
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੱਕੇ ਮੋਰਚੇ ਦੀਆਂ ਤਿਆਰੀਆਂ ਲਈ ਬੀਕੇਯੂ. ਏਕਤਾ ਡਕੌਂਦਾ (ਧਨੇਰ) ਦੀ ਹੋਈ ਮੀਟਿੰਗ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਪਹਿਲੀ ਤਰੀਕ ਨੂੰ ਚੰਡੀਗੜ੍ਹ ਵਿਖੇ ਸ਼ੁਰੂ ਹੋਣ ਜਾ ਰਹੇ ਪੱਕੇ ਮੋਰਚੇ ਦੀਆਂ ਤਿਆਰੀਆਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਬਲਾਕ ਮੁੱਲਾਪੁਰ ਦਾਖਾ ਅਤੇ ਲੁਧਿਆਣਾ-1 ਦੀ ਇੱਕ ਸਾਂਝੀ ਤੇ ਅਹਿਮ ਮੀਟਿੰਗ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਦੇ ਦਫ਼ਤਰ ਲਲਤੋਂ ਕਲਾਂ ਵਿਖੇ ਹੋਈ। ਇਸ ਮੀਟਿੰਗ ਦੌਰਾਨ ਇਕੱਤਰ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਨੇ ਦੱਸਿਆ ਕਿ 1 ਤਰੀਕ ਤੋਂ ਚੰਡੀਗੜ੍ਹ ਵਿਖੇ ਲੱਗਣ ਜਾ ਰਹੇ ਇਸ ਇਤਿਹਾਸਕ ਪੱਕੇ ਮੋਰਚੇ ਵਿੱਚ ਜਥੇਬੰਦੀ ਵੱਲੋਂ ਵੱਡੀ ਗਿਣਤੀ ਵਿੱਚ ਵਿਸ਼ਾਲ ਕਾਫ਼ਲਿਆਂ ਨਾਲ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਕਿਸਾਨ ਮਾਰੂ ਨੀਤੀਆਂ 'ਤੇ ਬੋਲਦਿਆਂ ਕਿਹਾ ਕਿ ਇਸ ਮੋਰਚੇ ਦੇ ਮੁੱਖ ਮੁੱਦਿਆਂ ਵਿੱਚ ਅਮਰੀਕਾ ਨਾਲ ਟੈਕਸ ਮੁਕਤ ਵਪਾਰ ਸਮਝੌਤਾ ਰੱਦ ਕਰਵਾਉਣਾ, ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰਵਾਉਣਾ ਅਤੇ ਸਰਕਾਰ ਦੀਆਂ ਹੋਰ ਕਈ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨਾ ਸ਼ਾਮਲ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸਾਰੇ ਕਾਫ਼ਲੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਯੋਗ ਅਗਵਾਈ ਹੇਠ ਚੰਡੀਗੜ੍ਹ ਮੋਰਚੇ ਵਿੱਚ ਸ਼ਾਮਲ ਹੋਣ ਲਈ ਕੂਚ ਕਰਨਗੇ।
ਇਸ ਮੌਕੇ ਮੋਰਚੇ ਦੀ ਰਣਨੀਤੀ ਉਲੀਕਣ ਅਤੇ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਜ਼ਿਲ੍ਹਾ ਮੀਤ ਪ੍ਰਧਾਨ ਰਜਿੰਦਰ ਸਿੰਘ ਭਨੋਹੜ, ਬਲਾਕ ਪ੍ਰਧਾਨ ਰਣਵੀਰ ਸਿੰਘ ਰੁੜਕਾ, ਬਲਾਕ ਸਕੱਤਰ ਅਜੀਤ ਸਿੰਘ ਧਾਂਦਰਾ, ਬਲਾਕ ਸਕੱਤਰ ਰਛਪਾਲ ਸਿੰਘ ਭਨੋਹੜ, ਤੇਜਪਾਲ ਸਿੰਘ, ਲਖਜਿੰਦਰ ਸਿੰਘ, ਕੁਲਦੀਪ ਸਿੰਘ ਖਾਲਸਾ, ਸੁਖਦੀਪ ਸਿੰਘ ਦਾਖਾ, ਸਤਨਾਮ ਸਿੰਘ ਸੱਤਾ, ਦਰਸ਼ਨ ਸਿੰਘ ਸਰਾਭਾ, ਬੰਤ ਸਿੰਘ ਧਾਂਦਰਾ, ਜਗਰਾਜ ਸਿੰਘ ਜੱਗਾ, ਦਰਸ਼ਨ ਸਿੰਘ ਆਲਮਗੀਰ ਅਤੇ ਸ਼ਵਿੰਦਰ ਸਿੰਘ ਆਲਮਗੀਰ ਸਮੇਤ ਵੱਡੀ ਗਿਣਤੀ ਵਿੱਚ ਅਹੁਦੇਦਾਰ ਅਤੇ ਅਗਾਂਹਵਧੂ ਕਿਸਾਨ ਆਗੂ ਹਾਜ਼ਰ ਸਨ।