
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪਿੰਡ ਬੁਲਾਰਾ ਵਿੱਚ ਨਵੇਂ ਖੇਡ ਮੈਦਾਨ ਦਾ ਉਦਘਾਟਨ, ਖਿਡਾਰੀਆਂ ਲਈ ਵੱਡੇ ਵਿਕਾਸ ਕਾਰਜਾਂ ਦਾ ਐਲਾਨ

ਫੋਟੋ ਨੰਬਰ-48
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਹਲਕਾਂ ਗਿੱਲ ਦੇ ਪਿੰਡ ਬੁਲਾਰਾ ਵਿਖੇ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਨਵੇਂ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਸ ਮੌਕੇ ਖਿਡਾਰੀਆਂ ਦੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਮੈਦਾਨ ਵਿੱਚ ਘਾਹ, ਲਾਈਟਾਂ, ਪੀਣ ਵਾਲੇ ਪਾਣੀ ਲਈ ਟੂਟੀਆਂ, ਬਾਥਰੂਮ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਵੀ ਦਿੱਤੀਆਂ ਗਈਆਂ। ਖੇਡ ਮੈਦਾਨ ਦੀ ਬਾਊਂਡਰੀ, ਗੇਟਾਂ ਅਤੇ ਗਰਿੱਲਾਂ ਲਈ ਮੈਟਲ ਦਾ ਕੰਮ ਵੀ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਮੈਦਾਨ ਨੂੰ ਸੁਰੱਖਿਅਤ ਅਤੇ ਸੁੰਦਰ ਬਣਾਇਆ ਜਾ ਸਕੇਗਾ। ਇਸ ਮੌਕੇ ਜੀਵਨ ਸਿੰਘ ਸੰਗੋਵਾਲ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡਾਂ ਵਿੱਚ ਖੇਡ ਮੈਦਾਨਾਂ ਦਾ ਵਿਕਾਸ ਕਰਨਾ ਬਹੁਤ ਜ਼ਰੂਰੀ ਹੈ। ਖੇਡਾਂ ਲਈ ਬਿਹਤਰ ਸਹੂਲਤਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਪਿੰਡ ਵਾਸੀਆਂ ਅਤੇ ਖਿਡਾਰੀਆਂ ਵੱਲੋਂ ਇਸ ਉਪਰਾਲੇ ਦਾ ਸਵਾਗਤ ਕਰਦਿਆਂ ਸਬੰਧਤ ਆਗੂਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਯੂਥ ਆਗੂ ਅਮਰਿੰਦਰ ਸਿੰਘ ਬੁਲਾਰਾ, ਸਰਪੰਚ ਜਸਵੀਰ ਕੌਰ, ਸੁਖਪ੍ਰੀਤ ਸਿੰਘ, ਪੰਚ ਸਿਕੰਦਰ ਸਿੰਘ, ਪੰਚ ਦਮਨਜੀਤ ਸਿੰਘ, ਪੰਚ ਸਤਨਾਮ ਸਿੰਘ, ਸਾਬਕਾ ਪੰਚ ਗੁਰਜੰਟ ਸਿੰਘ, ਸਾਬਕਾ ਪੰਚ ਸਿਮਰਨਜੀਤ ਕੌਰ, ਸਾਬਕਾ ਪੰਚ ਹਰਮੀਕ ਸਿੰਘ, ਕੁਲਵੀਰ ਸਿੰਘ, ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ, ਰਣਜੀਤ ਸਿੰਘ (ਮਨੀ ਗਿੱਲ), ਸੁਰਜੀਤ ਸਿੰਘ ਅਤੇ ਸਮੂਹ ਇਲਾਕਾ ਨਿਵਾਸੀ ਹਾਜ਼ਰ ਸਨ।