
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਮੀਟਿੰਗ ਹੋਈ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ ਡੇਹਲੋਂ/ਆਲਮਗੀਰ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਐਤਵਾਰ ਨੂੰ ਮੀਟਿੰਗ ਪਿੰਡ ਧਾਂਦਰਾ ’ਚ ਕੀਤੀ। ਮੀਟਿੰਗ ਵਿੱਚ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ। ਮੀਟਿੰਗ ਦੀ ਕਾਰਵਾਈ ਲੁਧਿਆਣਾ ਬਲਾਕ ਦੇ ਸਕੱਤਰ ਅਜੀਤ ਸਿੰਘ ਧਾਂਦਰਾ ਨੇ ਚਲਾਈ ਅਤੇ ਜਥੇਬੰਦੀ ਵੱਲੋਂ ਕੀਤੇ ਜਾ ਰਹੇ ਲੋਕ ਪੱਖੀ ਤੇ ਕਿਸਾਨੀ ਹਿੱਤਾਂ ਦੇ ਕੰਮਾਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਨੇ ਦੱਸਿਆ ਕਿ ਪਿੰਡ ਰੱਤੋਵਾਲ ਵਿਖੇ ਬੀਕੇਯੂ ਏਕਤਾ ਡਕੌਂਦਾ ਧਨੇਰ ਦੀ ਚੱਲ ਰਹੀ ਇਕਾਈ ਵਿੱਚ ਪਿੰਡ ਦੇ ਕਿਸਾਨ ਭਰਾਵਾਂ ਦੀ ਸਹਿਮਤੀ ਨਾਲ ਵਾਧਾ ਕਰਦਿਆਂ 21 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਵੀਂ ਕਮੇਟੀ ਵਿੱਚ ਕੁਲਦੀਪ ਸਿੰਘ ਖਾਲਸਾ ਨੂੰ ਇਕਾਈ ਪ੍ਰਧਾਨ, ਸ਼ਿੰਗਾਰਾ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਜਗਦੇਵ ਸਿੰਘ ਨੂੰ ਮੀਤ ਪ੍ਰਧਾਨ, ਜਸਵੀਰ ਸਿੰਘ ਰਾਜੂ ਨੂੰ ਕੈਸ਼ੀਅਰ, ਸੁੱਖਵਿੰਦਰ ਸਿੰਘ ਫੌਜੀ ਨੂੰ ਸਕੱਤਰ ਅਤੇ ਹਰਦੀਪ ਸਿੰਘ ਨੂੰ ਪ੍ਰੈਸ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਗੁਰਮੀਤ ਸਿੰਘ, ਜੁਗਰਾਜ ਸਿੰਘ, ਗੁਰਮਨਦੀਪ ਸਿੰਘ, ਤਰਨਪ੍ਰੀਤ ਸਿੰਘ, ਹਰਮੀਤ ਸਿੰਘ, ਜਗਦੀਪ ਸਿੰਘ, ਪਿਆਰਾ ਸਿੰਘ, ਹਰਪ੍ਰੀਤ ਸਿੰਘ, ਦਰਸ਼ਨ ਸਿੰਘ ਆਦਿ ਨੂੰ ਕਮੇਟੀ ਮੈਂਬਰ ਬਣਾਇਆ ਗਿਆ। ਇਸ ਮੌਕੇ ਬਲਾਕ ਮੀਤ ਪ੍ਰਧਾਨ ਜਸਵੰਤ ਸਿੰਘ ਭਨੋਹੜ, ਜ਼ਿਲ੍ਹਾ ਮੀਤ ਪ੍ਰਧਾਨ ਰਜਿੰਦਰ ਸਿੰਘ ਭਨੋਹੜ, ਜ਼ਿਲ੍ਹਾ ਮੀਤ ਪ੍ਰਧਾਨ ਹਾਕਮ ਸਿੰਘ ਭੱਟੀਆਂ, ਬਲਾਕ ਪ੍ਰਧਾਨ ਸਰਪੰਚ ਰਣਵੀਰ ਸਿੰਘ ਰੂੜਕਾ, ਬਲਾਕ ਆਗੂ ਸੱਤਾ ਦਾਖਾਂ ਸਮੇਤ ਹੋਰ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ।