
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੀਰੀ ਪੀਰੀ ਖਾਲਸਾ ਮਾਰਚ ਦੀ ਆਮਦ ਦੇ ਮੱਦੇਨਜ਼ਰ ਸੇਵਾਦਾਰਾਂ ਨਾਲ ਕੀਤੀ ਮੀਟਿੰਗ

-ਜਥੇ. ਆਲਮਗੀਰ ਅਨੁਸਾਰ ਹਰ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਰੱਖਦੈ
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ ਡੇਹਲੋਂ/ਆਲਮਗੀਰ
23 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਆਰੰਭ ਹੋਏ ਮੀਰੀ-ਪੀਰੀ ਖ਼ਾਲਸਾ ਮਾਰਚ ਦੇ, ਆਉਂਦੀ 31 ਅਗਸਤ ਨੂੰ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਰਾਤਰੀ ਵਿਸ਼ਰਾਮ ਅਤੇ ਦੂਸਰੇ ਦਿਨ 1 ਸਤੰਬਰ ਨੂੰ ਅਗਲੇ ਪੜਾਅ ਦੀ ਰਵਾਨਗੀ ਦੇ ਮੱਦੇ ਨਜ਼ਰ ਲੋੜੀਦੇ ਪ੍ਰਬੰਧਾਂ ਨੂੰ ਵਿਉਂਤਬੰਦੀ ਨਾਲ ਸੁਚਾਰੂ ਰੂਪ ਬਣਾਉਣ ਲਈ ਹਲਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਨੇ ਗੁਰਦੁਆਰਾ ਮੈਨੇਜਰ ਹਰਦੀਪ ਸਿੰਘ ਗਿੱਲ, ਪ੍ਰਬੰਧਕੀ ਅਧਿਕਾਰੀਆਂ ਸੇਵਾਦਾਰਾਂ ਅਤੇ ਇਲਾਕੇ ਵਿੱਚ ਸੇਵਾਵਾਂ ਨਿਭਾਉਣ ਵਾਲੇ ਪ੍ਰਮੁੱਖ ਸੇਵਾਦਾਰਾਂ ਨਾਲ ਜ਼ਰੂਰੀ ਇਕੱਤਰਤਾ ਕੀਤੀ।
ਇਸ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਏ ਜਾਣ ਵਾਲੇ ਪੀਰੀ ਪੀਰੀ ਖਾਲਸਾ ਮਾਰਚ ਦੇ ਸੁਆਗਤ, ਰਿਹਾਇਸ਼ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਦੀ ਵਿਉਤਬੰਦੀ ਬਾਰੇ ਵਿਚਾਰ-ਵਟਾਂਦਰਾ ਕੀਤਾ। ਜਥੇਦਾਰ ਆਲਮਗੀਰ ਨੇ ਦੱਸਿਆ ਕਿ ਗੁਰੂ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕਰਕੇ ਸਿੱਖ ਪੰਥ ਨੂੰ ਮੀਰੀ-ਪੀਰੀ ਦਾ ਸਿਧਾਂਤ ਬਖ਼ਸ਼ਿਸ਼ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਸਮੁੱਚੀ ਸਿੱਖ ਕੌਮ ਲਈ ਸਰਵਉੱਚ ਅਸਥਾਨ ਹੈ। ਹਰ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਸ਼ਰਧਾ, ਸਤਿਕਾਰ ਤੇ ਸਮਰਪਣ ਦੀ ਭਾਵਨਾ ਰੱਖਦਾ ਹੈ। ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਮੁੱਖ ਉਦੇਸ਼ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ, ਸਿੱਖੀ ਦਾ ਪ੍ਰਚਾਰ-ਪ੍ਰਸਾਰ, ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਨਾ, ਸਿੱਖੀ ਸਿਧਾਂਤਾਂ ਨੂੰ ਮਜ਼ਬੂਤ ਕਰਨਾ ਅਤੇ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਹੈ। ਮੀਰੀ-ਪੀਰੀ ਖ਼ਾਲਸਾ ਮਾਰਚ ਸੰਗਤ ਨੂੰ ਗੁਰੂ ਸਾਹਿਬ ਦੇ ਚਰਨਾਂ ਨਾਲ ਜੋੜਨ ਦੇ ਨਾਲ-ਨਾਲ ਕੌਮ ਵਿੱਚ ਏਕਤਾ, ਸਿੱਖੀ ਸਿਧਾਂਤਾਂ ਦੀ ਮਜ਼ਬੂਤੀ ਤੇ ਚੜ੍ਹਦੀ ਕਲਾ ਦਾ ਸੁਨੇਹਾ ਦੇਣ ਦਾ ਉਪਰਾਲਾ ਹੈ।
ਉਹਨਾਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਸਨਿਮਰ ਬੇਨਤੀ ਕਰਦਿਆਂ ਕਿਹਾ ਕਿ 31 ਅਗਸਤ ਨੂੰ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਪਹੁੰਚ ਰਹੇ ਮੀਰੀ ਪੀਰੀ ਖਾਲਸਾ ਮਾਰਚ ਦਾ ਵੱਧ ਚੜ ਕੇ ਸਵਾਗਤ ਕਰੀਏ, ਦੂਜੇ ਦਿਨ ਮੀਰੀ-ਪੀਰੀ ਖ਼ਾਲਸਾ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਈਏ ਅਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰੀਏ। ਇਕੱਤਰਤਾ ਦੌਰਾਨ ਜਥੇ: ਪ੍ਰਿਤਪਾਲ ਸਿੰਘ ਮੈਂਬਰ ਧਰਮ ਪ੍ਰਚਾਰ ਕਮੇਟੀ, ਐਡ: ਪ੍ਰੇਮ ਸਿੰਘ ਹਰਨਾਮਪੁਰ, ਜਥੇ ਹਰਪਾਲ ਸਿੰਘ ਜੱਲ੍ਹਾ, ਹਰਪਾਲ ਸਿੰਘ ਖਾਲਸਾ, ਜਗਬੀਰ ਸਿੰਘ ਸੋਖੀ, ਸਰਬਜੀਤ ਸਿੰਘ ਛਾਪਾ, ਹਰਪ੍ਰੀਤ ਸਿੰਘ ਸਿਮਕ, ਬਲਜੀਤ ਸਿੰਘ ਪ੍ਰਧਾਨ ਗੁ: ਰੇਰੂ ਸਾਹਿਬ ਨੰਦਪੁਰ, ਮਲਕੀਤ ਸਿੰਘ ਮੀਤ ਪ੍ਰਧਾਨ ਗੁ: ਰੇਰੂ ਸਾਹਿਬ ਨੰਦਪੁਰ, ਨਗਿੰਦਰ ਸਿੰਘ ਬਿੱਟੂ, ਮਨਪ੍ਰੀਤ ਸਿੰਘ ਖਟੜਾ, ਤਲਵਿੰਦਰ ਸਿੰਘ ਮੁਲਤਾਨੀ, ਹਰਪ੍ਰੀਤ ਸਿੰਘ ਢੀਡਸਾ, ਲਵਪ੍ਰੀਤ ਸਿੰਘ ਗਿੱਲ ਪ੍ਰਧਾਨ ਸਿੱਖ ਸਟੂਡੈਂਟਸ ਫੈਡਰੇਸ਼ਨ ਲੁਧਿਆਣਾ ਦਿਹਾਤੀ, ਸੁਖਦਰਸ਼ਨ ਸਿੰਘ ਪੋਹੀੜ, ਰਘਵੀਰ ਸਿੰਘ ਥਰੀਕੇ, ਗੁਰਜੀਤ ਸਿੰਘ ਲਹਿਰਾ, ਗੁਰਲਾਭ ਸਿੰਘ, ਸਰਬਜੀਤ ਸਿੰਘ ਔਲਖ, ਨਵਰੂਪ ਸਿੰਘ, ਬਲਵੰਤ ਸਿੰਘ ਆਦਿ ਹਾਜ਼ਰ ਸਨ।