
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਯੂਥ ਕਾਂਗਰਸ ਨੇ ਸਕਰੀਨ ਲਗਾ ਕੇ ਵਿਖਾਇਆ ਰਾਹੁਲ ਗਾਂਧੀ ਦਾ ਪ੍ਰੋਗਰਾਮ

ਰਵੀ ਭਾਟੀਆ, ਪੰਜਾਬੀ ਜਾਗਰਣ, ਲੁਧਿਆਣਾ/ਸਾਹਨੇਵਾਲ
ਯੂਥ ਕਾਂਗਰਸ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ ਅਤੇ ਉਹਨਾਂ ਦੀ ਟੀਮ ਵੱਲੋਂ 33 ਫੁੱਟ ਰੋਡ ਮੁੰਡੀਆਂ ਉੱਪਰ ਸਕਰੀਨ ਲਗਾ ਕੇ ਰਾਹੁਲ ਗਾਂਧੀ ਦਾ ਲਾਈਵ ਪ੍ਰੋਗਰਾਮ ਨੌਜਵਾਨਾਂ ਨੂੰ ਵਿਖਾਇਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਹਰਜਾਪ ਸਿੰਘ ਗਿੱਲ ਨੇ ਦੱਸਿਆ ਕਿ ਅੱਜ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇਸ਼ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੀ ਆਵਾਜ਼ ਬਣ ਰਹੇ ਹਨ ਜਿਸ ਤਰੀਕੇ ਦੇ ਨਾਲ ਜਨਤਾ ਉੱਪਰ ਕੇਂਦਰ ਸਰਕਾਰ ਵੱਲੋਂ ਵਿਦਿਆਰਥੀਆਂ ਉੱਪਰ ਤਸ਼ੱਦਦ ਕੀਤਾ ਗਿਆ ਸੀ ਜਿਸ ਵਿੱਚ ਕਈ ਵਿਦਿਆਰਥੀ ਗੰਭੀਰ ਜਖਮੀ ਹੋਏ ਸਨ ਉਹਨਾਂ ਨੂੰ ਰਾਹੁਲ ਗਾਂਧੀ ਇਨਸਾਫ ਦਵਾਉਣ ਦੇ ਲਈ ਯਤਨ ਕਰ ਰਹੇ ਹਨ ਅਤੇ ਦੇਸ਼ ਦੇ ਕੋਨੇ ਕੋਨੇ ਵਿੱਚ ਜਾ ਕੇ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰ ਰਹੇ ਹਨ ਉਸੇ ਲੜੀ ਤਹਿਤ ਹੀ ਅਸੀਂ ਵੀ ਅੱਜ ਇਲਾਕੇ ਦੇ ਨੌਜਵਾਨਾਂ ਨੂੰ ਸ੍ਰੀ ਰਾਹੁਲ ਗਾਂਧੀ ਦਾ ਲਾਈਵ ਪ੍ਰੋਗਰਾਮ ਸਕਰੀਨ ਲਗਾ ਕੇ ਵਿਖਾਇਆ ਹੈ ਇਸ ਮੌਕੇ ਉਹਨਾਂ ਦੇ ਨਾਲ ਹੋਰਨਾਂ ਤੋਂ ਇਲਾਵਾ ਬਾਬਾ ਚਮਕੌਰ ਸਿੰਘ, ਗੁਰਮੇਲ ਸਿੰਘ ਗੇਲੀ, ਗੁਰਨਾਮ ਸਿੰਘ ਫੌਜੀ, ਦੀਪਕ ਛਾਬੜਾ, ਬਲਵਿੰਦਰ ਸਿੰਘ ਰੋਡਾ ਆਦਿ ਹਾਜ਼ਰ ਸਨ।--