
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਸੰਗਤਾਂ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ

ਫੋਟੋ ਨੰਬਰ-16
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ ਡੇਹਲੋਂ/ਆਲਮਗੀਰ
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਪਿੰਡ ਮਾਣਕਵਾਲ ਤੋਂ ਸੰਗਤਾਂ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਲਖਬੀਰ ਕੌਰ ਅਤੇ ਮਾਣਕਵਾਲ ਦੇ ਸਰਪੰਚ ਮਨਪ੍ਰੀਤ ਸਿੰਘ ਮਨੂ ਨੇ ਦੱਸਿਆ ਕਿ ਪਿੰਡ ਮਾਣਕਵਾਲ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਦਾ ਇਸ ਯਾਤਰਾ ਵਿੱਚ ਸ਼ਾਮਲ ਹੋਣਾ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਤੀਰਥ ਯਾਤਰਾ ’ਤੇ ਜਾਣ ਵਾਲੀ ਸੰਗਤ ਵਿੱਚ ਬਜ਼ੁਰਗਾਂ ਤੋਂ ਇਲਾਵਾ ਹੋਰ ਸ਼ਰਧਾਲੂ ਵੀ ਸ਼ਾਮਲ ਹਨ। ਅਜਿਹੇ ਉਪਰਾਲਿਆਂ ਨਾਲ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਦਾ ਹੈ ਤੇ ਲੋਕਾਂ ਵਿੱਚ ਆਪਸੀ ਭਾਈਚਾਰਾ, ਸ਼ਰਧਾ ਅਤੇ ਸਦਭਾਵਨਾ ਹੋਰ ਮਜ਼ਬੂਤ ਹੁੰਦੀ ਹੈ। ਬੱਸ ਰਵਾਨਾ ਹੋਣ ਤੋਂ ਪਹਿਲਾਂ ਸੰਗਤਾਂ ਵੱਲੋਂ ਧਾਰਮਿਕ ਰਸਮਾਂ ਅਦਾ ਕੀਤੀਆਂ ਗਈਆਂ ਤੇ ਯਾਤਰਾ ਦੀ ਸਫ਼ਲਤਾ ਲਈ ਅਰਦਾਸ ਕੀਤੀ ਗਈ। ਇਸ ਉਪਰੰਤ ਸਰਪੰਚ ਮਨਪ੍ਰੀਤ ਸਿੰਘ ਮਨੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਲਖਵੀਰ ਕੌਰ ਅਤੇ ਹੋਰ ਮੋਹਤਬਰਾਂ ਨੇ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸੰਗਤਾਂ ਨੇ ਧਾਰਮਿਕ ਜੈਕਾਰਿਆਂ ਨਾਲ ਯਾਤਰਾ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪੰਚਾਇਤੀ ਨੁਮਾਇੰਦਿਆਂ, ਪਿੰਡ ਦੇ ਪਤਵੰਤੇ ਵਿਅਕਤੀਆਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਹਾਜ਼ਰੀ ਭਰੀ। ਸੰਗਤਾਂ ਨੇ ਇਸ ਤੀਰਥ ਯਾਤਰਾ ਲਈ ਪ੍ਰਬੰਧ ਕਰਨ ਵਾਲਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਧਾਰਮਿਕ ਯਾਤਰਾਵਾਂ ਲੋਕਾਂ ਨੂੰ ਆਪਣੀਆਂ ਜੜ੍ਹਾਂ ਅਤੇ ਧਾਰਮਿਕ ਵਿਰਸੇ ਨਾਲ ਜੋੜਨ ਦਾ ਇੱਕ ਚੰਗਾ ਸਾਧਨ ਹਨ। ਬੱਸ ਦੇ ਰਵਾਨਾ ਹੋਣ ਸਮੇਂ ਸੰਗਤਾਂ ਨੇ ਆਪਸੀ ਮਿਲਵਰਤਣ ਅਤੇ ਭਾਈਚਾਰੇ ਦੀ ਭਾਵਨਾ ਦਾ ਵੀ ਪ੍ਰਗਟਾਵਾ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵ ਮਨਪ੍ਰੀਤ ਸਿੰਘ ਮਨੂੰ ਸਰਪੰਚ, ਲਖਬੀਰ ਕੌਰ ਜਿਲ੍ਹਾ ਪ੍ਰੀਸਦਮੈਬਰ ਜੋਨ ਧਾਂਦਰਾ, ਦਲਜੀਤ ਸਿੰਘ ਯੂਥ ਬਲਾਕ ਪ੍ਰਧਾਨ, ਗੁਰੀ ਮਾਣਕਵਾਲ ਪੰਚ, ਗੁਰਮੀਤ ਸਿੰਘ ਪੰਚ, ਜਸਵੀਰ ਕਲਸੀ, ਦਿਆਲ ਸਿੰਘ, ਸਤਬੀਰ ਸਿੰਘ, ਬੀਬੀ ਕਰਮਜੀਤ ਕੌਰ ਪੰਚ, ਪੂਜਾ ਰਾਣੀ ਪੰਚ, ਅਮਰਜੀਤ ਸਿੰਘ ਬਿੱਲੂ ਸੁਰਜੀਤ ਸਿੰਘ ਜੀਤਾ,ਆਸ਼ੀਸ਼ ਸਿੰਘ ਜਸਵੀਰ ਸਿੰਘ ਜਸਵੀਰ ਸਿੰਘ ਅਮਨਜੋਤ ਕੌਰ ਆਦਿ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।