
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਆਤਮ ਨਗਰ ਨੂੰ ਵਿਕਾਸ ਦੀ ਨਵੀਂ ਦਿਸ਼ਾ ਦੇਣ ਲਈ ਮਿਲ ਕੇ ਅੱਗੇ ਆਉਣਾ ਹੋਵੇਗਾ-ਜੈਨ

ਸਰਬਜੀਤ ਲੁਧਿਆਣਵੀ,ਪੰਜਾਬੀ ਜਾਗਰਣ, ਲੁਧਿਆਣਾ
ਭਾਜਪਾ ਦੀ ਕਾਰਜਕਾਰਨੀ ਮੈਂਬਰ ਰੀਨਾ ਗੋਇਲ ਜੈਨ ਨੇ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਾਸੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਹੁਣ ਸਮਾਂ ਸਿਰਫ਼ ਗੱਲਾਂ ਕਰਨ ਦਾ ਨਹੀਂ, ਸਗੋਂ ਸੁਪਨਿਆਂ ਨੂੰ ਸੰਕਲਪ ਵਿੱਚ ਬਦਲ ਕੇ ਉਨ੍ਹਾਂ ਨੂੰ ਹਕੀਕਤ ਬਣਾਉਣ ਦਾ ਹੈ। ਉਨ੍ਹਾਂ ਕਿਹਾ ਕਿ “ਸਮਾਂ ਸਾਡਾ ਹੈ, ਸੰਕਲਪ ਸਾਡਾ ਹੈ ਤੇ ਹੁਣ ਮੌਕਾ ਵੀ ਸਾਡਾ ਹੈ।” ਰੀਨਾ ਜੈਨ ਨੇ ਕਿਹਾ ਕਿ ਵਿਕਾਸ ਦਾ ਮਤਲਬ ਸਿਰਫ਼ ਸੜਕਾਂ ਅਤੇ ਇਮਾਰਤਾਂ ਬਣਾਉਣਾ ਨਹੀਂ, ਬਲਕਿ ਸਿੱਖਿਆ, ਰੁਜ਼ਗਾਰ, ਸਿਹਤ ਸਹੂਲਤਾਂ, ਸਾਫ਼-ਸਫ਼ਾਈ, ਬੁਨਿਆਦੀ ਢਾਂਚੇ ਅਤੇ ਲੋਕਾਂ ਦੀਆਂ ਰੋਜ਼ਾਨਾ ਸਮੱਸਿਆਵਾਂ ਦਾ ਹੱਲ ਵੀ ਇਸ ਦਾ ਅਹਿਮ ਹਿੱਸਾ ਹੈ। ਰੀਨਾ ਜੈਨ ਨੇ ਕਿਹਾ ਕਿ ਜੇਕਰ ਸਮਾਜ ਦਾ ਹਰ ਵਰਗ ਇਕਜੁੱਟ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਏ ਤਾਂ ਆਤਮ ਨਗਰ ਨੂੰ ਵਿਕਾਸ ਦੀ ਨਵੀਂ ਦਿਸ਼ਾ ਦਿੱਤੀ ਜਾ ਸਕਦੀ ਹੈ। ਨੌਜਵਾਨਾਂ ਦੀ ਊਰਜਾ, ਮਹਿਲਾਵਾਂ ਦੀ ਸਮਰੱਥਾ, ਬਜ਼ੁਰਗਾਂ ਦੇ ਤਜਰਬੇ ਅਤੇ ਹਰ ਵਰਗ ਦੀਆਂ ਉਮੀਦਾਂ ਨੂੰ ਇੱਕ ਸਾਂਝੀ ਸੋਚ ਨਾਲ ਜੋੜਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ, “ਆਓ ਕਦਮ ਨਾਲ ਕਦਮ ਮਿਲਾ ਕੇ ਚੱਲੀਏ ਅਤੇ ਹਰ ਕਦਮ ਨੂੰ ਵਿਕਾਸ ਦਾ ਕਦਮ ਬਣਾਈਏ।” ਉਨ੍ਹਾਂ ਕਿਹਾ ਕਿ ਆਤਮ ਨਗਰ ਨੂੰ ਸੁੰਦਰ, ਸਾਫ਼-ਸੁਥਰਾ, ਸੁਵਿਧਾਜਨਕ ਅਤੇ ਵਿਕਾਸਸ਼ੀਲ ਹਲਕਾ ਬਣਾਉਣ ਲਈ ਸਾਰਿਆਂ ਨੂੰ ਮਿਲ ਕੇ ਅੱਗੇ ਆਉਣਾ ਹੋਵੇਗਾ।