
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਆਜ਼ਾਦੀ ਦਿਵਸ ਮੌਕੇ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਸਨਮਾਨਤ

ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਖੇਤੀਬਾੜੀ ’ਵਰਸਿਟੀ ’ਚ 80ਵੇਂ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਖੇਤਰਾਂ ’ਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ। ਸਮਾਗਮ ’ਚ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਜਗਰੂਪ ਸਿੰਘ ਸੇਹ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਨਸ਼ਾ ਮੁਕਤੀ ਤੇ ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਜਸਪ੍ਰੀਤ ਸਿੰਘ, ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਲੁਧਿਆਣਾ, ਗੁਰਬਿੰਦਰ ਸਿੰਘ ਰਾਣਾ, ਸੰਗਠਨ ਇੰਚਾਰਜ ਪਾਇਲ, ਤੇਜਪਾਲ ਸਿੰਘ ਭਰਥਲਾ, ਹਲਕਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਸਮਰਾਲਾ ਤੇ ਸੁੱਖੀ ਖੱਟਰਾਂ, ਬਲਾਕ ਸੰਮਤੀ ਮੈਂਬਰ ਸਮਰਾਲਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਨਮਾਨ ਸਮਾਗਮ ਦੌਰਾਨ ਪੰਜਾਬ ਦੇ ਕਰ ਤੇ ਆਬਕਾਰੀ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਨ੍ਹਾਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਵੱਲੋਂ ਸਮਾਜ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਜਗਰੂਪ ਸਿੰਘ ਸੇਹ ਨੇ ਸਨਮਾਨਿਤ ਸ਼ਖ਼ਸੀਅਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਮਾਜ ਦੀ ਬਿਹਤਰੀ ਲਈ ਨਿਸ਼ਕਾਮ ਭਾਵਨਾ ਨਾਲ ਕੰਮ ਕਰਨ ਵਾਲੇ ਲੋਕ ਹੋਰਨਾਂ ਲਈ ਪ੍ਰੇਰਣਾ ਦਾ ਸਰੋਤ ਹੁੰਦੇ ਹਨ। ਉਨ੍ਹਾਂ ਸਨਮਾਨਿਤ ਸ਼ਖ਼ਸੀਅਤਾਂ ਨੂੰ ਭਵਿੱਖ ’ਚ ਵੀ ਇਸੇ ਤਰ੍ਹਾਂ ਸਮਾਜ ਸੇਵਾ ਦੇ ਕੰਮ ਜਾਰੀ ਰੱਖਣ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।