
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਭਾਗਪੁਰ ਦਾ ਸਲਾਨਾ ਸ਼ਹੀਦੀ ਜੋੜ ਮੇਲਾ 29 ਤੋਂ

50)
ਰਵੀ ਭਾਟੀਆ, ਪੰਜਾਬੀ ਜਾਗਰਣ, ਲੁਧਿਆਣਾ/ਸਾਹਨੇਵਾਲ
ਸਾਹਨੇਵਾਲ ਦੇ ਪਿੰਡ ਭਾਗਪੁਰ ਵਿਖੇ 1947 'ਚ ਦੇਸ਼ ਦੀ ਵੰਡ ਵੇਲੇ ਹੋਏ ਘੱਲੂਘਾਰੇ ਚ ਪਿੰਡ ਦੇ ਕਈ ਸਿੰਘ ਅਤੇ ਸਿੰਘਣੀਆਂ ਸ਼ਹੀਦ ਹੋ ਗਏ ਸਨ। ਉਹਨਾਂ ਸ਼ਹੀਦਾਂ ਦੀ ਯਾਦ ਵਿੱਚ ਹਰ ਸਾਲ ਗੁਰਦੁਆਰਾ ਸ਼ਹੀਦਾਂ ਦੀ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ, ਨੌਜਵਾਨ ਸਭਾ, ਐੱਨਆਰਆਈ ਭਰਾਵਾਂ ਤੇ ਨਗਰ ਨਿਵਾਸੀਆਂ ਵੱਲੋਂ 79ਵਾਂ ਸ਼ਹੀਦੀ ਜੋੜ ਮੇਲਾ 29 ਅਗਸਤ ਤੋਂ 31 ਅਗਸਤ ਤੱਕ 13 -14 -15 ਭਾਦੋਂ ਦਿਨ ਸ਼ਨਿੱਚਰਵਾਰ, ਐਤਵਾਰ, ਸੋਮਵਾਰ ਨੂੰ ਤਿੰਨ ਦਿਨ ਭਾਗਪਰ ਦੇ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਮਨਾਇਆ ਜਾਵੇਗਾ। 29 ਅਗਸਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਪ੍ਰਕਾਸ਼ ਹੋਣਗੇ ਤੇ ਰਾਤ ਨੂੰ 7 ਵਜੇ ਤੋਂ 9 ਵਜੇ ਤੱਕ ਸੰਤ ਬਾਬਾ ਕਸ਼ਮੀਰਾ ਸਿੰਘ ਅਲਾਹੋਰਾਂ ਵਾਲੇ ਸੰਗਤਾਂ ਨੂੰ ਕਥਾ ਗੁਰਬਾਣੀ ਰਾਹੀਂ ਨਿਹਾਲ ਕਰਨਗੇ। 30 ਅਗਸਤ ਨੂੰ ਸਵੇਰ 11 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਅਤੇ ਸ਼ਾਮ 7 ਵਜੇ ਤੋਂ ਰਾਤ 11 ਵਜੇ ਤੱਕ ਢਾਡੀ ਦਰਬਾਰ ਸਜਾਇਆ ਜਾਵੇਗਾ। 31 ਅਗਸਤ ਨੂੰ ਸਵੇਰੇ 9.30 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ 10 ਵਜੇ ਸੰਤ ਬਾਬਾ ਮੇਜ਼ਰ ਸਿੰਘ ਜੀ ਪੰਜ ਭੈਣੀਆਂ ਵਾਲੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। 11 ਵਜੇ ਤੋਂ ਸ਼ਾਮ ਨੂੰ 5 ਵਜੇ ਸ਼ਹੀਦੀ ਅਰਦਾਸ ਤੱਕ ਰਾਗੀ ਢਾਡੀ ਜੱਥੇ, ਕਵੀਸ਼ਰੀ ਜੱਥੇ, ਕਥਾਵਾਚਕ, ਮਹਾਂਪੁਰਸ਼ ਸੰਗਤ ਨੂੰ ਸ਼ਹੀਦੀ ਵਾਰਾਂ ਰਾਹੀਂ ਨਿਹਾਲ ਕਰਨਗੇ। ਪ੍ਰਧਾਨ ਹਰਪਾਲ ਸਿੰਘ ਨਾਗਰਾ ਜੀ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫੈਸਲੇ ਅਨੁਸਾਰ ਸ਼ਹੀਦੀ ਜੋੜ ਮੇਲੇ ਵਿੱਚ ਉਨਾਂ ਹੀ ਕਵੀਸ਼ਰੀ ਤੇ ਢਾਡੀ ਜੱਥਿਆਂ ਨੂੰ ਸਮਾਂ ਦਿੱਤਾ ਜਾਵੇਗਾ ਜਿਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸੱਦਾ ਪੱਤਰ ਭੇਜ ਕੇ ਬੁਲਾਇਆ ਜਾਵੇਗਾ। ਉਹਨਾਂ ਕਿਹਾ ਕਿ ਕਵੀਸ਼ਰ ਢਾਡੀ ਜੱਥੇ ਪੂਰਨ ਗੁਰ ਰਹਿਤ ਮਰਿਆਦਾ ਵਿੱਚ ਹੋਣੇ ਚਾਹੀਦੇ ਹਨ। ਉਹਨਾਂ ਐਨ ਆਰ ਆਈਜ਼ ਵੀਰਾਂ ਦਾ ਸਹਿਯੋਗ ਦੇਣ ਤੇ ਧੰਨਵਾਦ ਕਰਦਿਆਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਸ਼ਹੀਦੀ ਜੋੜ ਮੇਲੇ ਵਿੱਚ ਸ਼ਹੀਦਾਂ ਨੂੰ ਸਤਿਕਾਰ ਭੇਂਟ ਕਰਨ ਲਈ ਪਰਿਵਾਰਾਂ ਸਮੇਤ ਜਰੂਰ ਪਹੁੰਚਣ ਦੀ ਕਿਰਪਾਲਤਾ ਕਰਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਗੁਰਦੀਪ ਸਿੰਘ ਹਾਜ਼ਰ ਸਨ।