
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪਿੰਡ ਖੱਟੜਾ ਤੇ ਭੁੱਟਾ ਵਿਖੇ ਲੱਖਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਰਾਜਾ ਵੜਿੰਗ ਵੱਲੋਂ ਉਦਘਾਟਨ-

-ਕਿਹਾ, ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣਨ 'ਤੇ ਵਧਾਵਾਂਗੇ ਬੁਢਾਪਾ ਪੈਨਸ਼ਨ ਤੇ ਬੇਰੁਜ਼ਗਾਰੀ ਕਰਾਂਗੇ ਖ਼ਤਮ
31,32
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ ਡੇਹਲੋਂ/ਆਲਮਗੀਰ : ਲੁਧਿਆਣਾ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਹਲਕੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਦੀ ਲੜੀ ਤਹਿਤ ਪਿੰਡ ਖੱਟੜਾ ਅਤੇ ਭੁੱਟਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਪਿੰਡ ਖੱਟੜਾ ਵਿਖੇ ਪਹੁੰਚਣ ’ਤੇ ਰਾਜਾ ਵੜਿੰਗ ਨੇ ਆਪਣੇ ਐੱਮ.ਪੀ. ਲੈਂਡ ਫੰਡ ਵਿੱਚੋਂ ਜਾਰੀ ਗਰਾਂਟ ਨਾਲ ਤਿਆਰ ਹੋਈਆਂ ਦੋ ਨਵੀਆਂ ਗਲੀਆਂ ਦਾ ਉਦਘਾਟਨ ਕਰਕੇ ਇਨ੍ਹਾਂ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਿੰਡਾਂ ਦਾ ਸਰਬਪੱਖੀ ਵਿਕਾਸ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਲੋਕ ਸਭਾ ਹਲਕੇ ਦੇ ਕਿਸੇ ਵੀ ਪਿੰਡ ਨੂੰ ਵਿਕਾਸ ਪੱਖੋਂ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ ਤੇ ਵਿਕਾਸ ਕਾਰਜਾਂ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਉਪਰੰਤ ਐੱਮਪੀ. ਰਾਜਾ ਵੜਿੰਗ ਨੇ ਪਿੰਡ ਭੁੱਟਾ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਦੌਰਾ ਕੀਤਾ। ਇੱਥੇ ਉਨ੍ਹਾਂ ਨੇ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੀ ਲੱਖਾਂ ਰੁਪਏ ਦੀ ਗਰਾਂਟ ਨਾਲ ਸਕੂਲ ਦੇ ਖੇਡ ਮੈਦਾਨ ਵਿੱਚ ਲਾਈਆਂ ਇੰਟਰਲਾਕ ਟਾਈਲਾਂ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ।
ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੈਦਾਨਾਂ ਨੂੰ ਬਿਹਤਰ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਕੇ ਹੀ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰੱਖਿਆ ਜਾ ਸਕਦਾ ਹੈ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਇਸ ਸਮੇਂ ਜ਼ਿਲਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਬਲਾਕ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋਂ, ਮਹਿਲਾ ਵਿੰਗ ਜ਼ਿਲ੍ਹਾ ਪ੍ਰਧਾਨ ਕਿਰਨਦੀਪ ਕੌਰ ਗਰੇਵਾਲ, ਵਾਈਸ ਪ੍ਰਧਾਨ ਹਰਜੀਤ ਕੌਰ ਗਰਚਾ, ਸੰਮਤੀ ਮੈਂਬਰ ਸੁਖਦੀਪ ਕੌਰ ਪੱਦੀ, ਕਿਸਾਨ ਸੈੱਲ ਦੇ ਜ਼ਿਲਾ ਪ੍ਰਧਾਨ ਹਿਰਦੇਪਾਲ ਸਿੰਘ ਢੀਂਡਸਾ, ਇੰਦਰਜੀਤ ਸਿੰਘ ਗਿੱਲ, ਦਵਿੰਦਰ ਸਿੰਘ ਗਿੱਲ, ਪ੍ਰਮਿੰਦਰ ਸਿੰਘ ਗਾਬੀ ਪੋਹੀੜ, ਸੀਨੀਅਰ ਆਗੂ ਕਤਿੰਦਰਪਾਲ ਸਿੰਘਪੁਰਾ, ਹਰਬੰਸ ਸਿੰਘ ਭੁੱਟਾ, ਸਰਪੰਚ ਜਗਮੋਹਨ ਸਿੰਘ ਦਿਓਲ, ਜਸਵੀਰ ਸਿੰਘ ਗੁਰਮ (ਮੈਂਬਰ ਪੰਚਾਇਤ) ,ਸਾਬਕਾ ਸਰਪੰਚ ਗੁਰਜੀਤ ਸਿੰਘ ਰੰਗੀ, ਸਾਬਕਾ ਸਰਪੰਚ ਅਮਨਦੀਪ ਸਿੰਘ ਬੂਲ, ਸਾਬਕਾ ਗੁਰਮੀਤ ਸਿੰਘ ਸਰੀਂਹ, ਜਿਲ੍ਹਾ ਜਰਨਲ ਸਕੱਤਰ ਮਨਸੁਖਵੀਰ ਸਿੰਘ , ਯੂਥ ਕਾਂਗਰਸ ਦੇ ਪ੍ਰਧਾਨ ਹਰਜੋਤ ਗਰੇਵਾਲ, ਵਾਈਸ ਪ੍ਰਧਾਨ ਗਗਨਦੀਪ ਸਿੰਘ ਗੁਰਮ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।