ਚੋਣਾਂ ਤੋਂ ਪਹਿਲਾਂ ਵੱਡਾ ਝਟਕਾ: ਸਾਬਕਾ ਕੌਂਸਲਰਾਂ ਸਮੇਤ ‘ਆਪ’ ਆਗੂ ਨੇ ਫੜ੍ਹਿਆ ਭਾਜਪਾ ਦਾ ਪਲ੍ਹਾ
ਇਸ ਦੇ ਨਾਲ ਹੀ ਵਾਰਡ ਨੰਬਰ 84 ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਰਾਜੇਸ਼ ਅਰੋੜਾ ਨੇ ਵੀ ਭਾਜਪਾ ਦਾ ਪੱਲਾ ਫੜ ਲਿਆ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੋਦਗਿਲ ਦੀ ਪ੍ਰਧਾਨਗੀ ਅਤੇ ਸੂਬਾ ਭਾਜਪਾ ਦੇ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਦੀ ਮੌਜੂਦਗੀ ਵਿੱਚ ਹੋਏ ਸਮਾਗਮ ਦੌਰਾਨ ਨਵੇਂ ਸ਼ਾਮਲ ਹੋਏ ਆਗੂਆਂ ਦਾ ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਸਵਾਗਤ ਕੀਤਾ ਗਿਆ।
Publish Date: Sat, 22 Aug 2026 07:55 PM (IST)
Updated Date: Sun, 23 Aug 2026 12:17 PM (IST)
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ। ਭਾਰਤੀ ਜਨਤਾ ਪਾਰਟੀ ਲੁਧਿਆਣਾ ਨੂੰ ਉਸ ਸਮੇਂ ਸਿਆਸੀ ਮਜ਼ਬੂਤੀ ਮਿਲੀ ਜਦੋਂ ਸਾਬਕਾ ਕੌਂਸਲਰ ਸਰਬਜੀਤ ਸਿੰਘ ਕਾਕਾ, ਸਾਬਕਾ ਕੌਂਸਲਰ ਸੁਰਿੰਦਰ ਸ਼ਰਮਾ, ਪੰਕਜ ਸ਼ਰਮਾ, ਅਜੈ ਗੋਸਵਾਮੀ ਅਤੇ ਕੁਲਦੀਪ ਸ਼ਰਮਾ ਨੇ ਭਾਜਪਾ ਵਿੱਚ ਮੁੜ ਘਰ ਵਾਪਸੀ ਕੀਤੀ।
ਇਸ ਦੇ ਨਾਲ ਹੀ ਵਾਰਡ ਨੰਬਰ 84 ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਰਾਜੇਸ਼ ਅਰੋੜਾ ਨੇ ਵੀ ਭਾਜਪਾ ਦਾ ਪੱਲਾ ਫੜ ਲਿਆ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੋਦਗਿਲ ਦੀ ਪ੍ਰਧਾਨਗੀ ਅਤੇ ਸੂਬਾ ਭਾਜਪਾ ਦੇ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਦੀ ਮੌਜੂਦਗੀ ਵਿੱਚ ਹੋਏ ਸਮਾਗਮ ਦੌਰਾਨ ਨਵੇਂ ਸ਼ਾਮਲ ਹੋਏ ਆਗੂਆਂ ਦਾ ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਸਵਾਗਤ ਕੀਤਾ ਗਿਆ।
ਸੁਨੀਲ ਮੋਦਗਿਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੇ ਵਿਕਾਸ ਅਤੇ ਭਾਜਪਾ ਦੀਆਂ ਲੋਕ-ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੁਰਾਣੇ ਸਾਥੀਆਂ ਦਾ ਮੁੜ ਪਾਰਟੀ ਵਿੱਚ ਆਉਣਾ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਤਜਰਬੇਕਾਰ ਆਗੂਆਂ ਦੀ ਵਾਪਸੀ ਨਾਲ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ।
ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਪਰਵੀਨ ਬਾਂਸਲ, ਹਰੀਸ਼ ਟੰਡਨ, ਡਾ. ਕਨਿਕਾ ਜਿੰਦਲ, ਯਸ਼ਪਾਲ ਜਨੋਤਰਾ, ਹਰਸ਼ ਸ਼ਰਮਾ, ਸਤਨਾਮ ਸਿੰਘ ਸੇਠੀ, ਸਰਦਾਰ ਤਰਨਜੀਤ ਸਿੰਘ, ਸਾਬਕਾ ਕੌਂਸਲਰ ਯਸ਼ਪਾਲ ਚੌਧਰੀ, ਨੀਰਜ ਵਰਮਾ, ਸਰਕਲ ਪ੍ਰਧਾਨ ਦੀਪਕ ਜੋਹਰ ਸਮੇਤ ਹੋਰ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।