
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਿਸ ਗਗਨ 'ਮਿਸ ਤੀਜ' ਤੇ 'ਸੁੰਦਰ ਪਹਿਰਾਵੇ' ਲਈ ਗੁਰਪ੍ਰੀਤ ਕੌਰ ਸਨਮਾਨਿਤ

-ਢੰਡਾਰੀ ’ਚ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਅਮਨ ਸਲੂਨ ਵੱਲੋਂ ਢੰਡਾਰੀ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਾਰਡ ਨੰਬਰ 32 ਤੋਂ ਵਰਿੰਦਰ ਸਿੰਘ ਵੀਰੂ ਦੀ ਧਰਮ ਪਤਨੀ ਗੁਰਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਇਲਾਕੇ ਦੀਆਂ ਮੁਟਿਆਰਾਂ ਨੇ ਗਿੱਧੇ, ਸੋਲੋ ਡਾਂਸ ਅਤੇ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਪ੍ਰੋਗਰਾਮ ਨੂੰ ਯਾਦਗਾਰੀ ਬਣਾ ਦਿੱਤਾ। ਤੀਆਂ ਦੇ ਸਮਾਗਮ ਦੌਰਾਨ ਵੱਖ-ਵੱਖ ਸ਼੍ਰੇਣੀਆਂ ਵਿੱਚ ਮੁਟਿਆਰਾਂ ਦੀ ਚੋਣ ਵੀ ਕੀਤੀ ਗਈ। ਇਸ ਮੌਕੇ ਮਿਸ ਗਗਨ ਨੂੰ ਮਿਸ ਤੀਜ ਦੇ ਖਿਤਾਬ ਨਾਲ ਸਨਮਾਨਿਤ ਕੀਤਾ ਗਿਆ, ਜਦਕਿ ਸੁੰਦਰ ਪਹਿਰਾਵੇ ਲਈ ਗੁਰਪ੍ਰੀਤ ਕੌਰ, ਸੁੰਦਰ ਮੁਸਕਾਨ ਲਈ ਅਰਸ਼ਪ੍ਰੀਤ ਕੌਰ ਅਤੇ ਸੋਬਰ ਮੁਟਿਆਰ ਵਜੋਂ ਸੋਨੀਆ ਸੰਧੂ ਦੀ ਚੋਣ ਕੀਤੀ ਗਈ। ਇਸ ਤੋਂ ਇਲਾਵਾ ਬਾਲ ਕਲਾਕਾਰਾਂ ਆਰੋਹੀ ਅਤੇ ਜਸਲੀਨ ਨੇ ਵੀ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਕੇ ਹਾਜ਼ਰੀਨ ਦੀ ਵਾਹ-ਵਾਹ ਖੱਟੀ। ਮੁੱਖ ਮਹਿਮਾਨ ਗੁਰਜੀਤ ਕੌਰ ਨੇ ਤੀਆਂ ਦੇ ਸਮਾਗਮ ਵਿੱਚ ਪਹੁੰਚੀਆਂ ਸਾਰੀਆਂ ਮੁਟਿਆਰਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਪੁਰਾਤਨ ਰਵਾਇਤਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਅਜਿਹੇ ਸਮਾਗਮ ਲਗਾਤਾਰ ਕਰਵਾਏ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਤੀਆਂ ਵਰਗੇ ਤਿਉਹਾਰ ਮਹਿਲਾਵਾਂ ਨੂੰ ਆਪਣੀ ਸੱਭਿਆਚਾਰਕ ਪਛਾਣ ਨਾਲ ਜੋੜਨ ਦੇ ਨਾਲ-ਨਾਲ ਆਪਸੀ ਪਿਆਰ ਅਤੇ ਸਾਂਝ ਨੂੰ ਵੀ ਮਜ਼ਬੂਤ ਕਰਦੇ ਹਨ। ਇਸ ਮੌਕੇ ਤਰਨਜੀਤ ਕੌਰ ਪਤਨੀ ਸੁਖ ਢੰਡਾਰੀ ਵੱਲੋਂ ਪ੍ਰੋਗਰਾਮ ਦਾ ਸੁਚੱਜੇ ਢੰਗ ਨਾਲ ਸੰਚਾਲਨ ਕੀਤਾ ਗਿਆ। ਸਮਾਗਮ ਦੌਰਾਨ ਹਾਜ਼ਰ ਮਹਿਲਾਵਾਂ ਅਤੇ ਮੁਟਿਆਰਾਂ ਨੇ ਪੰਜਾਬੀ ਪਹਿਰਾਵੇ ਵਿੱਚ ਗਿੱਧੇ ਦੀਆਂ ਬੋਲੀਆਂ ਅਤੇ ਡਾਂਸ ਪੇਸ਼ ਕਰਕੇ ਖੂਬ ਰੌਣਕਾਂ ਲਾਈਆਂ।