
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵਰਕਰਾਂ ਦੀ ਨਿਰਾਸ਼ਾ ਦੂਰ ਕਰੇ ਹਾਈ ਕਮਾਂਡ-ਮੁਹੰਮਦ ਗੁਲਾਬ

ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ : ਕਾਂਗਰਸ ’ਚ ਪਿਛਲੇ ਕੁੱਝ ਸਮੇਂ ਤੋਂ ਖਿੱਚੋਤਾਣ ਤੇ ਆਪਸੀ ਮਤਭੇਦਾਂ ’ਤੇ ਚਿੰਤਾ ਪ੍ਰਗਟਾਉਂਦਿਆਂ ਕਾਂਗਰਸ ਦੇ ਵੱਖ-ਵੱਖ ਅਹੁਦਿਆਂ ’ਤੇ ਰਹਿ ਚੁੱਕੇ ਸੀਨੀਅਰ ਆਗੂ ਮੁਹੰਮਦ ਗੁਲਾਬ ਨੇ ਪਾਰਟੀ ਹਾਈਕਮਾਂਡ ਤੋਂ ਜ਼ਮੀਨੀ ਪੱਧਰ ’ਤੇ ਲੰਮੇ ਸਮੇਂ ਤੋਂ ਕੰਮ ਕਰ ਰਹੇ ਵਫ਼ਾਦਾਰ ਵਰਕਰਾਂ ਨੂੰ ਬਣਦਾ ਸਨਮਾਨ ਤੇ ਜ਼ਿੰਮੇਵਾਰੀ ਦੇਣ ਦੀ ਮੰਗ ਕੀਤੀ। ਮੁਹੰਮਦ ਗੁਲਾਬ ਅਨੁਸਾਰ ਵਰਕਰ ਕਿਸੇ ਵੀ ਸਿਆਸੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਕਾਂਗਰਸੀ ਵਰਕਰਾਂ ਨੇ ਨਿੱਜੀ ਹਿੱਤਾਂ ਨੂੰ ਪਾਸੇ ਰੱਖ ਕੇ ਕਈ ਸਾਲਾਂ ਤੱਕ ਪਾਰਟੀ ਨੂੰ ਮਜ਼ਬੂਤ ਕਰਨ ਲਈ ਮਿਹਨਤ ਕੀਤੀ ਹੈ। ਮੁਹੰਮਦ ਗੁਲਾਬ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਨੂੰ ਮਜ਼ਬੂਤੀ ਨਾਲ ਵਾਪਸੀ ਕਰਨ ਲਈ ਅੰਦਰੂਨੀ ਮਤਭੇਦਾਂ ਨੂੰ ਭੁਲਾ ਕੇ ਸਾਰੇ ਵਫ਼ਾਦਾਰ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣਾ ਹੋਵੇਗਾ। ਉਨ੍ਹਾਂ ਕਿਹਾ ਕਿ ਮਜ਼ਬੂਤ ਸੰਗਠਨ, ਇਕਜੁੱਟ ਲੀਡਰਸ਼ਿਪ ਅਤੇ ਸਮਰਪਿਤ ਵਰਕਰਾਂ ਦੇ ਬਲ ’ਤੇ ਹੀ ਕਾਂਗਰਸ ਪੰਜਾਬ ਵਿੱਚ ਪ੍ਰਭਾਵਸ਼ਾਲੀ ਸਿਆਸੀ ਵਾਪਸੀ ਕਰ ਸਕਦੀ ਹੈ। ਹਾਈ ਕਮਾਂਡ ਵਰਕਰਾਂ ਦੀ ਨਿਰਾਸ਼ਾ ਦੂਰ ਕਰੇ।