
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਤੀਆਂ ਦਾ ਤਿਉਹਾਰ ਮਨਾਕੇ ਕੁੜੀਆਂ ਨੇ ਨਸ਼ਿਆਂ ਵਿਰੁੱਧ ਸੁਨੇਹਾ ਦਿੱਤਾ

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ
ਡਾ. ਕੋਟਨਿਸ ਹੈਲਥ ਐਂਡ ਐਜੂਕੇਸ਼ਨ ਸੈਂਟਰ, ਸਲੇਮ ਟਾਬਰੀ, ਲੁਧਿਆਣਾ ਵੱਲੋਂ 'ਨਸ਼ਾ ਮੁਕਤ ਭਾਰਤ ਅਭਿਆਨ' ਤਹਿਤ ਓਡੀਆਈਸੀ ਅਤੇ ਸੀਪੀਐਲਆਈ ਪ੍ਰੋਜੈਕਟ ਅਧੀਨ ਮਹਿਲਾ ਸਸ਼ਕਤੀਕਰਨ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਜਾਲ ਵਿੱਚੋਂ ਕੱਢਣ ਦੇ ਮੰਤਵ ਨਾਲ ਤੀਆਂ ਦਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ। ਇਸ ਮੌਕੇ 'ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ' ਦੇ ਪ੍ਰਧਾਨ ਜਸਵੰਤ ਸਿੰਘ ਛਾਪਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ, ਜਦਕਿ ਉਨ੍ਹਾਂ ਦੇ ਨਾਲ ਰਿਤਿਕ ਚਾਵਲਾ ਕੈਨੇਡਾ ਕੰਵਲ ਵਾਲੀਆ, ਸਾਬਕਾ ਪ੍ਰਬੰਧ ਅਫਸਰ ਪਰਮਜੀਤ ਸਲੇਮਪੁਰੀ, ਅਸ਼ਵਨੀ ਕੁਮਾਰ ਅਤੇ ਸੁਸ਼ੀਲ ਸੂਦ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਜਸਵੰਤ ਸਿੰਘ ਛਾਪਾ ਨੇ ਕਿਹਾ ਕਿ ਨੌਜਵਾਨ ਸਾਡੇ ਦੇਸ਼ ਤੇ ਸਮਾਜ ਦੀ ਸਭ ਤੋਂ ਵੱਡੀ ਊਰਜਾ ਹਨ, ਜਿਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਅ ਕੇ ਸਹੀ ਦਿਸ਼ਾ ਦੇਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ, ਨਾਲ ਹੀ ਉਨ੍ਹਾਂ ਨੇ ਸਿਹਤ ਸੇਵਾਵਾਂ ਤੇ ਨਸ਼ਾ ਛੁਡਾਊ ਖੇਤਰ ਵਿੱਚ ਸੈਂਟਰ ਵੱਲੋਂ ਕੀਤੇ ਜਾ ਰਹੇ ਸ਼ਲਾਘਾਯੋਗ ਕਾਰਜਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਸੰਸਥਾ ਦੇ ਡਾਇਰੈਕਟਰ ਅਤੇ ਪ੍ਰੋਜੈਕਟ ਡਾਇਰੈਕਟਰ ਡਾ. ਇੰਦਰਜੀਤ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸੰਸਥਾ ਲਗਾਤਾਰ ਸਮਾਜ ਦੇ ਕਮਜ਼ੋਰ ਵਰਗਾਂ ਦੇ ਸਿਹਤ ਸੁਧਾਰ, ਮਹਿਲਾ ਸਸ਼ਕਤੀਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਦਲਦਲ ਵਿੱਚੋਂ ਕੱਢਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਅਜਿਹੇ ਰਵਾਇਤੀ ਤਿਉਹਾਰ ਨੌਜਵਾਨਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜ ਕੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੰਦੇ ਹਨ। ਸਮਾਗਮ ਦੌਰਾਨ ਪ੍ਰੋਜੈਕਟ ਦੀਆਂ ਸਿਖਿਆਰਥਣਾਂ ਵੱਲੋਂ ਪੰਜਾਬ ਦੇ ਰਵਾਇਤੀ ਲੋਕ ਨਾਚ ਗਿੱਧਾ ਤੇ ਭੰਗੜਾ ਦੀਆਂ ਮਨਮੋਹਕ ਪੇਸ਼ਕਾਰੀਆਂ ਕਰਦਿਆਂ ਨਸ਼ਿਆਂ ਬਾਰੇ ਜਾਗਰੂਕ ਕੀਤਾ। ਇਸ ਮੌਕੇ ਡਾ. ਰਘੁਵੀਰ ਸਿੰਘ, ਗਗਨਦੀਪ ਕੁਮਾਰ (ਏਰੀਆ ਕੋਆਰਡੀਨੇਟਰ), ਮਨੀਸ਼ਾ (ਸੈਂਟਰ ਇੰਚਾਰਜ), ਮਹੇਸ਼, ਮੀਨੂ, ਰਾਗਿਨੀ, ਰਿਤੂ, ਰਿਤਿਕਾ, ਦਕਸ਼, ਤਰਸੇਮ ਲਾਲ, ਉਪੇਂਦਰ ਸਿੰਘ, ਦਰਸ਼ਨ ਵਾਲੀਆ ਸਮੇਤ ਸੈਂਟਰ ਦਾ ਸਮੂਹ ਸਟਾਫ਼ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।