
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ ਲੁਧਿਆਣਾ
ਪੰਜਾਬ ਰੋਡਵੇਜ਼/ ਪਨਬਸ ਅਤੇ ਪੀਆਰਟੀਸੀ. ਕੰਟਰੈਕਟ ਵਰਕਰਜ਼ ਯੂਨੀਅਨ ਲੁਧਿਆਣਾ ਵੱਲੋਂ ਪੰਜਾਬ ਰੋਡਵੇਜ਼ ਲੁਧਿਆਣਾ ਡਿਪੂ ਸਮੇਤ ਰੋਡਵੇਜ ਪਨਬੱਸ ਦੇ ਟਾਈਮ ਟੇਬਲਾਂ ਵਿੱਚ ਲਗਾਤਾਰ ਹੋ ਰਹੀਆਂ ਧਾਂਦਲੀਆਂ ਵਿਰੁੱਧ ਗੇਟ ਰੈਲੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਆਗੂ ਜਤਿੰਦਰ ਸਿੰਘ ਸੋਨੀ ,ਗੁਰਪ੍ਰੀਤ ਸਿੰਘ ਵੜੈਚ ਅਤੇ ਸੁਖਵਿੰਦਰ ਸਿੰਘ ਬੱਬੂ ਨੇ ਕਿਹਾ ਕਿ ਲੁਧਿਆਣਾ ਡਿਪੂ ਦਾ ਟਾਈਮ ਟੇਬਲ ਪਿਛਲੇ ਲੰਬੇ ਸਮੇਂ ਤੋਂ ਗਲਤ ਢੰਗ ਨਾਲ ਚਲਾਇਆ ਜਾ ਰਿਹਾ ਹੈ। ਟਾਈਮ ਟੇਬਲ ਵਿੱਚ ਲਗਾਤਾਰ ਕਟੌਤੀ ਅਤੇ ਫੇਰਬਦਲ ਕਰਕੇ ਵਿਭਾਗ ਨੂੰ ਜਾਣਬੁੱਝ ਕੇ ਵਿੱਤੀ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ, ਤਾਂ ਜੋ ਇਹ ਟਾਈਮ ਟੇਬਲ ਪ੍ਰਾਈਵੇਟ ਬੱਸ ਮਾਫੀਆ ਨੂੰ ਦਿੱਤੇ ਜਾ ਸਕਣ। ਇਸ ਨਾਲ ਸਰਕਾਰੀ ਖਜ਼ਾਨੇ ਨੂੰ ਵੱਡਾ ਘਾਟਾ ਪੈ ਰਿਹਾ ਹੈ। ਵੱਖ-ਵੱਖ ਭਾਈਚਾਰਕ ਜਥੇਬੰਦੀਆਂ ਏਟਕ ਤੋਂ ਪ੍ਰਧਾਨ ਹਰਬੰਸ ਸਿੰਘ, ਮਨਦੀਪ ਸਿੰਘ, ਇੰਪਲਾਈਜ਼ ਯੂਨੀਅਨ ਅਜ਼ਾਦ ਤੋਂ ਪ੍ਰਧਾਨ ਅਮਰਜੀਤ ਸਿੰਘ, ਤਰਸੇਮ ਸਿੰਘ ਅਤੇ ਡਰਾਈਵਰ ਯੂਨੀਅਨ ਦੇ ਪ੍ਰਧਾਨ ਬੀਰਾ ਸਿੰਘ, ਮੋਹਨਜੀਤ ਸਿੰਘ, ਕਲਵੰਤ ਸਿੰਘ ਸਮੇਤ ਸਮੂਹ ਭਰਾਤਰੀ ਜਥੇਬੰਦੀਆਂ ਨੇ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ ।ਇਸ ਮੌਕੇ ਯੂਨੀਅਨ ਨੇ ਅਗਲੇ ਸੰਘਰਸ਼ ਦਾ ਐਲਾਨ ਕਰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਟਾਈਮ ਟੇਬਲ ਨੂੰ ਤੁਰੰਤ ਸਹੀ ਨਾ ਕੀਤਾ ਗਿਆ ਤਾਂ 7 ਸਤੰਬਰ ਤੋਂ ਡਿਪੂ ਬੰਦ ਕਰਕੇ ਅਤੇ ਬੱਸਾਂ ਦਾ ਚੱਕਾ ਜਾਮ ਕਰਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਭ੍ਰਿਸ਼ਟ ਅਧਿਕਾਰੀਆਂ ਦੇ ਪੁਤਲੇ ਬਣਾਕੇ ਬੱਸ ਸਟੈਂਡ ਵਿੱਚ ਰੋਸ ਮੁਜ਼ਾਹਰੇ ਸਮੇਤ ਪੰਜਾਬ ਪੱਧਰੀ ਸ਼ੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਸ਼ਮਸ਼ੇਰ ਸਿੰਘ ਢਿੱਲੋਂ ਸੂਬਾ ਸਕੱਤਰ ਪੰਜਾਬ ਰੋਡਵੇਜ਼ /ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ, ਪ੍ਰਵੀਨ ਕੁਮਾਰ ਜਨਰਲ ਸਕੱਤਰ, ਗੁਰਵਿੰਦਰ ਸਿੰਘ, ਸੱਤਗੁਰ ਸਿੰਘ, ਨਵਜੋਤ ਸਿੰਘ ਸਹਾਇਕ ਸਕੱਤਰ ਸਮੇਤ ਆਦਿ ਆਗੂ ਅਤੇ ਵਰਕਰ ਹਾਜ਼ਰ ਹੋਏ।