
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਰਾਜਸੀ ਮਾਮਲਿਆਂ ਸਬੰਧੀ ਕਮੇਟੀ ਦੇ ਮੈਂਬਰ ਨਿਯੁਕਤ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਾਬਕਾ ਸਰਪੰਚ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨੂੰ ਪਾਰਟੀ ਦੀ ਰਾਜਸੀ ਮਾਮਲਿਆਂ ਸਬੰਧੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ। ਮੌਜੂਦਾ ਸਮੇਂ ਉਹ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਐਡਵੋਕੇਟ ਹਰਨਾਮਪੁਰਾ ਦੀ ਰਾਜਸੀ ਮਾਮਲਿਆਂ ਸਬੰਧੀ ਕਮੇਟੀ ’ਚ ਨਿਯੁਕਤੀ ਨਾਲ ਪਾਰਟੀ ਆਗੂਆਂ ਤੇ ਵਰਕਰਾਂ ’ਚ ਖੁਸ਼ੀ ਪਾਈ ਜਾ ਰਹੀ ਹੈ। ਵਰਕਰਾਂ ਵੱਲੋਂ ਪਾਰਟੀ ਹਾਈਕਮਾਂਡ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਆਪਣੀ ਨਿਯੁਕਤੀ ’ਤੇ ਐਡਵੋਕੇਟ ਹਰਨਾਮਪੁਰਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਹ ਪਹਿਲਾਂ ਨਾਲੋਂ ਹੋਰ ਵੀ ਸਰਗਰਮੀ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ ਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਰਕਰਾਂ ਨਾਲ ਮਿਲ ਕੇ ਯਤਨ ਕਰਨਗੇ। ਭਵਿੱਖ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੀਆਂ ਨੀਤੀਆਂ ਤੇ ਪਿਛਲੇ ਸਮੇਂ ਦੌਰਾਨ ਕੀਤੇ ਗਏ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਨੂੰ ਘਰ-ਘਰ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਤੇ ਇਕਜੁੱਟਤਾ ਨਾਲ ਕੰਮ ਕੀਤਾ ਜਾਵੇਗਾ।