
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਭਾਈ ਗੁਰਦਾਸ ਜੀ ਦਿਵਸ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ

-ਭਾਈ ਗੁਰਦਾਸ ਜੀ ਦਿਵਸ ਨੂੰ ਸਮਰਪਿਤ ਕਰਵਾਇਾ ਹਫ਼ਤਾਵਾਰੀ ਕੀਰਤਨ
ਅਸ਼ਵਨੀ ਜੇਤਲੀ, ਪੰਜਾਬੀ ਜਾਗਰਣ, ਲੁਧਿਆਣਾ
ਪੰਥ ਦੀ ਮਹਾਨ ਵਿਦਵਾਨ ਸ਼ਖ਼ਸੀਅਤ ਭਾਈ ਗੁਰਦਾਸ ਜੀ ਸੇਵਾ ਤੇ ਸਿਮਰਨ ਦੇ ਮੁਜੱਸਮਾ ਸਨ, ਜਿਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਗੁਰੂ ਨਾਨਕ ਦੇ ਘਰ ਦੀ ਸੇਵਾ ,ਪੰਥ ਦੀ ਏਕਤਾ ਤੇ ਗੁਰੂ ਸਾਹਿਬਾਨ ਵੱਲੋਂ ਉਚਰੀ ਇਲਾਹੀ ਬਾਣੀ ਨੂੰ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੇ ਰੂਪ ਵੱਜੋਂ ਕਾਲਮਬੰਧ ਕਰਨ ਵਿੱਚ ਸਮਰਪਿਤ ਕੀਤਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਭਾਈ ਗੁਰਦਾਸ ਦਿਵਸ ਨੂੰ ਸਮਰਪਿਤ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਕਰਵਾਏ ਗਏ ਹਫਤਾਵਾਰੀ ਕੀਰਤਨ ਸਮਾਗਮ ਦੌਰਾਨ ਵੱਡੀ ਗਿਣਤੀ ’ਚ ਇਕੱਤਰ ਹੋਈ ਸੰਗਤ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਨੇ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਭਾਈ ਗੁਰਦਾਸ ਜੀ ਵੱਲੋਂ ਗਾਇਨ ਕੀਤੀਆਂ ਵਾਰਾਂ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਕੁੰਜੀਆਂ ਹਨ ਜਿਨ੍ਹਾਂ ਨੂੰ ਪੜ੍ਹਨ ਤੇ ਸਮਝਣ ਨਾਲ ਹੀ ਮਨੁੱਖ ਖਾਸ ਕਰਕੇ ਪ੍ਰਚਾਰਕ ਸ਼੍ਰੇਣੀ ਅਧਿਆਤਮਕ ਦਾ ਗਿਆਨ ਪ੍ਰਾਪਤ ਕਰਨ ਵਿੱਚ ਸਫਲਤਾ ਪ੍ਰਾਪਤ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਭਾਈ ਗੁਰਦਾਸ ਜੀ ਬ੍ਰਜ਼, ਸੰਸਕ੍ਰਿਤ, ਹਿੰਦੀ ਤੇ ਗੁਰਮੁੱਖੀ ਦੇ ਮਹਾਨ ਵਿਦਵਾਨ ਤੇ ਲਿਖਾਰੀ ਸਨ। ਇਸ ਲਈ ਮੌਜੂਦਾ ਸਮੇਂ ਦੀ ਨੌਜਵਾਨ ਪੀੜ੍ਹੀ ਤੇ ਬੱਚਿਆਂ ਨੂੰ ਭਾਈ ਗੁਰਦਾਸ ਜੀ ਦੇ ਜੀਵਨ ਤੇ ਫਲਸਫੇ ਤੋ ਵੱਧ ਤੋ ਵੱਧ ਜਾਣੂ ਕਰਵਾਉਣ ਦੀ ਲੋੜ ਹੈ ਤਾਂ ਹੀ ਉਹ ਆਪਣੇ ਵਿਰਸੇ ਨਾਲ ਜੁੜ ਸਕਣਗੇ। ਇਸ ਤੋਂ ਪਹਿਲਾਂ ਭਾਈ ਗੁਰਦਾਸ ਦਿਵਸ ਨੂੰ ਸਮਰਪਿਤ ਕੀਤੇ ਗਏ ਕੀਰਤਨ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਮਨਰਾਜ ਸਿੰਘ ਮਾਰਕੰਡੇ ਵਾਲਿਆਂ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ ਅਤੇ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਕਿਹਾ ਕਿ ਮੌਜੂਦਾ ਸਮੇਂ ਅੰਦਰ ਗੁਰੂ ਸਾਹਿਬ ਵੱਲੋਂ ਬਖਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਤੇ ਨੌਜਵਾਨ ਆਪਣੇ ਅੰਦਰ ਭਾਈ ਗੁਰਦਾਸ ਜੀ ਵਾਲੀ ਸੋਚ ਤੇ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ।
ਇਸ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਕਿਹਾ ਕਿ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫ਼ਤਾਵਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਣਾ ਦਾ ਸਰੋਤ ਬਣ ਚੁੱਕੀ ਹੈ ਤੇ ਅਗਲੇ ਹਫ਼ਤਾਵਾਰੀ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਖਰੜ ਵਾਲਿਆਂ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰੇਗਾ।
ਇਸ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਕੀਰਤਨੀ ਜੱਥੇ ਦੇ ਸਮੂਹ ਮੈਂਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ। ਸਮਾਗਮ ਅੰਦਰ ਗੁਰਦੁਵਾਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮਕੱੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ ਪ੍ਰਿਤਪਾਲ ਸਿੰਘ,ਮਨਜੀਤ ਸਿੰਘ ਟੋਨੀ, ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ) ਦਵਿੰਦਰਪਾਲ ਸਿੰਘ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ (ਬਲਬੀਰ ਕਲਾਥ ਵਾਲੇ,) ਜਤਿੰਦਰ ਸਿੰਘ ਪ੍ਰਧਾਨ, ਕਵੰਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ,ਗੁਰਪ੍ਰੀਤ ਸਿੰਘ ਪ੍ਰਿੰਸ, ਜੀਤ ਸਿੰਘ,ਗੁਰਵਿੰਦਰ ਸਿੰਘ ਆੜ੍ਹਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ ਪਰਮਿੰਦਰਪਾਲ ਸਿੰਘ ਡੀਮਾਰਟੇ ,ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ,ਡਾ. ਮਨਰੂਪ ਕੌਰ ਬਾਣੀ ਵਿਸੇਸ਼ ਤੌਰ ’ਤੇ ਹਾਜ਼ਰ ਸਨ।