
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕੇਂਦਰ ਦੀਆਂ ਗਲਤ ਨੀਤੀਆਂ ਨੇ ਗਰੀਬ ਦੇ ਹੱਥੋਂ ਚਾਹ ਦਾ ਕੱਪ ਵੀ ਖੋਹਿਆ-ਪਰਮਿੰਦਰ ਮਹਿਤਾ

38
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ
ਖੰਡ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਸੀਨੀਅਰ ਆਗੂ ਅਤੇ ਸਾਬਕਾ ਕੌਂਸਲਰ ਪਰਮਿੰਦਰ ਮਹਿਤਾ ਨੇ ਕੇਂਦਰ ਦੀ ਮੋਦੀ ਸਰਕਾਰ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਪੀਐੱਮ ਮੋਦੀ ਦੀਆਂ ਗਲਤ ਨੀਤੀਆਂ ਨੇ ਗਰੀਬ ਦੇ ਹੱਥੋਂ ਚਾਹ ਦਾ ਕੱਪ ਵੀ ਖੋਹ ਲਿਆ ਹੈ। ਮਹਿਤਾ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ਮਹਿੰਗਾਈ ਲਗਾਤਾਰ ਬੇਕਾਬੂ ਹੋ ਰਹੀ ਹੈ, ਜਿਸਦਾ ਸਭ ਤੋਂ ਵੱਧ ਅਸਰ ਗਰੀਬ ਤੇ ਮੱਧਵਰਗੀ ਪਰਿਵਾਰਾਂ 'ਤੇ ਪੈ ਰਿਹਾ ਹੈ। ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਮਹਿੰਗੀਆਂ ਹੋਣ ਨਾਲ ਆਮ ਆਦਮੀ ਦਾ ਘਰੇਲੂ ਬਜਟ ਪੂਰੀ ਤਰ੍ਹਾਂ ਵਿਗੜ ਗਿਆ ਹੈ। ਚਾਹ ਵਰਗੀ ਆਮ ਲੋੜ ਦੀ ਚੀਜ਼ ਵੀ ਹੁਣ ਲੋਕਾਂ ਲਈ ਮਹਿੰਗੀ ਹੁੰਦੀ ਜਾ ਰਹੀ ਹੈ। ਖੰਡ ਦੇ ਭਾਅ ਵਧਣ ਦਾ ਸਿੱਧਾ ਅਸਰ ਆਮ ਪਰਿਵਾਰਾਂ ਦੀ ਰਸੋਈ 'ਤੇ ਪੈ ਰਿਹਾ ਹੈ। ਗਰੀਬ ਤੇ ਮੱਧਵਰਗ ਪਹਿਲਾਂ ਹੀ ਮਹਿੰਗਾਈ ਦੀ ਮਾਰ ਹੇਠਾਂ ਸੀ, ਅਜਿਹੇ 'ਚ ਖੰਡ ਸਮੇਤ ਖਾਣ-ਪੀਣ ਦੀਆਂ ਵਸਤੂਆਂ ਦੀਆਂ ਕੀਮਤਾਂ 'ਚ ਵਾਧਾ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਮਹਿੰਗਾਈ 'ਤੇ ਕਾਬੂ ਪਾਉਣ ਲਈ ਠੋਸ ਕਦਮ ਚੁੱਕੇ ਜਾਣ ਤੇ ਖੰਡ ਸਮੇਤ ਸਾਰੀਆਂ ਜ਼ਰੂਰੀ ਖਾਣ ਵਾਲੀਆਂ ਵਸਤੂਆਂ ਦੇ ਭਾਅ ਕੰਟਰੋਲ ਕੀਤੇ ਜਾਣ, ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ।