
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੰਜਾਬ ਦੇ ਐਨਪੀਐਸ ਮੁਲਾਜ਼ਮ ਮੁੱਖ ਮੰਤਰੀ ਦੇ ਪਿੰਡ ਵੱਲ ਕਰਨਗੇ ਕੂਚ-ਜੱਸੋਵਾਲ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸੰਘਰਸ਼ ਕਰ ਰਹੀਆਂ ਤਿੰਨ ਪ੍ਰਮੁੱਖ ਜਥੇਬੰਦੀਆ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ, ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਸਾਂਝੇ ਮੰਚ ਦੇ ਬੈਨਰ ਹੇਠ 23 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜੱਦੀ ਪਿੰਡ ਸਤੌਜ ਵੱਲ ਵਿਸ਼ਾਲ ਮਾਰਚ ਕੀਤਾ ਜਾਵੇਗਾ।
ਇਸ ਸਬੰਧੀ ਬੀਐੱਡ ਅਧਿਆਪਕ ਫਰੰਟ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਕੋ-ਕਨਵੀਨਰ ਅਜੀਤ ਪਾਲ ਸਿੰਘ ਜੱਸੋਵਾਲ ਨੇ ਦੱਸਿਆ ਕਿ 4 ਜੁਲਾਈ ਨੂੰ ਮੋਗਾ ਵਿਖੇ ਹੋਈ ਕਨਵੈਨਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਪੁਰਾਣੀ ਪੈਨਸ਼ਨ ਬਹਾਲੀ ਬਾਰੇ ਵਿਚਾਰ-ਵਟਾਂਦਰੇ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਸੱਦੇ ਨੂੰ ਸਵੀਕਾਰ ਨਾ ਕਰਨ ਕਾਰਨ ਹੁਣ ਸਾਂਝਾ ਮੰਚ ਵੱਲੋਂ 23 ਅਗਸਤ ਨੂੰ ਸਤੌਜ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਬਲਾਕ ਡੇਹਲੋਂ ਦੀ ਰਵਿੰਦਰ ਸਿੰਘ ਕਿਲਾ ਰਾਏਪੁਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਬਲਾਕ ਡੇਹਲੋਂ ਤੋਂ ਐਨਪੀਐਸ ਪੀੜਤ ਮੁਲਾਜ਼ਮਾਂ ਦਾ ਵੱਡਾ ਜਥਾ ਸਤੌਜ ਰੈਲੀ ਵਿੱਚ ਸ਼ਾਮਲ ਹੋਵੇਗਾ। ਇਸ ਮੌਕੇ ਮੁਲਾਜ਼ਮ ਆਗੂ ਨਰਿੰਦਰ ਸਿੰਘ ਧੂਰਕੋਟ, ਜ਼ਿਲ੍ਹਾ ਵਿੱਤ ਸਕੱਤਰ ਤਰਨਜੀਤ ਸਿੰਘ, ਜ਼ਿਲ੍ਹਾ ਕਮੇਟੀ ਮੈਂਬਰ ਦਵਿੰਦਰ ਸਿੰਘ ਬੁਟਾਰੀ, ਜਨਰਲ ਸਕੱਤਰ ਜਸਵਿੰਦਰ ਸਿੰਘ ਗਰਚਾ, ਵਿੱਤ ਸਕੱਤਰ ਜਸਵਿੰਦਰ ਕੌਰ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ 18 ਨਵੰਬਰ 2022 ਨੂੰ ਨੋਟੀਫਿਕੇਸ਼ਨ ਜਾਰੀ ਹੋਣ ਦੇ ਬਾਵਜੂਦ ਅਜੇ ਤੱਕ ਮੁਲਾਜ਼ਮਾਂ ਦੇ ਜੀਪੀਐਫ ਖਾਤੇ ਨਹੀਂ ਖੋਲ੍ਹੇ ਗਏ ਅਤੇ ਨਵੀਂ ਭਰਤੀ ਵਿੱਚ ਵੀ ਐਨਪੀਐਸ ਜਾਰੀ ਹੈ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜਗਤਾਰ ਸਿੰਘ ਜੁਗਿਆਣਾ, ਤਜਿੰਦਰਪਾਲ ਸਿੰਘ ਕੈਂਡ, ਅਮਰਜੀਤ ਸਿੰਘ ਆਲਮਗੀਰ, ਗੁਰਵਿੰਦਰ ਸਿੰਘ ਡੇਹਲੋਂ, ਜਸਵਿੰਦਰ ਸਿੰਘ, ਗੁਰਦੀਪ ਕੌਰ ਅਤੇ ਬਲਜਿੰਦਰ ਕੌਰ ਸਮੇਤ ਹੋਰ ਆਗੂ ਹਾਜ਼ਰ ਸਨ।