੱਲੋਂ ਡੇਹਲੋਂ ਵਿਖੇ ਰੋਸ ਪ੍ਰਦਰਸ਼ਨ

44
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਅਗਵਾਈ ਹੇਠ ਅੱਜ ਕਸਬਾ ਡੇਹਲੋਂ ਵਿਖੇ ਕਾਂਗਰਸ ਪਾਰਟੀ ਤੇ ਐੱਸਸੀ ਸਮਾਜ ਵੱਲੋਂ ਭਾਜਪਾ ਦੀ ਮਨੂਵਾਦੀ ਸੋਚ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਵੈਦ ਨੇ ਕਿਹਾ ਕਿ ਬੀਤੇ ਦਿਨੀਂ ਉੱਤਰਾਖੰਡ ਵਿਖੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕ ਅਰਜੁਨ ਖੜਗੇ ਵੱਲੋਂ ਇੱਕ ਰੈਲੀ ਨੂੰ ਸੰਬੋਧਨ ਕੀਤਾ ਗਿਆ ਸੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਰੈਲੀ ਉਪਰੰਤ ਭਾਜਪਾ ਦੇ ਕੁੱਝ ਵਰਕਰਾਂ ਵੱਲੋਂ ਕਥਿਤ ਤੌਰ ’ਤੇ ਰੈਲੀ ਵਾਲੇ ਸਥਾਨ ਨੂੰ ਦੁੱਧ ਤੇ ਗੰਗਾ ਜਲ ਨਾਲ ਸਾਫ਼ ਕਰਕੇ ਉੱਥੇ ਹਵਨ ਕਰਵਾਇਆ। ਕਾਂਗਰਸੀ ਆਗੂਆਂ ਨੇ ਇਸ ਕਾਰਵਾਈ ਨੂੰ ਦਲਿਤ ਭਾਈਚਾਰੇ ਪ੍ਰਤੀ ਕਥਿਤ ਮਨੂਵਾਦੀ ਸੋਚ ਦਾ ਖੁੱਲ੍ਹਾ ਪ੍ਰਗਟਾਵਾ ਕਰਾਰ ਦਿੰਦਿਆਂ ਇਸ ਦੀ ਸਖ਼ਤ ਨਿਖੇਧੀ ਕੀਤੀ।
ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਬਲਾਕ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋ, ਐਸਸੀ ਸੈੱਲ ਦੇ ਸੀਨੀਅਰ ਆਗੂ ਗੁਰਿੰਦਰ ਸਿੰਘ ਢੋਡੇ, ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਹਿਰਦੇ ਪਾਲ ਢੀਂਡਸਾ, ਬਲਾਕ ਸੰਮਤੀ ਮੈਂਬਰ ਸੁਖਦੀਪ ਕੌਰ,ਅਤੇ ਯੂਥ ਕਾਂਗਰਸ ਦੇ ਪ੍ਰਧਾਨ ਹਰਜੋਤ ਗਰੇਵਾਲ ਨੇ ਭਾਜਪਾ ਦੀ ਉਕਤ ਕਾਰਵਾਈ ਪ੍ਰਤੀ ਆਪਣਾ ਰੋਸ ਪ੍ਰਗਟ ਕਰਦਿਆਂ ਇਸ ਨੂੰ ਸਮਾਜਿਕ ਬਰਾਬਰੀ ਅਤੇ ਭਾਈਚਾਰਕ ਸਾਂਝ ਦੇ ਵਿਰੁੱਧ ਦੱਸਿਆ। ਇਸ ਮੌਕੇ ਜੀਵਨ ਸਿੰਘ ਭੁੱਟਾ, ਨਿਰਮਲ ਸਿੰਘ ਨਿੰਮਾ, ਮਨਸੁਖਬੀਰ ਸਿੰਘ ਜਿਲਾ ਜਨਰਲ ਸਕੱਤਰ ਯੂਥ ਕਾਂਗਰਸ, ਇੰਦਰ ਮੋਹਨ ਕਾਦੀਆਂ, ਪ੍ਰੀਤ ਡੇਹਲੋਂ, ਹਰਵਿੰਦਰ ਸਿੰਘ ਸੀਓ ਸਮੇਤ ਹੋਰ ਆਗੂ ਤੇ ਵਰਕਰ ਮੌਜੂਦ ਸਨ।