
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਐੱਸਪੀਐਸ ਹਸਪਤਾਲ ਨੇ ਅਜ਼ਾਦੀ ਦਿਵਸ ਮੌਕੇ ਕੱਢੀ ਐਬੂਲੈਂਸ ਜਾਗਰੂਕਤਾ ਰੈਲੀ

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ
ਸਿਹਤ ਸੇਵਾਵਾਂ ਦੇ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਪਾ ਰਹੇ ਐੱਸਪੀਐਸ ਹਸਪਤਾਲ ਦੇ ਪ੍ਰਬੰਧ ਨਿਰਦੇਸ਼ਕ ਜੈ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਸਪਤਾਲ ਦੀ ਮੈਨੇਜਮੈਂਟ ਵਲੋਂ ਅਜ਼ਾਦੀ ਦਿਵਸ ਮੌਕੇ ਵਿਸ਼ੇਸ਼ ਐਬੂਲੈਂਸ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਨਗਰ ਨਿਗਮ ਲੁਧਿਆਣਾ ਦੇ ਜ਼ੋਨਲ ਕਮਿਸ਼ਨਰ ਗੁਰਪਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਨੂੰ ਅਜ਼ਾਦੀ ਲੈਣ ਲਈ ਬਹੁਤ ਘਾਲਣਾਵਾਂ ਘਾਲਣੀਆਂ ਪਈਆਂ ਅਤੇ ਇਸ ਵੇਲੇ ਸਾਡੇ ਸਾਹਮਣੇ ਦੇਸ਼ ਦੇ ਲੋਕਾਂ ਲਈ ਸਿਹਤ ਤੇ ਸਿੱਖਿਆ ਸਹੂਲਤਾਂ ਦਾ ਪ੍ਰਬੰਧ ਕਰਨਾ ਬਹੁਤ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਮਾਜ ਦੇ ਲੋਕਾਂ ਲਈ ਸਿਹਤ ਅਤੇ ਸਿੱਖਿਆ ਲਈ ਹਰ ਸੰਭਵ ਯਤਨ ਜੁਟਾਏ ਜਾ ਰਹੇ ਹਨ ਪਰ ਫਿਰ ਵੀ ਨਿੱਜੀ ਸਿਹਤ ਅਤੇ ਸਿੱਖਿਆ ਅਦਾਰਿਆਂ ਨੂੰ ਵੀ ਇਸ ਵਿੱਚ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਐੱਸਪੀਐੱਸ ਹਸਪਤਾਲ ਵਲੋਂ ਨਿਭਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਹਸਪਤਾਲ ਦੇ ਸੀਓਓ ਜੁਗਿੰਦਰ ਅਵੱਧਿਆ ਨੇ ਹਸਪਤਾਲ ਵੱਲੋਂ ਸਮੇਂ-ਸਮੇਂ 'ਤੇ ਸਮਾਜ ਭਲਾਈ ਲਈ ਪਾਏ ਜਾ ਰਹੇ ਯੋਗਦਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਜੋਨਲ ਕਮਿਸ਼ਨਰ ਗੁਰਪਾਲ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ ਰਵਿੰਦਰ ਸਿੰਘ ਕੂਕਾ, ਡਾ. ਜੀਪੀਐੱਸ ਕਲੇਰ, ਪੀਆਰਓ ਲਖਵੀਰ ਸਿੰਘ ਬੱਦੋਵਾਲ ਨੇ ਵੀ ਵਿਚਾਰ ਪੇਸ਼ ਕੀਤੇ। ਇਸ ਮੌਕੇ ਡਾ ਚੇਤਨ ਸ਼ਰਮਾ, ਅਮਿਤ ਅਰੋੜਾ, ਸੁਧੀਰ ਠਾਕੁਰ, ਅਤੇ ਅਨੰਦ ਕਿਸ਼ੋਰ ਜਿੰਦਲ ਵੀ ਮੌਜੂਦ ਸਨ। ਇਸ ਮੌਕੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਕੱਢੀ ਐਬੂਲੈਂਸ ਰੈਲੀ ਵਿੱਚ ਵੱਡੀ ਗਿਣਤੀ ਵਿਚ ਹਸਪਤਾਲ ਦੇ ਸਟਾਫ ਮੈਂਬਰਾ ਅਤੇ ਵੱਖ ਵੱਖ ਐਨਜੀਓ ਨੇ ਹਿੱਸਾ ਲਿਆ।