ਬਾਬਾ ਅਮਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ
ਬਾਬਾ ਅਮਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀ
Publish Date: Wed, 19 Aug 2026 07:11 PM (IST)
Updated Date: Thu, 20 Aug 2026 04:03 AM (IST)
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ ਚੌਂਕੀਦਾਰ ਯੂਨੀਅਨ ਦੇ ਪ੍ਰਧਾਨ ਅਤੇ ਗੁਰਦੁਆਰਾ ਸਾਹਿਬ ਢੋਡੇ ਵਿਖੇ ਲੰਮੇ ਸਮੇਂ ਤੋਂ ਨਿਰਸਵਾਰਥ ਸੇਵਾ ਨਿਭਾਉਂਦੇ ਆ ਰਹੇ ਬਾਬਾ ਅਮਰ ਸਿੰਘ ਦੇ ਅਕਾਲ ਚਲਾਣੇ ਉਪਰੰਤ ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ, ਸਮਾਜ ਸੇਵੀਆਂ ਅਤੇ ਇਲਾਕਾ ਵਾਸੀਆਂ ਵੱਲੋਂ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਨੂੰ ਭਾਵਪੂਰਨ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਹਲਕਾ ਲੁਧਿਆਣਾ ਦੇ ਇੰਚਾਰਜ ਬਿਕਰਮਜੀਤ ਸਿੰਘ ਖਾਲਸਾ,ਬਹੁਜਨ ਸਮਾਜ ਪਾਰਟੀ ਦੇ ਸੂਬਾ ਸਕੱਤਰ ਭਾਗ ਸਿੰਘ ਸਰੀਹ, ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਕਾਂਗਰਸ ਕਮੇਟੀ ਡੇਹਲੋਂ ਦੇ ਬਲਾਕ ਪ੍ਰਧਾਨ ਨੋਨੀ ਸੀਲੋ, ਕਾਂਗਰਸ ਦੇ ਸੀਨੀਅਰ ਆਗੂ ਬਿੱਕਰ ਸਿੰਘ ਨੱਤ, ਤਜਿੰਦਰ ਸਿੰਘ ਢੋਡੇ ਸਾਬਕਾ ਸਰਪੰਚ,ਪੱਪੂ ਸਿੰਘ ਢੋਡੇ, ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ਬਲਜੋਤ ਸਿੰਘ ਢੋਡੇ, ਯੂਥ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਮਨਸੁੱਖਵੀਰ ਸਿੰਘ ਸੀਲੋਂ,ਯੂਥ ਕਾਂਗਰਸ ਦੇ ਹਲਕਾ ਗਿੱਲ ਦੇ ਵਾਈਸ ਪ੍ਰਧਾਨ ਗਗਨਦੀਪ ਸਿੰਘ ਗੁਰਮ, ਹਰਜੀਤ ਸਿੰਘ ਰੰਗੀ, ਗੁਰਿੰਦਰ ਸਿੰਘ ਢੋਡੇ ਅਤੇ ਚੇਅਰਮੈਨ ਹਰਬੰਸ ਸਿੰਘ ਗੋਪਾਲਪੁਰ ਸਮੇਤ ਵੱਖ-ਵੱਖ ਆਗੂ ਹਾਜ਼ਰ ਹੋਏ।