ਰੱਖੜੀ ਮੌਕੇ ਬੱਚਿਆਂ ਨਾਲ ਖ਼ੁਸ਼ੀ ਕੀਤੀ ਸਾਂਝੀ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਬੱਚਿਆਂ ਨਾਲ ਸਾਂਝੀਆਂ ਕੀਤੀਆਂ ਖੁਸ਼ੀਆਂ
Publish Date: Fri, 28 Aug 2026 08:39 PM (IST)
Updated Date: Sat, 29 Aug 2026 04:04 AM (IST)
23 ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ ਖੁਸ਼ੀਆਂ ਸਿਰਫ਼ ਆਪਣੇ ਤੱਕ ਸੀਮਤ ਰੱਖਣ ਦੀ ਬਜਾਏ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਸੋਸ਼ਲ ਵਰਕਰਜ਼ ਵੈਲਫੇਅਰ ਸੋਸਾਇਟੀ ਵੱਲੋਂ ‘ਹੈਪੀਨਸ ਵਿਦ ਐਵਰੀਵਨ’ ਤਹਿਤ ਦੋ ਰੋਜ਼ਾ ਰੱਖੜੀ ਸਮਾਗਮ ਕਰਵਾਇਆ ਗਿਆ। ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸੋਸ਼ਲ ਵਰਕਰਜ਼ ਵੈਲਫੇਅਰ ਸੋਸਾਇਟੀ ਦੇ ਚੇਅਰਮੈਨ ਸਨੀ ਮਲਿਕ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਬੱਚਿਆਂ ਨਾਲ ਰੱਖੜੀ ਦਾ ਤਿਉਹਾਰ ਮਨਾਉਣ ਦੇ ਨਾਲ ਉਨ੍ਹਾਂ ਨੂੰ ਪੜ੍ਹਾਈ ਨਾਲ ਸਬੰਧਤ ਸਮਾਨ ਵੀ ਵੰਡਿਆ ਗਿਆ। ਇਹ ਸਮਾਗਮ ਪੀਐੱਸਐੱਨ ਐਜੂਕੇਸ਼ਨਲ ਵੈਲਫੇਅਰ ਸੋਸਾਇਟੀ ਸਕੂਲ, ਰਾਮਨਗਰ, ਸਾਹਨੇਵਾਲ ਵਿਖੇ ਹੋਇਆ। ਸਕੂਲ ਦੇ ਪ੍ਰਿੰਸੀਪਲ ਸੰਦੀਪ ਸਿੰਘ ਨੇਗੀ ਵੱਲੋਂ ਸਮਾਗਮ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਸ ਤੋਂ ਬਾਅਦ ਦੂਜਾ ਸਮਾਗਮ ਸ੍ਰੀ ਕ੍ਰਿਸ਼ਨਾ ਪਿੰਗਲਵਾੜਾ ਅਨਾਥ ਆਸ਼ਰਮ, ਫਿਲੌਰ ਵਿਖੇ ਕਰਵਾਇਆ ਗਿਆ। ਇਸ ਮੌਕੇ ਸਵਦੇਸ਼ੀ ਜਾਗਰਣ ਮੰਚ ਦੇ ਤ੍ਰਿਪ੍ਰਾਂਤੀ ਸੰਗਠਨ ਮੰਤਰੀ ਵਿਨੈ ਕੁਮਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ ਅਤੇ ਬੱਚਿਆਂ ਨਾਲ ਰੱਖੜੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਸੋਸਾਇਟੀ ਦੇ ਸੰਸਥਾਪਕ ਪ੍ਰਧਾਨ ਅਮਿਤ ਵਰਮਾ ਦੀ ਮੌਜੂਦਗੀ ਵਿੱਚ ਕਰਵਾਏ ਗਏ ਇਸ ਸਮਾਗਮ ਦੌਰਾਨ ਸਮਾਜ ਸੇਵਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ ਗਿਆ। ਸਨੀ ਮਲਿਕ ਨੇ ਕਿਹਾ ਕਿ ਰੱਖੜੀ ਸਿਰਫ਼ ਭੈਣ-ਭਰਾ ਦੇ ਪਿਆਰ ਦਾ ਤਿਉਹਾਰ ਹੀ ਨਹੀਂ, ਸਗੋਂ ਇਹ ਪਿਆਰ, ਵਿਸ਼ਵਾਸ, ਸੁਰੱਖਿਆ ਅਤੇ ਰਿਸ਼ਤਿਆਂ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ‘ਹੈਪੀਨਸ ਵਿਦ ਐਵਰੀਵਨ’ ਰਾਹੀਂ ਸੰਸਥਾ ਦਾ ਯਤਨ ਹੈ ਕਿ ਸਮਾਜ ਦੇ ਹਰ ਉਸ ਵਿਅਕਤੀ ਤੱਕ ਖੁਸ਼ੀ ਅਤੇ ਉਮੀਦ ਪਹੁੰਚਾਈ ਜਾਵੇ, ਜਿਸਨੂੰ ਆਪਣੇਪਣ ਅਤੇ ਸਹਾਰੇ ਦੀ ਲੋੜ ਹੈ। ਸਨੀ ਮਲਿਕ ਨੇ ਕਿਹਾ ਕਿ ਸਮਾਜ ਦੇ ਲੋੜਵੰਦ ਵਰਗਾਂ ਨਾਲ ਤਿਉਹਾਰਾਂ ਦੀਆਂ ਖੁਸ਼ੀਆਂ ਸਾਂਝੀਆਂ ਕਰਨਾ ਹੀ ਅਸਲ ਵਿੱਚ ਤਿਉਹਾਰ ਦੀ ਖੁਸ਼ੀ ਨੂੰ ਸਾਰਥਕ ਬਣਾਉਂਦਾ ਹੈ।