
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੋਸਟਰ ਬਣਾਉਣ ਅਤੇ ਨਾਅਰਾ ਲਿਖਣ ਦੇ ਮੁਕਾਬਲੇ ਕਰਵਾਏ

ਸੁਖਦੇਵ ਸਿੰਘ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਦੇ ਯੁਵਕ ਭਲਾਈ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ, ਸਿਵਲ ਲਾਈਨ ਦੀ ਐੱਨਐੱਸਐੱਸ ਇਕਾਈ ਵੱਲੋਂ ਕਾਰਜਕਾਰੀ ਪ੍ਰਿੰਸੀਪਲ ਡਾ. ਤ੍ਰਿਪਤਾ ਦੀ ਦੇਖ-ਰੇਖ ਹੇਠ ਸਦਭਾਵਨਾ ਦਿਵਸ ਮਨਾਇਆ। ਇਸ ਦਿਵਸ ਦਾ ਉਦੇਸ਼ ਵਿਦਿਆਰਥੀਆਂ ’ਚ ਰਾਸ਼ਟਰੀ ਏਕਤਾ, ਸਾਂਝੀਵਾਲਤਾ, ਸ਼ਾਂਤੀ, ਸਦਭਾਵਨਾ ਤੇ ਭਾਵਨਾਤਮਕ ਏਕਤਾ ਦੀਆਂ ਭਾਵਨਾਵਾਂ ਨੂੰ ਮਜ਼ਬੂਤ ਕਰਨਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਸਦਭਾਵਨਾ ਸਹੁੰ ਲੈਣ ਦੀ ਰਸਮ ਨਾਲ ਹੋਈ, ਜਿਸ ਵਿੱਚ ਕਾਲਜ ਦੀ ਪ੍ਰਿੰਸੀਪਲ, ਅਧਿਆਪਕ ਵਰਗ, ਐਨਐੱਸਐੱਸ ਵਲੰਟੀਅਰਾਂ ਤੇ ਕਾਲਜ ਦੇ ਹੋਰ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਰਾਸ਼ਟਰੀ ਏਕਤਾ, ਵਿਭਿੰਨਤਾ ’ਚ ਏਕਤਾ, ਰਾਸ਼ਟਰੀ ਸਦਭਾਵਨਾ, ਸਮਾਨਤਾ ਤੇ ਬਰਾਬਰੀ ਤੇ “ਅਸੀਂ ਇੱਕ ਹਾਂ” ਵਰਗੇ ਵੱਖ-ਵੱਖ ਵਿਸ਼ਿਆਂ ’ਤੇ ਪੋਸਟਰ ਬਣਾਉਣ ਤੇ ਨਾਅਰਾ ਲਿਖਣ ਮੁਕਾਬਲੇ ਵੀ ਕਰਵਾਏ। ਐਨਐੱਸਐੱਸ. ਪ੍ਰੋਗਰਾਮ ਅਫ਼ਸਰ ਡਾ. ਜਯਾ ਬੱਤਰਾ ਤੇ ਡਾ. ਜਸਵੀਰ ਕੌਰ ਨੇ ਵਲੰਟੀਅਰਾਂ ਅਤੇ ਵਿਦਿਆਰਥੀਆਂ ਨੂੰ ਰੰਗ-ਬਿਰੰਗੇ ਪੋਸਟਰਾਂ ਤੇ ਪ੍ਰਭਾਵਸ਼ਾਲੀ ਨਾਅਰਿਆਂ ਰਾਹੀਂ ਆਪਣੇ ਵਿਚਾਰਾਂ ਨੂੰ ਰਚਨਾਤਮਕ ਢੰਗ ਨਾਲ ਪ੍ਰਗਟ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਪਿਆਰ, ਸਮਾਨਤਾ, ਏਕਤਾ, ਭਾਈਚਾਰੇ, ਦਇਆ ਅਤੇ ਸਹਿਣਸ਼ੀਲਤਾ ਦਾ ਸੁਨੇਹਾ ਦਿੱਤਾ ਗਿਆ। ਸਦਭਾਵਨਾ ਦਿਵਸ ਦਾ ਵਿਦਿਆਰਥੀਆਂ ਵਿੱਚ ਰਾਸ਼ਟਰੀ ਏਕਤਾ ਅਤੇ ਸਮਾਜਿਕ ਸਦਭਾਵਨਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਵੱਲ ਇੱਕ ਸਾਰਥਕ ਉਪਰਾਲਾ ਰਿਹਾ।