
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਭਾਜਪਾ ਦੀ ਮਨੂਵਾਦੀ ਸੋਚ ’ਤੇ ਆਗੂਆਂ ਨੇ ਜਤਾਇਆ ਰੋਸ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ,ਡੇਹਲੋਂ/ਆਲਮਗੀਰ
ਪ੍ਰਸਿੱਧ ਸਮਾਜ ਸੇਵੀ ਗੁਰਿੰਦਰ ਸਿੰਘ ਢੋਡੇ ਅਤੇ ਹਰਜੀਤ ਸਿੰਘ ਰੰਗੀ ਨੇ ਉੱਤਰਾਖੰਡ ਵਿੱਚ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਕੀਤੀ ਰੈਲੀ ਤੋਂ ਬਾਅਦ ਕਥਿਤ ਤੌਰ ’ਤੇ ਭਾਜਪਾ ਵਰਕਰਾਂ ਵੱਲੋਂ ਰੈਲੀ ਵਾਲੀ ਥਾਂ ’ਤੇ ਗੰਗਾਜਲ ਦਾ ਛਿੜਕਾਅ ਕਰਨ ਅਤੇ ਹਵਨ ਕਰਵਾ ਕੇ ਸਥਾਨ ਦਾ ਸ਼ੁੱਧੀਕਰਨ ਕਰਨ ਦੀ ਘਟਨਾ ’ਤੇ ਸਖ਼ਤ ਪ੍ਰਤੀਕਿਰਿਆ ਦਿੱਤੀ। ਆਗੂਆਂ ਨੇ ਕਿਹਾ ਕਿ ਜੇਕਰ ਰੈਲੀ ਤੋਂ ਬਾਅਦ ਕਿਸੇ ਥਾਂ ਦਾ ਇਸ ਤਰ੍ਹਾਂ ਸ਼ੁੱਧੀਕਰਨ ਕੀਤਾ ਗਿਆ ਹੈ ਤਾਂ ਇਹ ਬੇਹੱਦ ਮੰਦਭਾਗੀ ਤੇ ਨਿੰਦਣਯੋਗ ਘਟਨਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਤੋਂ ਭਾਜਪਾ ਦੀ ਦਲਿਤ ਸਮਾਜ ਪ੍ਰਤੀ ਸੋਚ ’ਤੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਅੱਜ ਵੀ ਦਲਿਤ ਸਮਾਜ ਨੂੰ ਬਰਾਬਰੀ ਦਾ ਹੱਕ ਦੇਣ ਤੋਂ ਪਿੱਛੇ ਹਟ ਰਹੀ ਹੈ ਅਤੇ ਅਜਿਹੀਆਂ ਘਟਨਾਵਾਂ ਸਮਾਜ ਵਿੱਚ ਜਾਤੀਵਾਦੀ ਸੋਚ ਨੂੰ ਹੋਰ ਮਜ਼ਬੂਤ ਕਰਦੀਆਂ ਹਨ। ਸੰਵਿਧਾਨ ਨੇ ਦੇਸ਼ ਦੇ ਹਰ ਨਾਗਰਿਕ ਨੂੰ ਬਰਾਬਰ ਅਧਿਕਾਰ ਦਿੱਤੇ ਹਨ, ਇਸ ਲਈ ਕਿਸੇ ਵੀ ਵਰਗ ਜਾਂ ਭਾਈਚਾਰੇ ਨਾਲ ਜਾਤ-ਪਾਤ ਦੇ ਆਧਾਰ ’ਤੇ ਭੇਦਭਾਵ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਅੱਗੇ ਲਿਜਾਣ ਲਈ ਜਾਤ-ਪਾਤ ਅਤੇ ਭੇਦਭਾਵ ਦੀ ਸੋਚ ਨੂੰ ਖ਼ਤਮ ਕਰਨਾ ਜ਼ਰੂਰੀ ਹੈ। ਉਨ੍ਹਾਂ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਆਗੂਆਂ ਅਤੇ ਸਮਾਜ ਸੇਵੀ ਆਗੂਆਂ ਨੇ ਇਸ ਘਟਨਾ ਨੂੰ ਭਾਜਪਾ ਦੀ ਕਥਿਤ ਮਨੂਵਾੇ ਸੋਚ ਦਾ ਨਤੀਜਾ ਦੱਸਦਿਆਂ ਸਖ਼ਤ ਨਿਖੇਧੀ ਕੀਤੀ।