
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਾਇਆ ਕਲਾਂ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮੀਟਿੰਗ

-ਕਿਹਾ, ਪੰਜਾਬ ਨੂੰ ਕਰਜ਼ੇ ਦੇ ਬੋਝ ਤੋਂ ਬਾਹਰ ਕੱਢ ਕੇ ਆਪਣੇ ਪੈਰਾਂ ’ਤੇ ਖੜ੍ਹਾ ਕਰਨਾ ਮੁੱਖ ਉਦੇਸ਼
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ ਡੇਹਲੋਂ/ਆਲਮਗੀਰ
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਹਲਕਾ ਗਿੱਲ ਦੇ ਪਿੰਡ ਸਾਇਆ ਕਲਾਂ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਵਿਸ਼ੇਸ਼ ਤੌਰ ’ਤੇ ਪੁੱਜੇ। ਦੋਵਾਂ ਆਗੂਆਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤ, ਸਿੱਖ ਸਿਧਾਂਤਾਂ, ਨੌਜਵਾਨਾਂ, ਕਿਸਾਨਾਂ ਅਤੇ ਵੱਖ-ਵੱਖ ਵਰਗਾਂ ਦੇ ਮੁੱਦਿਆਂ ’ਤੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਵੱਡੀ ਗਿਣਤੀ ’ਚ ਨੌਜਵਾਨ ਅਕਾਲੀ ਦਲ ਵਾਰਸ ਪੰਜਾਬ ਦੀ ਜਥੇਬੰਦੀ ਵਿੱਚ ਸ਼ਾਮਲ ਹੋਏ। ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਕਿਸਾਨਾਂ, ਨੌਜਵਾਨਾਂ, ਵਪਾਰੀਆਂ, ਦੁਕਾਨਦਾਰਾਂ, ਮੁਲਾਜ਼ਮਾਂ ਤੇ ਉਦਯੋਗ ਨਾਲ ਜੁੜੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਪੰਜਾਬ ਲਈ ਇੱਕ ਠੋਸ ਵਿਜ਼ਨ ਅਤੇ ਏਜੰਡਾ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕਰਜ਼ੇ ਦੇ ਬੋਝ ਤੋਂ ਬਾਹਰ ਕੱਢ ਕੇ ਆਪਣੇ ਪੈਰਾਂ ’ਤੇ ਖੜ੍ਹਾ ਕਰਨਾ ਮੁੱਖ ਟੀਚਾ ਹੈ। ਉਨ੍ਹਾਂ ‘ਆਪ’ ਦੀ ਸਰਕਾਰ ’ਤੇ ਪੰਜਾਬ ਦੇ ਪੈਸੇ ਨੂੰ ਸਿਆਸੀ ਪ੍ਰਚਾਰ ਲਈ ਵਰਤਣ ਦੇ ਦੋਸ਼ ਵੀ ਲਗਾਏ। ਪਾਰਟੀ ਲੋਕਾਂ ਨਾਲ ਅਜਿਹੇ ਵਾਅਦੇ ਨਹੀਂ ਕਰੇਗੀ ਜੋ ਪੂਰੇ ਨਾ ਕੀਤੇ ਜਾ ਸਕਣ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਮਾਪਿਆਂ ਅਤੇ ਸਮਾਜ ਨੂੰ ਜਾਗਰੂਕ ਹੋਣ ਦੀ ਅਪੀਲ ਕੀਤੀ।
ਇਸ ਮੌਕੇ ਦਰਸ਼ਨ ਸਿੰਘ ਸ਼ਿਵਾਲਿਕ ਨੇ ਕਿਹਾ ਕਿ ਪੰਜਾਬ ਦੇ ਭਲੇ ਲਈ ਪਿੰਡਾਂ ਦੀਆਂ ਧੜੇਬੰਦੀਆਂ ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕਰਨ ਦੀ ਲੋੜ ਹੈ। ਇਸ ਮੌਕੇ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿੱਚ ਬਲਵੰਤ ਸਿੰਘ ਖਾਲਸਾ, ਸੰਦੀਪ ਸਿੰਘ, ਭੁਪਿੰਦਰ ਸਿੰਘ ਖਾਲਸਾ, ਪਰਮਜੀਤ ਸਿੰਘ ਪੰਮੀ ਅਤੇ ਬਾਬਾ ਈਸ਼ਰ ਸਿੰਘ ਨੂੰ ਮੈਂਬਰ ਬਣਾਇਆ ਗਿਆ। ਇਸ ਤੋਂ ਇਲਾਵਾ ਸਰਕਲ ਪ੍ਰਧਾਨ ਪਰਮਜੀਤ ਸਿੰਘ ਨੀਟੂ, ਜਗਦੀਪ ਸਿੰਘ ਬਿੱਟੂ ਡੇਹਲੋਂ ਤੇ ਹਰਪਾਲ ਸਿੰਘ ਪਾਲੀ ਸਮੇਤ ਦਿਲਬਾਗ ਸਿੰਘ, ਸਿਮਰਜੀਤ ਸਿੰਘ, ਸ਼ਰਨਜੀਤ ਸਿੰਘ, ਸੁਖਵਿੰਦਰ ਸਿੰਘ ਜੋਧੀ, ਗਿਆਨੀ ਸਵਰਨ ਸਿੰਘ, ਪਰਮਿੰਦਰ ਸਿੰਘ, ਹਰਵਿੰਦਰ ਸਿੰਘ, ਆਤਮਾ ਸਿੰਘ, ਬਲਦੇਵ ਸਿੰਘ ਹੈਪੀ, ਕੁਲਦੀਪ ਸਿੰਘ, ਲਖਵੀਰ ਸਿੰਘ, ਪ੍ਰਭਜੋਤ ਸਿੰਘ, ਸੁਖਵਿੰਦਰ ਸਿੰਘ, ਭਿੰਦਰ ਸਿੰਘ, ਰਾਜਿੰਦਰ ਸਿੰਘ, ਜਸਵਿੰਦਰ ਸਿੰਘ, ਮੋਦੀ ਕਾਲਾ ਮਾਣਕਵਾਲ, ਹਰਜੀਤ ਸਿੰਘ ਕਲਕੱਤਾ, ਕੁਲਵਿੰਦਰ ਸਿੰਘ ਜੂਪਾ, ਅਮਨਦੀਪ ਸਿੰਘ ਤੇ ਪਰਮਜੀਤ ਸਿੰਘ ਹਾਜ਼ਰ ਸਨ।