
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਨਾਰੀ ਜਾਗ੍ਰਤੀ ਸੇਵਾ ਮੰਡਲ ਨੇ ਮਨਾਇਆ ਤੀਆਂ ਦਾ ਤਿਉਹਾਰ

ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਨਾਰੀ ਜਾਗ੍ਰਿਤੀ ਸੇਵਾ ਮੰਡਲ ਵੱਲੋਂ ਪ੍ਰਿੰਸ ਕਾਲੋਨੀ, ਵਿਜੈ ਨਗਰ, ਹੈਬੋਵਾਲ ਕਲਾਂ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਔਰਤਾਂ ਨੇ ਪੰਜਾਬੀ ਸੱਭਿਆਚਾਰ ਨਾਲ ਜੁੜੇ ਰਵਾਇਤੀ ਪਹਿਰਾਵੇ ਪਹਿਨ ਕੇ ਤੀਆਂ ਦੀਆਂ ਰੌਣਕਾਂ ਨੂੰ ਹੋਰ ਵਧਾਇਆ। ਇਸ ਮੌਕੇ ਵੱਖ-ਵੱਖ ਮਨੋਰੰਜਕ ਤੇ ਸੱਭਿਆਚਾਰਕ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ’ਚ ਔਰਤਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਸਮਾਗਮ ਦੌਰਾਨ ‘ਬੈਸਟ ਤੀਆਂ’ ਦਾ ਐਵਾਰਡ ਜਪਨੂਰ ਕੌਰ ਨੇ ਆਪਣੇ ਨਾਮ ਕੀਤਾ, ਜਦਕਿ ਕੈਟ ਵਾਕ ਦਾ ਐਵਾਰਡ ਬਬੀਤਾ ਬੇਦੀ ਨੇ ਜਿੱਤਿਆ। ਵੱਖ-ਵੱਖ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਜੇਤੂਆਂ ਨੂੰ ਇਨਾਮ ਵੰਡ ਕੇ ਸਨਮਾਨਿਤ ਕੀਤਾ। ਇਸ ਮੌਕੇ ਹਾਜ਼ਰ ਮਹਿਲਾਵਾਂ ਨੇ ਗਿੱਧੇ ਤੇ ਤੀਆਂ ਨਾਲ ਸਬੰਧਤ ਹੋਰ ਗਤੀਵਿਧੀਆਂ ’ਚ ਹਿੱਸਾ ਲੈਂਦਿਆਂ ਪੰਜਾਬੀ ਲੋਕ-ਵਿਰਸੇ ਦੀ ਝਲਕ ਪੇਸ਼ ਕੀਤੀ। ਸਮਾਗਮ ਦੌਰਾਨ ਮਹਿਲਾਵਾਂ ਨੇ ਇਕ-ਦੂਜੇ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ ਤੇ ਤੀਆਂ ਦੇ ਤਿਉਹਾਰ ਦੀਆਂ ਰਵਾਇਤੀ ਰੌਣਕਾਂ ਦਾ ਆਨੰਦ ਮਾਣਿਆ। ਨਾਰੀ ਜਾਗ੍ਰਿਤੀ ਸੇਵਾ ਮੰਡਲ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਕਿਹਾ ਕਿ ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਪੰਜਾਬੀ ਸੱਭਿਆਚਾਰ ਅਤੇ ਅਮੀਰ ਲੋਕ-ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਤੀਆਂ ਦਾ ਤਿਉਹਾਰ ਮਹਿਲਾਵਾਂ ਨੂੰ ਆਪਸੀ ਮਿਲਵਰਤਣ, ਖੁਸ਼ੀਆਂ ਸਾਂਝੀਆਂ ਕਰਨ ਤੇ ਆਪਣੀ ਸੱਭਿਆਚਾਰਕ ਵਿਰਾਸਤ ਨੂੰ ਅੱਗੇ ਤੋਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਸਮਾਗਮ ਦੇ ਅੰਤ ਵਿੱਚ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਨਾਰੀ ਜਾਗ੍ਰਤੀ ਸੇਵਾ ਮੰਡਲ ਦੇ ਅਹੁਦੇਦਾਰ, ਮੈਂਬਰ ਤੇ ਇਲਾਕੇ ਦੀਆਂ ਮਹਿਲਾਵਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।