ਮਾਰਕੀਟਿੰਗ ਮੁਕਾਬਲੇ ’ਚ ਜੇਤੂ ਵਿਦਿਆਰਥੀ ਸਨਮਾਨਿਤ ਮੰਚ ’ਤੇ ਪੇਸ਼ਕਾਰੀ ਆਪਣੇ ਆਪ ’ਚ ਵੱਡੀ ਪ੍ਰਾਪਤੀ-ਪ੍ਰਿੰਸੀਪਲ ਪੂਨਮ ਸ਼ਰਮਾ
Publish Date: Mon, 24 Aug 2026 07:01 PM (IST)
Updated Date: Tue, 25 Aug 2026 04:01 AM (IST)
-ਮੰਚ ’ਤੇ ਪੇਸ਼ਕਾਰੀ ਆਪਣੇ-ਆਪ ’ਚ ਵੱਡੀ ਪ੍ਰਾਪਤੀ : ਪ੍ਰਿੰਸੀਪਲ ਸ਼ਰਮਾ ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ ਸ੍ਰੀ ਹਰਕ੍ਰਿਸ਼ਨ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਡਾਬਾ ਰੋਡ ਵਿਖੇ ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ ਦੇ ਹਰ ਸਾਲ ਕਰਵਾਏ ਜਾਂਦੇ ਮੁਕਾਬਲਿਆਂ ਵਿੱਚੋਂ ਇੱਕ ਮਾਰਕੀਟਿੰਗ ਐਂਡ ਐਡਵਰਟਾਈਜਮੈਂਟ ਮੁਕਾਬਲੇ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿੱਚ ਇਸ ਗਰੁੱਪ ਦੇ 28 ਸਕੂਲਾਂ ਨੇ ਵੱਧ ਚੜ ਕੇ ਹਿੱਸਾ ਲਿਆ। ਪ੍ਰਿੰਸੀਪਲਾਂ ਅਤੇ ਜੱਜਾਂ ਵੱਲੋਂ ਸ਼ਮਾ ਰੋਸ਼ਨ ਕਰਨ ਉਪਰੰਤ ਸ਼ਬਦ ਗਾਇਨ ਨਾਲ ਪ੍ਰੋਗਰਾਮ ਦੀ ਆਰੰਭਤਾ ਕੀਤੀ ਗਈ। ਸ੍ਰੀ ਹਰਕ੍ਰਿਸ਼ਨ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਪੂਨਮ ਸ਼ਰਮਾ ਨੇ ਸਮੂਹ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਵਾਗਤ ਕੀਤਾ। ਵਿਦਿਆਰਥੀਆਂ ਨੇ ਵੱਖ ਵੱਖ ਪ੍ਰੋਟੋਕਾਲ ਨਾਲ ਆਪਣੀ ਪ੍ਰੈਜੈਂਟੇਸ਼ਨ ਬੜੇ ਹੀ ਬਾਖ਼ੂਬੀ ਢੰਗ ਨਾਲ ਪੇਸ਼ ਕੀਤੀ। ਇਸ ਮੁਕਾਬਲੇ ਵਿੱਚ ਪਹਿਲਾਂ ਸਥਾਨ ਬੀਸੀਐਮ ਸਕੂਲ ਸੈਕਟਰ 32 ਚੰਡੀਗੜ੍ਹ ਰੋਡ, ਦੂਜਾ ਸਥਾਨ ਬੀਵੀਐਮ ਉਧਮ ਸਿੰਘ ਨਗਰ ਅਤੇ ਤੀਸਰਾ ਸਥਾਨ ਸਪਰਿੰਗ ਡੇਲ ਪਬਲਿਕ ਸਕੂਲ ਨੇ ਪ੍ਰਾਪਤ ਕੀਤਾ ਇਸ ਤੋਂ ਇਲਾਵਾ ਹੌਸਲਾ ਅਫਜਾਈ ਇਨਾਮ ਬੀਸੀਐਮ ਆਰੀਆ ਸ਼ਾਸਤਰੀ ਨਗਰ ਸਕੂਲ ਨੇ ਹਾਸਿਲ ਕੀਤਾ। ਸਕੂਲ ਦੇ ਡਾਇਰੈਕਟਰ ਰਮਨਦੀਪ ਸਿੰਘ ਸਹਿਗਲ, ਪ੍ਰਿੰਸੀਪਲ ਪੂਨਮ ਸ਼ਰਮਾ ਅਤੇ ਜੱਜਾਂ ਵੱਲੋਂ ਜੇਤੂ ਟੀਮਾਂ ਨੂੰ ਸ਼ੀਲਡ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋ ਇਲਾਵਾ ਹਿੱਸਾ ਲੈਣ ਵਾਲੀਆਂ ਟੀਮਾ ਨੂੰ ਪਾਰਟੀਸੀਪੇਸ਼ਨ ਸਰਟੀਫਿਕੇਟ ਵੰਡੇ ਗਏ। ਡਾਇਰੈਕਟਰ ਰਮਨਦੀਪ ਸਿੰਘ ਸਹਿਗਲ ਅਤੇ ਪ੍ਰਿੰਸੀਪਲ ਪੂਨਮ ਸ਼ਰਮਾ ਨੇ ਜੇਤੂ ਟੀਮਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਮੰਚ ’ਤੇ ਪੇਸ਼ਕਾਰੀ ਆਪਣੇ ਆਪ ਵਿੱਚ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ ਬੱਚਿਆਂ ਨੂੰ ਆਪਣੇ ਹੁਨਰ ਅਤੇ ਕਲਾ ਦੀ ਪੇਸ਼ਕਾਰੀ ਲਈ ਮੌਕੇ ਪ੍ਰਦਾਨ ਕਰਦਾ ਹੈ ਤਾਂ ਜੋ ਆਪਣੇ ਜੀਵਨ ਵਿੱਚ ਪੜ੍ਹਾਈ ਦੇ ਨਾਲ ਨਾਲ ਹੋਰ ਵੀ ਸਹਿ ਅਕਾਦਮਿਕ ਗਤੀਵਿਧੀਆਂ ਵਿੱਚ ਕਾਮਯਾਬ ਹੋ ਸਕਣ। ਪ੍ਰੋਗਰਾਮ ਦੇ ਅਖੀਰ ਵਿੱਚ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ ਗਿਆ।