
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

-ਭਾਈ ਬਖਸ਼ਿਸ਼ ਸਿੰਘ ਦੇ ਕੀਰਤਨੀ ਜੱਥੇ ਨੇ ਸੰਗਤ ਨੂੰ ਕੀਤਾ ਨਿਹਾਲ
ਅਸ਼ਵਨੀ ਜੇਤਲੀ, ਪੰਜਾਬੀ ਜਾਗਰਣ ਲੁਧਿਆਣਾ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੀ ਹਫ਼ਤਾਵਾਰੀ ਕੀਰਤਨ ਸਮਾਗਮ ਲੜੀ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਬਖਸ਼ਿਸ਼ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ। ਕੀਰਤਨ ਸਮਾਗਮ ਅੰਦਰ ਇਕੱਤਰ ਹੋਈ ਸੰਗਤ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਭਾਈ ਬਖਸ਼ਿਸ਼• ਸਿੰਘ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸ਼ੰਦੇਸ਼ ਵੀ ਦਿੰਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਅੰਦਰ ਬਾਬਾ ਬੁੱਢਾ ਜੀ ਵੱਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ। ਇਸ ਦੌਰਾਨ ਉਨ੍ਹਾਂ ਨੇ ਸੰਗਤ ਨੂੰ ਧਰਮ ਦੇ ਮਾਰਗ ’ਤੇ ਚੱਲਣ ਦੀ ਪ੍ਰੇਣਾ ਦਿੱਤੀ। ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਬਰਾਂ ਅਤੇ ਗ੍ਰੰਥੀ ਸਿੰਘਾਂ ਵੱਲੋਂ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਕੀਰਤਨ ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ, ਮਹਿੰਦਰ ਡੰਗ,ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ,ਬਲਬੀਰ ਸਿੰਘ ਭਾਟੀਆ, ਹਰਮਿੰਦਰ ਸਿੰਘ ਕਹੋਲੀ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ,ਹਰਮੀਤ ਸਿੰਘ ਡੰਗ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ , ਪ੍ਰੇਮ ਸਿੰਘ ,ਅਵਤਾਰ ਸਿੰਘ ਬੀਕੇ, ਪ੍ਰਿਥੀਪਾਲ ਸਿੰਘ ਧਮੀਜਾ,ਮਨਮੋਹਨ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।