
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵਰਕਰਾਂ ਦੀ ਨਿਰਾਸ਼ਾ ਦੂਰ ਕਰੇ ਹਾਈ ਕਮਾਂਡ-ਮੁਹੰਮਦ ਗੁਲਾਬ

ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ : ਪੰਜਾਬ ਕਾਂਗਰਸ ’ਚ ਪਿਛਲੇ ਕੁੱਝ ਸਮੇਂ ਤੋਂ ਚੱਲ ਰਹੀ ਅੰਦਰੂਨੀ ਖਿੱਚੋਤਾਣ ਤੇ ਆਪਸੀ ਮਤਭੇਦਾਂ ’ਤੇ ਚਿੰਤਾ ਪ੍ਰਗਟਾਉਂਦਿਆਂ ਕਾਂਗਰਸ ਦੇ ਵੱਖ-ਵੱਖ ਅਹੁਦਿਆਂ ’ਤੇ ਰਹਿ ਚੁੱਕੇ ਸੀਨੀਅਰ ਆਗੂ ਮੁਹੰਮਦ ਗੁਲਾਬ ਨੇ ਪਾਰਟੀ ਹਾਈਕਮਾਂਡ ਤੋਂ ਜ਼ਮੀਨੀ ਪੱਧਰ ’ਤੇ ਲੰਮੇ ਸਮੇਂ ਤੋਂ ਕੰਮ ਕਰ ਰਹੇ ਵਫ਼ਾਦਾਰ ਵਰਕਰਾਂ ਨੂੰ ਬਣਦਾ ਮਾਣ-ਸਨਮਾਨ ਤੇ ਜ਼ਿੰਮੇਵਾਰੀ ਦੇਣ ਦੀ ਮੰਗ ਕੀਤੀ ਹੈ। ਮੁਹੰਮਦ ਗੁਲਾਬ ਨੇ ਕਿਹਾ ਕਿ ਵਰਕਰ ਕਿਸੇ ਵੀ ਸਿਆਸੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਕਾਂਗਰਸ ਦੇ ਕਈ ਮਿਹਨਤੀ ਵਰਕਰਾਂ ਨੇ ਨਿੱਜੀ ਹਿੱਤਾਂ ਨੂੰ ਪਾਸੇ ਰੱਖ ਕੇ ਸਾਲਾਂ ਤੱਕ ਪਾਰਟੀ ਨੂੰ ਮਜ਼ਬੂਤ ਕਰਨ ਲਈ ਮਿਹਨਤ ਕੀਤੀ ਹੈ। ਸਿਰਫ਼ ਅਹੁਦਿਆਂ ’ਤੇ ਬੈਠੇ ਆਗੂਆਂ ਦੇ ਕਰੀਬੀਆਂ ਜਾਂ ਚਾਪਲੂਸਾਂ ਨੂੰ ਅੱਗੇ ਵਧਾਉਣ ਦੀ ਬਜਾਏ ਜ਼ਮੀਨੀ ਪੱਧਰ ’ਤੇ ਲਗਾਤਾਰ ਮਿਹਨਤੀ ਵਰਕਰਾਂ ਨੂੰ ਤਰਜੀਹ ਮਿਲਣੀ ਚਾਹੀਦੀ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਮਜ਼ਬੂਤੀ ਨਾਲ ਵਾਪਸੀ ਕਰਨ ਲਈ ਅੰਦਰੂਨੀ ਮਤਭੇਦਾਂ ਨੂੰ ਭੁਲਾ ਕੇ ਸਾਰੇ ਵਫ਼ਾਦਾਰ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣਾ ਹੋਵੇਗਾ। ਉਨ੍ਹਾਂ ਕਿਹਾ ਕਿ ਮਜ਼ਬੂਤ ਸੰਗਠਨ, ਇਕਜੁੱਟ ਲੀਡਰਸ਼ਿਪ ਤੇ ਸਮਰਪਿਤ ਵਰਕਰਾਂ ਦੇ ਬਲ ’ਤੇ ਹੀ ਕਾਂਗਰਸ ਪੰਜਾਬ ਵਿੱਚ ਪ੍ਰਭਾਵਸ਼ਾਲੀ ਸਿਆਸੀ ਵਾਪਸੀ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਹਾਈ ਕਮਾਂਡ ਵਰਕਰਾਂ ਦੀ ਨਿਰਾਸ਼ਾ ਦੂਰ ਕਰੇ।