
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਤਜੋਤ ਨਗਰ ਵਿਖੇ ਨਿਰਮਾਣ ਕਾਰਜ ਦੀ ਹੋਈ ਸ਼ੁਰੂਆਤ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਸਤਜ਼ੋਤ ਨਗਰ ਵਿਖੇ ਲਾਲ ਕੋਠੀ ਵਾਲੀ ਪੰਜ ਨੰਬਰ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਸਬੰਧੀ ਗ੍ਰਾਮ ਸਰਪੰਚ ਬੀਬੀ ਸੁਖਵਿੰਦਰ ਕੌਰ ਬਾਵਾ ਵੱਲੋਂ ਮਹੂਰਤ ਕੀਤਾ ਗਿਆ। ਇਸ ਮੌਕੇ ਇਲਾਕੇ ਦੇ ਵਸਨੀਕ ਤੇ ਪਤਵੰਤੇ ਸੱਜਣ ਵੀ ਮੌਜੂਦ ਰਹੇ। ਇਸ ਮੌਕੇ ਸਰਪੰਚ ਬਾਵਾ ਅਨੁਸਾਰ ਲਾਲ ਕੋਠੀ ਵਾਲੀ ਪੰਜ ਨੰਬਰ ਗਲੀ ਨੂੰ ਇੰਟਰਲਾਕ ਟਾਈਲਾਂ ਨਾਲ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗਲੀ ਦੇ ਨਿਰਮਾਣ ਨਾਲ ਇਲਾਕਾ ਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਲੰਮੇ ਸਮੇਂ ਤੋਂ ਚੱਲ ਰਹੀ ਸਮੱਸਿਆ ਦਾ ਹੱਲ ਹੋਵੇਗਾ। ਇਸ ਮੌਕੇ ਸਰਪੰਚ ਬਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ ਦਿੱਤੀਆਂ ਜਾ ਰਹੀਆਂ ਗਰਾਂਟਾਂ ਸਦਕਾ ਵਿਕਾਸ ਕਾਰਜਾਂ ਦੀ ਰਫ਼ਤਾਰ ਲਗਾਤਾਰ ਜਾਰੀ ਹੈ। ਪਿੰਡ ਵਿੱਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵੱਖ-ਵੱਖ ਵਿਕਾਸ ਕਾਰਜ ਜੰਗੀ ਪੱਧਰ ’ਤੇ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋੜ ਅਨੁਸਾਰ ਹੋਰ ਵਿਕਾਸ ਕਾਰਜ ਕਰਵਾਏ ਜਾਣਗੇ। ਪਿੰਡ ਵਾਸੀਆਂ ਨੂੰ ਬਿਹਤਰ ਸੜਕਾਂ, ਗਲੀਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਪੰਚਾਇਤ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਵਿਕਾਸ ਕਾਰਜਾਂ ਵਿੱਚ ਸਹਿਯੋਗ ਦੇਣ ਲਈ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਰਾਜੀਵ ਅਰੋੜਾ, ਮਨਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਆਰਤੀ ਸ਼ਰਮਾ, ਕੁਲਦੀਪ ਬਾਵਾ, ਕਰਮਜੀਤ ਸਿੰਘ, ਓਮ ਪ੍ਰਕਾਸ਼, ਰਾਹੁਲ, ਕੁਲਜੀਤ ਸਿੰਘ, ਦਵਿੰਦਰ ਕੌਰ, ਸਰੋਜ ਨਾਗਪਾਲ, ਨੈਣਾ ਅਰੋੜਾ ਸਮੇਤ ਹੋਰ ਪਤਵੰਤੇ ਅਤੇ ਇਲਾਕਾ ਵਾਸੀ ਹਾਜ਼ਰ ਸਨ।