
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕੱਲ ਲਾਏ ਜਾਣਗੇ ‘ਓਪਨ ਹਿਅਰਿੰਗ ਕੈਂਪ’-ਕਲੇਰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ’ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ 29 ਅਗਸਤ ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਵਿਸ਼ੇਸ਼ ਓਪਨ ਹਿਅਰਿੰਗ ਕੈਂਪ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਪੰਜਾਬ ਰਾਜ ਮੁਖੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਲੁਧਿਆਣਾ ਅਤੇ ਮਾਲੇਰਕੋਟਲਾ ਕੋਰ ਕਮੇਟੀ ਦੇ ਮੈਂਬਰ ਮਨਜਿੰਦਰ ਸਿੰਘ ਕਲੇਰ ਨੇ ਆਪਣੇ ਆਲਮਗੀਰ ਸਥਿੱਤ ਦਫਤਰ ਵਿਖੇ ਪੱਤਰਕਾਰਾਂ ਨੂੰ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਸ਼ਿਰਕਤ ਕਰਨ ਲਈ ਕਮਿਸ਼ਨ ਦੇ ਮੈਂਬਰ ਜਿਤੇਂਦਰ ਸਿੰਘ ਸ਼ੰਟੀ ਪਦਮਸ੍ਰੀ ਐਵਾਰਡੀ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ। ਮੈਂਬਰ ਸ਼ੰਟੀ 29 ਅਗਸਤ ਨੂੰ ਸਵੇਰੇ 9:00 ਵਜੇ ਦਾਇਆਨੰਦ ਆਦਰਸ਼ ਵਿਦਿਆ ਸੀਨੀਅਰ ਸੈਕੰਡਰੀ ਸਕੂਲ, ਅਹਿਮਦਗੜ੍ਹ ਵਿਖੇ ਪਹੁੰਚਣਗੇ। ਇਸ ਤੋਂ ਬਾਅਦ ਸਵੇਰੇ 11:00 ਵਜੇ ਤੋਂ ਦੁਪਹਿਰ 12:30 ਵਜੇ ਤੱਕ ਕੋਰ ਗਰੁੱਪ ਮੈਂਬਰਾਂ, ਵੱਖ-ਵੱਖ ਐਨਜੀਓਜ਼, ਪਿੰਡਾਂ ਦੇ ਸਰਪੰਚਾਂ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਦੀ ਹਾਜ਼ਰੀ ਵਿੱਚ ਪਹਿਲਾ ‘ਓਪਨ ਹਿਅਰਿੰਗ ਕੈਂਪ ਸਿੱਟਿੰਗ’ ਲਾਇਆ ਜਾਵੇਗਾ। ਦੁਪਹਿਰ 1:30 ਵਜੇ ਸਰਕਾਰੀ ਕਾਲਜ, ਅਮਰਗੜ੍ਹ (ਮਾਲੇਰਕੋਟਲਾ) ਵਿਖੇ ਪਹੁੰਚਣਗੇ। ਇੱਥੇ ਦੁਪਹਿਰ 2:30 ਵਜੇ ਤੋਂ ਸ਼ਾਮ 4:00 ਵਜੇ ਤਕ ਦੂਜਾ ‘ਓਪਨ ਹਿਅਰਿੰਗ ਕੈਂਪ’ ਲਾਇਆ ਜਾਵੇਗਾ।