ਮਨਪ੍ਰੀਤ ਬਾਦਲ ਦੀ ਨਿਯੁਕਤੀ ਸੂਬੇ ਦੇ ਭਵਿੱਖ ਲਈ ਮੀਲ ਪੱਥਰ : ਟਿੱਕਾ ਮਨਪ੍ਰੀਤ ਬਾਦਲ ਦੀ ਨਿਯੁਕਤੀ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਮੀਲ ਪੱਥਰ-ਟਿੱਕਾ
Publish Date: Tue, 18 Aug 2026 06:46 PM (IST)
Updated Date: Wed, 19 Aug 2026 04:01 AM (IST)
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਭਾਰਤੀ ਜਨਤਾ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਭਾਜਪਾ ਦੀ ਕੌਮੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ। ਮਨਪ੍ਰੀਤ ਸਿੰਘ ਬਾਦਲ ਨੂੰ ਮਿਲੀ ਇਹ ਅਹਿਮ ਜ਼ਿੰਮੇਵਾਰੀ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਮੀਲ ਪੱਥਰ ਸਾਬਿਤ ਹੋਵੇਗੀ। ਮਨਪ੍ਰੀਤ ਸਿੰਘ ਬਾਦਲ ਦੀ ਰਿਹਾਇਸ਼ ’ਤੇ ਵਧਾਈ ਦੇਣ ਪਹੁੰਚੇ ਅਮਰਜੀਤ ਸਿੰਘ ਟਿੱਕਾ ਨੇ ਫੁੱਲਾਂ ਦਾ ਗੁਲਦਸਤਾ ਭੇਟ ਕਰ ਕੇ ਆਪਣੀ ਖੁਸ਼ੀ ਸਾਂਝੀ ਕੀਤੀ। ਪੰਜਾਬ ਤੇ ਖ਼ਾਸ ਕਰਕੇ ਸਿੱਖ ਭਾਈਚਾਰੇ ਲਈ ਇਹ ਮਾਣ ਵਾਲੀ ਗੱਲ ਹੈ। ਮਨਪ੍ਰੀਤ ਸਿੰਘ ਬਾਦਲ ਦੀ ਸਿਆਸੀ ਸੂਝ-ਬੂਝ, ਤਜਰਬੇ, ਅਗਵਾਈ ਸਮਰੱਥਾ ਤੇ ਲੋਕ ਸੇਵਾ ਪ੍ਰਤੀ ਸਮਰਪਣ ਨੂੰ ਦੇਖਦਿਆਂ ਉਨ੍ਹਾਂ ਨੂੰ ਇਹ ਵੱਕਾਰੀ ਜ਼ਿੰਮੇਵਾਰੀ ਮਿਲੀ ਹੈ। ਟਿੱਕਾ ਨੇ ਕਿਹਾ ਕਿ ਪੰਜਾਬ ਤੋਂ ਇੱਕ ਪ੍ਰਮੁੱਖ ਸਿੱਖ ਚਿਹਰੇ ਵਜੋਂ ਭਾਜਪਾ ਦੀ ਕੌਮੀ ਜਥੇਬੰਦਕ ਟੀਮ ਵਿੱਚ ਮਨਪ੍ਰੀਤ ਸਿੰਘ ਬਾਦਲ ਨੂੰ ਅਹਿਮ ਜ਼ਿੰਮੇਵਾਰੀ ਮਿਲਣਾ ਵਿਸ਼ੇਸ਼ ਮਹੱਤਵ ਰੱਖਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਮਨਪ੍ਰੀਤ ਸਿੰਘ ਬਾਦਲ ਪੂਰੀ ਨਿਸ਼ਠਾ, ਸਿਆਣਪ ਤੇ ਸਮਰਪਣ ਨਾਲ ਪੰਜਾਬ ਅਤੇ ਦੇਸ਼ ਦੀ ਸੇਵਾ ਕਰਦੇ ਹੋਏ ਪਾਰਟੀ ਨੂੰ ਹੋਰ ਮਜ਼ਬੂਤ ਕਰਨ ’ਚ ਅਹਿਮ ਭੂਮਿਕਾ ਨਿਭਾਉਣਗੇ। ਟਿੱਕਾ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭ ਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।