
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਵਰਕਰਾਂ ਨਾਲ ਅਹਿਮ ਮੀਟਿੰਗ

-ਸਾਰੇ ਵਰਗਾਂ ਦੇ ਲੋਕ ਆਪ ਸਰਕਾਰ ਦੀਆਂ ਲੋਕਮਾਰੂ ਨੀਤੀਆਂ ਤੋਂ ਅੱਕੇ - ਸਿਮਕ
29)
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ : ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਪਿੰਡ ਬੁਟਾਹਰੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਅਹਿਮ ਮੀਟਿੰਗ ਸਮੇਂ ਦਾਅਵਾ ਜਤਾਇਆ ਕਿ ਸੂਬੇ ਦੇ ਸਾਰੇ ਵਰਗਾਂ ਦੇ ਲੋਕ ‘ਆਪ’ ਦੀਆਂ ਲੋਕ-ਮਾਰੂ ਨੀਤੀਆਂ ਤੋਂ ਅੱਕ ਚੁੱਕੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਚਾਹੁੰਦੇ ਹਨ। ਇਸ ਦੌਰਾਨ ਹਰਪ੍ਰੀਤ ਸਿੰਘ ਸਿਮਕ ਨੇ ਕਿਹਾ ਕਿ ਪਿੰਡ ਦੀ ਸਮੁੱਚੀ ਟੀਮ ਨੂੰ ਇਕਜੁੱਟ ਹੋ ਕੇ ਆਗਾਮੀ ਵਿਧਾਨ ਸਭਾ ਚੋਣਾਂ ਦੀ ਜੰਗ ਲੜਨ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਪਾਰਟੀ ਵਰਕਰਾਂ ਤੇ ਆਗੂਆਂ ਨੂੰ ਆਪਸੀ ਏਕਤਾ ਤੇ ਮਜ਼ਬੂਤ ਸੰਗਠਨ ਰਾਹੀਂ ਸ਼੍ਰੋਮਣੀ ਅਕਾਲੀ ਦਲ ਨੂੰ ਬੂਥ ਪੱਧਰ ਤੱਕ ਹੋਰ ਵੀ ਮਜ਼ਬੂਤ ਕਰਨ ਦੀ ਅਪੀਲ ਕੀਤੀ। ਹਲਕਾ ਮੁਖੀ ਸਿਮਕ ਨੇ ‘ਆਪ’ ਦੀ ਸਰਕਾਰ ਤੇ ਇਸਦੇ ਆਗੂਆਂ ’ਤੇ ਵਰ੍ਹਦਿਆਂ ਕਿਹਾ ਕਿ ਪੇਪਰ ਲੀਕ ਮਾਮਲੇ ’ਚ ‘ਆਪ’ ਦੇ ਆਗੂਆਂ ਦੇ ਚਿਹਰੇ ਨੰਗੇ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਮੂਹ ਵਰਗਾਂ ਦੇ ਲੋਕਾਂ ਵੱਲੋਂ ਮਿਲ ਰਹੇ ਪਿਆਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਚੜਤ ਦੇ ਸੰਕੇਤ ਮਿਲ ਰਹੇ ਹਨ, ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਯਕੀਨੀ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਗਿੱਲ ਦੇ ਹਰ ਪਾਰਟੀ ਅਹੁਦੇਦਾਰ ਨਾਲ ਸੰਪਰਕ ਕਰਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਤਾਂ ਕਿ ਟਕਸਾਲੀ ਆਗੂਆਂ ਨੂੰ ਬਣਦਾ ਸਤਿਕਾਰ ਦਿੱਤਾ ਜਾ ਸਕੇ। ਇਸ ਮੌਕੇ ਸਰਕਲ ਘਵੱਦੀ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਸਰਕਲ ਡੇਹਲੋਂ ਪ੍ਰਧਾਨ ਸੁਖਦਰਸ਼ਨ ਸਿੰਘ ਪੋਹੀੜ, ਸਾਬਕਾ ਸੰਮਤੀ ਮੈਂਬਰ ਮਨਿੰਦਰਪਾਲ ਸਿੰਘ ਮਨੀ ਗਰੇਵਾਲ, ਸਾਬਕਾ ਸਰਪੰਚ ਕੁਲਸ਼ੇਰ ਸਿੰਘ, ਜਸਵਿੰਦਰ ਸਿੰਘ ਕੈਲੇ, ਡਾ. ਧਰਮਪਾਲ ਗੋਇਲ, ਜੋਰਾ ਸਿੰਘ , ਹਰਦੀਪ ਸਿੰਘ ਗਰੇਵਾਲ, ਹਰਜਿੰਦਰ ਸਿੰਘ ਗਰੇਵਾਲ ,ਗਗਨਦੀਪ ਸਿੰਘ ਗੱਗੀ, ਕੁਲਜੀਤ ਸਿੰਘ, ਇਕਬਾਲ ਸਿੰਘ ਸਿੱਧੂ, ਨਵਜੋਤ ਸਿੰਘ ਗਰੇਵਾਲ, ਪ੍ਰੀਤਪਾਲ ਸਿੰਘ, ਹਾਕਮ ਸਿੰਘ ਪੰਚ, ਰਜਿੰਦਰ ਕੁਮਾਰ ਸਮੇਤ ਹੋਰ ਹਾਜ਼ਰ ਸਨ।