
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੁੱਖ ਮੰਤਰੀ ਦੇ ਤਾਨਾਸ਼ਾਹੀ ਪੱਤਰ ਅਤੇ ਟਵੀਟ ਦੀਆਂ ਕਾਪੀਆਂ ਫੂਕੀਆਂ

ਫੋਟੋ ਨੰਬਰ-12
ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ
ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਮੰਚ ਪੰਜਾਬ ਦੇ ਸੱਦੇ 'ਤੇ ਅੱਜ ਸਮੂਹ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੀ ਕਮੇਟੀ ਪੰਜਾਬ ਵੱਲੋਂ ਸੂਬਾ ਸਰਕਾਰ ਦਾ ਤਾਨਾਸ਼ਾਹੀ ਰਵੱਈਆ, ਮੁਲਾਜ਼ਮਾਂ ਜੱਥੇਬੰਦੀਆਂ ਨੂੰ ਮੀਟਿੰਗ ਤੋਂ ਜਵਾਬ ਦੇਣ, ਮੁਲਾਜ਼ਮਾਂ ਵਿਰੁੱਧ ਟਵੀਟ ਦੇ ਵਿਰੁੱਧ ਟਵੀਟ ਦੀਆਂ ਕਾਪੀਆਂ ਫੂਕੀਆਂ। ਸਾਰੇ ਵਿਭਾਗਾਂ ਦੇ ਆਗੂਆਂ ਨੇ ਸਰਕਾਰ ਨੂੰ ਸਖਤ ਲਹਿਜ਼ੇ ’ਚ ਚਿਤਾਵਨੀ ਦਿੱਤੀ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆ ਗਈਆਂ ਤਾਂ ਆਮ ਆਦਮੀ ਪਾਰਟੀ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ। ਆਗੂਆਂ ਨੇ ਮੰਗਾਂ ਨਾ ਮੰਨਣ ਦੀ ਸੂਰਤ 'ਚ ਭਗਵੰਤ ਮਾਨ ਸਰਕਾਰ ਦਾ ਤਖਤਾ ਪਲਟਣ ਦਾ ਸੱਦਾ ਦਿੱਤਾ, ਜਿਸਨੂੰ ਸਾਰੇ ਮੁਲਾਜ਼ਮਾਂ ਨੇ ਜੈਕਾਰਿਆਂ ਦੀ ਗੂੰਜ 'ਚ ਪ੍ਰਵਾਨ ਚੜ੍ਹਾਉਣ ਦਾ ਸੰਕਲਪ ਕੀਤਾ। ਆਗੂਆਂ ਨੇ ਮੁਲਾਜਮ ਮੰਗਾਂ ਬਾਰੇ ਗੱਲ ਕਰਦਿਆਂ ਦੱਸਿਆ ਕਿ ਮੁਲਾਜ਼ਮਾਂ ਦੀਆਂ ਪ੍ਰਮੁੱਖ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, 17-07-2020 ਦਾ ਪੱਤਰ ਰੱਦ ਕਰਕੇ ਪੰਜਾਬ ਦਾ ਛੇਵਾਂ ਤਨਖ਼ਾਹ ਕਮਿਸ਼ਨ ਲਾਗੂ ਕਰਨਾ, 35400 ਸਕੇਲ ਲਾਗੂ ਕਰਵਾਉਣ, ਬਕਾਇਆ ਡੀ.ਏ. ਦੀਆਂ ਕਿਸ਼ਤਾਂ ਤੇ ਏਰੀਅਰ ਜਾਰੀ ਕਰਨਾ, ਏ.ਸੀ.ਪੀ. ਸਕੀਮ ਅਧੀਨ 4-9-14 ਸਾਲਾ ਸੇਵਾ ਲਾਭ ਦੇਣਾ, ਪ੍ਰੋਬੇਸ਼ਨ ਸਮਾਂ ਇਕ ਸਾਲ ਕਰਕੇ ਪੂਰੀ ਤਨਖ਼ਾਹ ਤੇ ਭੱਤੇ ਦੇਣਾ, ਆਊਟਸੋਰਸ ਅਤੇ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨਾ ਤੇ ਤਰਸ ਦੇ ਆਧਾਰ ’ਤੇ ਭਰਤੀ ਮੁਲਾਜ਼ਮਾਂ ਤੋਂ ਟਾਈਪ ਟੈਸਟ ਦੀ ਸ਼ਰਤ ਖ਼ਤਮ ਕਰਨਾ ਤੇ ਬਣਦੇ ਸਕੇਲ ਦੇਣ ਸਮੇਤ ਹੋਰ ਬਕਾਇਆ ਮੰਗਾਂ ਸ਼ਾਮਲ ਹਨ। ਇਸ ਮੌਕੇ ਯੂਨੀਅਨ ਆਗੂਆਂ ਨੇ ਸਮੂਹਿਕ ਛੁੱਟੀ ਭਰਕੇ ਸੰਘਰਸ਼ ’ਚ ਕੁੱਦੇ ਸਾਰੇ ਮੁਲਾਜਮਾਂ ਦਾ ਧੰਨਵਾਦ ਵੀ ਕੀਤਾ। ਇਸ ਸਮੇਂ ਵੱਖ ਵੱਖ-ਵੱਖ ਮੁਲਾਜ਼ਮ ਆਗੂ ਧਰਮਜੀਤ ਸਿੰਘ ਢਿੱਲੋਂ, ਜਗਜੀਤ ਸਿੰਘ ਮਾਨ, ਹਰਪ੍ਰੀਤ ਸਿੰਘ ਗਰੇਵਾਲ ਪੀ ਡਬਲਯੂ ਫ਼ੀਲਡ ਵਰਕਸ਼ਾਪ ਵਰਕਰ ਯੂਨੀਅਨ ਲੁਧਿਆਣਾ, ਜਤਿੰਦਰ ਕੁਮਾਰ ਸੂਦ ਕੋਆਪਰੇਟਿਵ ਡੀਪਾਰਟਮੈਂਟ, ਰੁਪਿੰਦਰ ਪਾਲ ਸਿੰਘ ਗਿੱਲ ਡੀਟੀ ਐਫ,ਹਰਪ੍ਰੀਤ ਸਿੰਘ,ਜਸਵਿੰਦਰ ਸਿੰਘ, ਬਲਰਾਜ ਸਿੰਘ, ਗੁਰਦੀਪ ਸਿੰਘ ਹਰਜਿੰਦਰ ਸਿੰਘ ਖੱਖ , ਹਰਭਜਨ ਸਿੰਘ ਢਿੱਲੋਂ, ਜਗਦੀਪ ਸਿੰਘ, ਅਮਨਦੀਪ ਖੇੜਾ,ਸੁਰਿੰਦਰ ਕੁਮਾਰ, ਲਖਵੀਰ ਸਿੰਘ, ਸਰਬਜੀਤ ਸਿੰਘ ਅਨੁਰਾਗ ਜੋਸ਼ੀ, ਰਾਜੀਵ ਡੋਗਰਾ, ਰਾਜਵਿੰਦਰ ਸਿੰਘ ਅਤੇ ਅਭਿਸ਼ੇਕ ਤੋਂ ਇਲਾਵਾ ਹੋਰ ਆਗੂ ਵੀ ਮੌਜੂਦ ਸਨ।