
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਲੋਕਲ ਪਹਿਲੇ ਪੇਜ਼ ਦੀ ਖ਼ਬਰ-ਦਫਤਰੀ ਕਾਮਿਆਂ ਦੀ 2 ਰੋਜ਼ਾ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ ਸ਼ੁਰੂ

-ਡੀਸੀ ਦਫ਼ਤਰ ਅੱਗੇ ਰੋਸ ਰੈਲੀ ਹੋਵੇਗੀ ਅੱਜ
ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਸੂਬੇ ਭਰ ’ਚ ਦਫਤਰੀ ਕਾਮਿਆਂ ਦੀ ਦੋ ਦਿਨਾ ਹੜਤਾਲ ਸ਼ੁਰੂ ਹੋ ਗਈ ਹੈ। ਇਸੇ ਲੜੀ ਤਹਿਤ ਅੱਜ ਕਲੈਰੀਕਲ ਯੂਨੀਅਨ ਸਿਹਤ ਵਿਭਾਗ ਜ਼ਿਲ੍ਹਾ ਲੁਧਿਆਣਾ ਦੇ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ/ਕੰਪਿਊਟਰ ਬੰਦ ਹੜਤਾਲ ਕਰ ਕੇ ਆਪਣੀ ਏਕਤਾ ਅਤੇ ਕਲਮ ਦੀ ਤਾਕਤ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਸਿਵਲ ਸਰਜਨ ਦੇ ਮੁੱਖ ਦਫਤਰ ਦੇ ਬਾਹਰ ਗੇਟ ਰੈਲੀ ਕੀਤੀ•।
ਇਸ ਮੌਕੇ ਹਰਮਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਸਿਹਤ ਵਿਭਾਗ ਲੁਧਿਆਣਾ ਨੇ ਦੱਸਿਆ ਕਿ ਜਦੋਂ ਤੱਕ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਹੱਲ ਨਹੀਂ ਹੁੰਦੀਆਂ ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੱਲ੍ਹ 18 ਅਗਸਤ ਨੂੰ ਸਵੇਰੇ 10.30 ਵਜੇ ਤੋਂ ਬਾਅਦ ਦੁਪਹਿਰ 1.30 ਵਜੇ ਤਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਰੈਲੀ ਕੀਤੀ ਜਾਵੇਗੀ, ਜਿਸ ਵਿੱਚ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਸਰਕਾਰੀ ਦਫ਼ਤਰਾਂ ਦੇ ਦਫ਼ਤਰੀ ਕਾਮੇ ਆਪਣੀ ਏਕਤਾ ਅਤੇ ਸ਼ਕਤੀ ਦਾ ਪ੍ਰਗਟਾਵਾ ਕਰਨਗੇ। ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਨਵੀਂ ਪੀੜ੍ਹੀ ਦੇ ਉਜਲ ਭਵਿੱਖ ਦੀ ਰੱਖਿਆ ਲਈ ਇਕੱਠੇ ਹੋਈਏ ਅਤੇ ਸੰਘਰਸ਼ ਨੂੰ ਕਾਮਯਾਬ ਬਣਾਈਏ।
ਇਸ ਮੌਕੇ ਹਰਵਿੰਦਰ ਸਿੰਘ ਵਿੱਤ ਸਕੱਤਰ, ਸੁਨੀਤ ਪਾਲ ਬਲਕਾਰ ਸਿੰਘ ,ਹਿਮਾਂਸ਼ੂ ਸ਼ਰਮਾ ਪ੍ਰਧਾਨ ਫਾਰਮੇਸੀ ਯੂਨੀਅਨ, ਗੋਬਿੰਦ ਪ੍ਰਸ਼ਾਦ ਚੰਦਨ, ਪੰਕਜ ਸੋਢੀ, ਰੀਟਾ ਕੁਮਾਰੀ, ਗੁਰਮੀਤ ਕੌਰ ,ਕੁਲਵੰਤ ਕੌਰ, ਹਰਵਿੰਦਰ ਕੌਰ ,ਸਰਬਜੀਤ ਕੌਰ, ਬੇਬੀ ਰਮਾ, ਗੁਰਨੂਰ, ਸੁਮਨ ਪਾਲ, ਜਸਦੀਪ, ਜਗਜੀਤ ਸਿੰਘ ਅਤੇ ਮਨਜਿੰਦਰ ਸਿੰਘ ਸਮੇਤ ਹੋਰ ਕਾਮੇ ਅਤੇ ਆਗੂ ਮੌਜੂਦ ਸਨ।