
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਤੀਆਂ ਦੇ ਤਿਉਹਾਰ ਨੂੰ ਸਮਰਪਿਤ ਰੰਗਾਰੰਗ ਸਮਾਗਮ ਕਰਵਾਇਆ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਗ੍ਰਾਮ ਪੰਚਾਇਤ ਭਾਈ ਹਿੰਮਤ ਸਿੰਘ ਨਗਰ (ਗਿੱਲ) ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਪੰਚ ਦਿਲਾਵਰ ਸਿੰਘ ਭੱਟੀ ਦੀ ਅਗਵਾਈ ਹੇਠ ਉੱਚੀ ਕਲੋਨੀ ਵਿਖੇ ਤੀਆਂ ਦੇ ਤਿਉਹਾਰ ਨੂੰ ਸਮਰਪਿਤ ਰੰਗਾਰੰਗ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਇਲਾਕੇ ਦੀਆਂ ਧੀਆਂ, ਭੈਣਾਂ ਅਤੇ ਸੁਆਣੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਤੀਆਂ ਦੇ ਰਵਾਇਤੀ ਰੰਗ ਨੂੰ ਜੀਵੰਤ ਕੀਤਾ। ਸਮਾਗਮ ਦੌਰਾਨ ਗਿੱਧੇ, ਲੋਕ-ਗੀਤਾਂ ਅਤੇ ਪੰਜਾਬੀ ਸੱਭਿਆਚਾਰ ਨਾਲ ਜੁੜੀਆਂ ਵੱਖ-ਵੱਖ ਸਰਗਰਮੀਆਂ ਨੇ ਮਾਹੌਲ ਨੂੰ ਖੁਸ਼ੀਆਂ ਤੇ ਚਾਵਾਂ ਨਾਲ ਭਰ ਦਿੱਤਾ। ਮੁਟਿਆਰਾਂ ਅਤੇ ਔਰਤਾਂ ਨੇ ਪੰਜਾਬੀ ਸੱਭਿਆਚਾਰਕ ਪਹਿਰਾਵੇ ਵਿੱਚ ਸਜ ਕੇ ਤੀਆਂ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਪੁਰਾਤਨ ਪੰਜਾਬੀ ਵਿਰਸੇ ਦੀਆਂ ਯਾਦਾਂ ਤਾਜ਼ਾ ਕੀਤੀਆਂ। ਇਸ ਮੌਕੇ ਸਰਪੰਚ ਦਿਲਾਵਰ ਸਿੰਘ ਭੱਟੀ ਨੇ ਕਿਹਾ ਕਿ ਤੀਆਂ ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਹਿੱਸਾ ਹਨ ਅਤੇ ਅਜਿਹੇ ਸਮਾਗਮ ਸਾਡੀ ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਧੀਆਂ-ਭੈਣਾਂ ਦੀ ਖੁਸ਼ੀ ਤੇ ਸਨਮਾਨ ਲਈ ਪੰਚਾਇਤ ਵੱਲੋਂ ਭਵਿੱਖ ਵਿੱਚ ਵੀ ਅਜਿਹੇ ਸੱਭਿਆਚਾਰਕ ਸਮਾਗਮ ਕਰਵਾਏ ਜਾਣਗੇ। ਇਸ ਮੌਕੇ ਸਾਬਕਾ ਸਰਪੰਚ ਸਤਨਾਮ ਸਿੰਘ, ਸਾਬਕਾ ਸਰਪੰਚ ਅਮਰਜੀਤ ਕੌਰ, ਸਾਬਕਾ ਕੌਂਸਲਰ ਟਹਿਲ ਸਿੰਘ, ਪੰਚ ਵੀਨਾ ਰਾਣੀ, ਸੁਖਵੀਰ ਸਿੰਘ, ਮਲਕੀਤ ਸਿੰਘ, ਅਰਮਾਨ ਸੋਨੀ, ਅਮਰਜੀਤ ਸਿੰਘ ਬਿੱਲਾ, ਸੁਖਵੰਤ ਸਿੰਘ ਸੰਧੂ, ਵੀਰਪਾਲ ਕੌਰ, ਹਰਜਿੰਦਰ ਕੌਰ ਅਤੇ ਗੁਰਜੀਤ ਕੌਰ ਤੋਂ ਇਲਾਵਾ ਸੰਦੀਪ ਕੌਰ, ਰੂਹਾਨੀ ਸ਼ਰਮਾ, ਨਿਰਦੋਸ਼ ਸ਼ਰਮਾ, ਵਰਿੰਦਰ ਸ਼ਰਮਾ, ਨੰਦਿਨੀ ਸ਼ਰਮਾ, ਮਾਹੀ, ਅਰਨਵ, ਨਵਨ, ਜਸਲੀਨ, ਮਨਿਤ, ਅਰਾਧਿਆ, ਲਾਲ ਕ੍ਰਿਸ਼ਨ ਕੋਚਰ ਅਤੇ ਸਮੀਰਾ ਸਮੇਤ ਵੱਡੀ ਗਿਣਤੀ ਵਿੱਚ ਮਹੱਲਾ ਵਾਸੀ ਹਾਜ਼ਰ ਸਨ।