
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੀਏਯੂ ਵਿਖੇ ਹੋਈ ਤਿੰਨ ਰੋਜ਼ਾ ਲੀਡਰਸ਼ਿਪ ਸਿਖਲਾਈ ਕੈਂਪ ਦੀ ਸਮਾਪਤੀ

ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ
ਮੇਰਾ ਯੁਵਾ ਭਾਰਤ ਲੁਧਿਆਣਾ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕਰਵਾਏ ਤਿੰਨ ਰੋਜ਼ਾ ਲੀਡਰਸ਼ਿਪ ਸਿਖਲਾਈ ਕੈਂਪ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਕੁੱਲ 35 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 25 ਐਨਐਸਐਸ ਵਲੰਟੀਅਰ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ, ਲੁਧਿਆਣਾ ਦੇ ਸਨ। ਕਾਲਜ ਦੇ ਵਿਦਿਆਰਥੀਆਂ ਨੇ ਕੈਂਪ ਦੀਆਂ ਵੱਖ-ਵੱਖ ਗਤੀਵਿਧੀਆਂ ਵਿੱਚ ਸਰਗਰਮ ਭਾਗੀਦਾਰੀ ਕਰਦਿਆਂ ਕਾਲਜ ਦਾ ਮਾਣ ਵਧਾਇਆ। ਇਹ ਭਾਗੀਦਾਰੀ ਕਾਲਜ ਦੇ ਪ੍ਰਿੰਸੀਪਲ ਗੁਰਸ਼ਰਨਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ। ਕੈਂਪ ਦੌਰਾਨ ਵਿਦਿਆਰਥੀਆਂ ਲਈ ਅਗਵਾਈ, ਟੀਮਵਰਕ, ਸੰਚਾਰ ਕੌਸ਼ਲ, ਨੌਜਵਾਨਾਂ ਦੀ ਸਮਾਜਿਕ ਭੂਮਿਕਾ ਅਤੇ ਰਾਸ਼ਟਰ ਨਿਰਮਾਣ ਨਾਲ ਸਬੰਧਤ ਵੱਖ-ਵੱਖ ਜਾਣਕਾਰੀਪੂਰਨ ਸੈਸ਼ਨ ਕਰਵਾਏ ਗਏ। ਇਸ ਮੌਕੇ ਯੁਵਾ ਸੰਸਦ ਦਾ ਪ੍ਰਬੰਧ ਵੀ ਕੀਤਾ ਗਿਆ, ਜਿਸ ਦੌਰਾਨ ‘ਇੱਕ ਰਾਸ਼ਟਰ, ਇੱਕ ਚੋਣ ਵਿਕਸਿਤ ਭਾਰਤ’ ਵਿਸ਼ੇ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਦਿਆਰਥੀਆਂ ਨੇ ਵੱਖ-ਵੱਖ ਸੰਸਦੀ ਭੂਮਿਕਾਵਾਂ ਨਿਭਾਉਂਦਿਆਂ ਸੰਸਦੀ ਕਾਰਜਪ੍ਰਣਾਲੀ, ਲੋਕਤੰਤਰਿਕ ਪ੍ਰਕਿਰਿਆ ਅਤੇ ਫ਼ੈਸਲਾ ਲੈਣ ਦੀ ਪ੍ਰਕਿਰਿਆ ਨੂੰ ਵਿਹਾਰਕ ਰੂਪ ਵਿੱਚ ਸਮਝਿਆ। ਕੈਂਪ ਦੇ ਸਮਾਪਤੀ ਉਪਰੰਤ ਪ੍ਰਿੰਸੀਪਲ ਗੁਰਸ਼ਰਨਜੀਤ ਸਿੰਘ ਸੰਧੂ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਅਤੇ ਅਜਿਹੇ ਗਿਆਨਵਰਧਕ ਤੇ ਰਾਸ਼ਟਰ ਨਿਰਮਾਣ ਨਾਲ ਜੁੜੇ ਪ੍ਰੋਗਰਾਮਾਂ ਵਿੱਚ ਲਗਾਤਾਰ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐਨਐਸਐਸ. ਅਫਸਰ ਡਾ. ਸੌਰਭ ਕੁਮਾਰ ਅਤੇ ਡਾ. ਦੇਵੀਨਾ ਘਈ ਵੱਲੋਂ ਵਿਦਿਆਰਥੀਆਂ ਨੂੰ ਬੂਟਕੈਂਪ ਵਿੱਚ ਸਰਗਰਮ ਭਾਗੀਦਾਰੀ ਲਈ ਵਧਾਈ ਅਤੇ ਉਨਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਵਿਦਿਆਰਥੀਆਂ ਨੇ ਤਿੰਨ ਰੋਜ਼ਾ ਕੈਂਪ ਨੂੰ ਗਿਆਨਵਰਧਕ, ਪ੍ਰੇਰਣਾਦਾਇਕ ਅਤੇ ਯਾਦਗਾਰ ਅਨੁਭਵ ਦੱਸਿਆ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਰਾਹੀਂ ਉਨ੍ਹਾਂ ਦੇ ਆਤਮ-ਵਿਸ਼ਵਾਸ, ਅਗਵਾਈ ਸਮਰੱਥਾ, ਟੀਮਵਰਕ ਅਤੇ ਦੇਸ਼ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤੀ ਮਿਲੀ।