ਸ਼ਰਧਾ ਨਾਲ਼ ਮਨਾਇਆ ਰੱਖੜੀ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ਼ ਮਨਾਇਆ ਰੱਖੜੀ ਦਾ ਤਿਉਹਾਰ
Publish Date: Thu, 27 Aug 2026 11:14 PM (IST)
Updated Date: Fri, 28 Aug 2026 04:07 AM (IST)
ਸੁਖਦੇਵ ਸਿੰਘ, ਪੰਜਾਬੀ ਜਾਾਗਰਣ ਲੁਧਿਆਣਾ ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਭੈਣ-ਭਰਾ ਦੇ ਪਵਿੱਤਰ ਪਿਆਰ, ਸਨੇਹ ਅਤੇ ਆਪਸੀ ਵਿਸ਼ਵਾਸ ਦੇ ਪ੍ਰਤੀਕ ਰੱਖੜੀ ਦੇ ਤਿਉਹਾਰ ਨੂੰ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ਼ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਰੱਖੜੀ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਆਪਣੇ ਵਿਚਾਰ ਪੇਸ਼ ਕੀਤੇ। ਸਮਾਗਮ ਦੌਰਾਨ ਵਿਦਿਆਰਥਣਾਂ ਨੇ ਵਿਦਿਆਰਥੀਆਂ ਦੇ ਗੁੱਟ ਤੇ ਰੱਖੜੀਆਂ ਬੰਨ੍ਹ ਕੇ ਭੈਣ-ਭਰਾ ਦੇ ਪਿਆਰ ਅਤੇ ਸੁਰੱਖਿਆ ਦੇ ਪਵਿੱਤਰ ਰਿਸ਼ਤੇ ਨੂੰ ਉਜਾਗਰ ਕੀਤਾ। ਵਿਦਿਆਰਥੀਆਂ ਨੇ ਵੀ ਆਪਣੀਆਂ ਭੈਣਾਂ ਪ੍ਰਤੀ ਪਿਆਰ, ਸਤਿਕਾਰ ਅਤੇ ਹਮੇਸ਼ਾਂ ਸਾਥ ਦੇਣ ਦਾ ਸੰਕਲਪ ਲਿਆ। ਇਸ ਮੌਕੇ ਰੱਖੜੀ ਬਣਾਉਣ, ਚਿੱਤਰਕਾਰੀ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਸਾਨੂੰ ਪਿਆਰ, ਸਤਿਕਾਰ, ਸਾਂਝ ਅਤੇ ਪਰਿਵਾਰਕ ਰਿਸ਼ਤਿਆਂ ਦੀ ਮਹੱਤਤਾ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਸੀ ਸਨੇਹ ਅਤੇ ਸਹਿਯੋਗ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਦੇ ਨਾਲ਼ ਹੀ ਡਾਇਰੈਕਟਰਾਂ ਮਨਦੀਪ ਵਾਲੀਆ, ਕਮਲਪ੍ਰੀਤ ਕੌਰ, ਡਿਪਟੀ- ਡਾਇਰੈਕਟਰ ਸੋਨੀਆ ਵਰਮਾ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵੀ ਸਾਰੇ ਬੱਚਿਆਂ ਦੀ ਕਲਾਤਮਕl ਗਤੀਵਿਧੀਆਂ ਦੀ ਖ਼ੂਬ ਸ਼ਲਾਘਾ ਕੀਤੀ। ਉਹਨਾਂ ਨਾਲ਼ ਹੀ ਸਮੂਹ ਸਟਾਫ਼ ਅਤੇ ਬੱਚਿਆਂ ਨੂੰ ਰੱਖੜੀ ਦੇ ਤਿਉਹਾਰ ਦੀਆਂ ਬਹੁਤ- ਬਹੁਤ ਵਧਾਈਆਂ ਦਿੱਤੀਆਂ।