
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵਿਰਾਸਤੀ ਵਸਤੂਆਂ ਦੀ ਪ੍ਰਦਰਸ਼ਨੀ ਬਣੀ ਖਿੱਚ ਦਾ ਕੇਂਦਰ

ਫੋਟੋ ਨੰਬਰ-28
ਸੁਖਦੇਵ ਸਿੰਘ, ਪੰਜਾਬੀ ਜਾਗਰਣ, ਲੁਧਿਆਣਾ
ਆਰੀਆ ਕਾਲਜ ਗਰਲਜ਼ ਸੈਕਸ਼ਨ ਵਿੱਚ ਤੀਜ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪੰਜਾਬੀ ਸੱਭਿਆਚਾਰ ਨੂੰ ਪੇਸ਼ ਕਰਦੀ ਇੱਕ ਵਿਰਾਸਤੀ ਵਸਤੂਆਂ ਦੀ ਪ੍ਰਦਰਸ਼ਨੀ ਤੀਜ ਦਾ ਮੁੱਖ ਆਕਰਸ਼ਣ ਰਹੀ।ਵਿਦਿਆਰਥਣਾਂ ਨੇ ਇਸ ਸਮਾਗਮ ਦਾ ਭਰਪੂਰ ਆਨੰਦ ਮਾਣਿਆ ਅਤੇ ਰਵਾਇਤੀ ਪਹਿਰਾਵੇ ਵਿੱਚ ਲੋਕ ਨਾਚ ਗਿੱਧਾ, ਢੋਲਕੀ ਗੀਤ ਅਤੇ ਮਾਡਲਿੰਗ ਵਿੱਚ ਉਤਸ਼ਾਹ ਨਾਲ ਭਾਗ ਲਿਆ। ਪੰਜਾਬੀ ਸੱਭਿਆਚਾਰ ਅਤੇ ਵੱਖ-ਵੱਖ ਪਕਵਾਨਾਂ ਦੇ ਸਟਾਲ ਇਸ ਸਮਾਗਮ ਦੇ ਵਿਸ਼ੇਸ਼ ਆਕਰਸ਼ਣ ਸਨ। ਆਰੀਆ ਕਾਲਜ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਨੇ ਵਿਦਿਆਰਥਣਾਂ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਪੱਛਮੀ ਸੱਭਿਆਚਾਰ ਦੀ ਬਜਾਏ ਆਪਣੇ ਸੱਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਤੀਜ ਦੀ ਸੱਭਿਆਚਾਰਕ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਪ੍ਰਿੰਸੀਪਲ ਡਾ.ਸੂਕਸ਼ਮ ਆਹਲੂਵਾਲੀਆ ਨੇ ਪੰਜਾਬੀ ਸੱਭਿਆਚਾਰ ਦੇ ਰੰਗ ਵਿੱਚ ਰੰਗੀਆਂ ਵਿਦਿਆਰਥਣਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਇੰਚਾਰਜ ਡਾ.ਮਮਤਾ ਕੋਹਲੀ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੀਜ ਅਸਲ ਰੂਪ ਵਿਚ ਨਾਰੀ ਸ਼ਕਤੀ ਦਾ ਤਿਉਹਾਰ ਹੈ | ਪ੍ਰੋਗਰਾਮ ਦੇ ਅੰਤ ਵਿੱਚ ਵਿਦਿਆਰਥਣਾਂ ਨੂੰ ਵੱਖ ਵੱਖ ਖਿਤਾਬ ਦੇ ਨਾਲ ਮਿਸ ਤੀਜ ਦਾ ਖਿਤਾਬ ਬੀਕਾਮ ਤੀਜੇ ਸਾਲ ਦੀ ਮਿਸ ਅਸ਼ਮੀਤ ਕੌਰ ਨੂੰ ਦਿੱਤਾ ਗਿਆ।