‘ਮਨ ਕੀ ਬਾਤ’ ਪ੍ਰੋਗਰਾਮ ਲੋਕਾਂ ਨੂੰ ਜੋੜਨ ਦਾ ਬਣਿਆ ਜ਼ਰੀਆ ‘ਮਨ ਕੀ ਬਾਤ’ ਪ੍ਰੋਗਰਾਮ ਬਣਿਆ ਸਮਾਜ ਤੇ ਰਾਸ਼ਟਰ ਨਿਰਮਾਣ ਲਈ ਜਨਤਾ ਨੂੰ ਜੋੜਨ ਦਾ ਮਜ਼ਬੂਤ ਮਾਧਿਅਮ
Publish Date: Sun, 30 Aug 2026 08:26 PM (IST)
Updated Date: Mon, 31 Aug 2026 04:07 AM (IST)
42 ਸਰਬਜੀਤ ਲੁਧਿਆਣਵੀ,ਪੰਜਾਬੀ ਜਾਗਰਣ ਲੁਧਿਆਣਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲੋਕਪ੍ਰਿਯ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦਾ ਪ੍ਰਸਾਰਣ ਐਤਵਾਰ ਨੂੰ ਮਾਡਲ ਟਾਊਨ ਸਥਿਤ ਭਾਜਪਾ ਆਗੂ ਮੁਕੇਸ਼ ਸਾਹਨੀ ਦੇ ਦਫ਼ਤਰ ਵਿਖੇ ਭਾਜਪਾ ਵਰਕਰਾਂ ਨਾਲ ਮਿਲ ਕੇ ਸੁਣਿਆ ਗਿਆ। ਇਸ ਮੌਕੇ ਭਾਜਪਾ ਦੇ ਸੂਬਾ ਮਹਾਮੰਤਰੀ ਰਜਨੀਸ਼ ਧੀਮਾਨ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਰਜਨੀਸ਼ ਧੀਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਮਨ ਕੀ ਬਾਤ’ ਰਾਹੀਂ ਦੇਸ਼ ਵਾਸੀਆਂ ਨਾਲ ਸਮਾਜ ਅਤੇ ਰਾਸ਼ਟਰ ਨਿਰਮਾਣ ਨਾਲ ਜੁੜੇ ਅਹਿਮ ਵਿਸ਼ਿਆਂ ’ਤੇ ਸੰਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਸਫ਼ਾਈ, ਵਾਤਾਵਰਨ ਸੰਭਾਲ, ਨੌਜਵਾਨ ਸ਼ਕਤੀ ਅਤੇ ਦੇਸ਼ ਦੀਆਂ ਪ੍ਰਾਪਤੀਆਂ ਸਮੇਤ ਕਈ ਮਹੱਤਵਪੂਰਨ ਮੁੱਦਿਆਂ ਨਾਲ ਆਮ ਲੋਕਾਂ ਨੂੰ ਜੋੜਨ ਦਾ ਪ੍ਰਭਾਵਸ਼ਾਲੀ ਮਾਧਿਅਮ ਬਣ ਚੁੱਕਾ ਹੈ।ਉਨ੍ਹਾਂ ਕਿਹਾ ਕਿ ਭਾਜਪਾ ਵਰਕਰ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਘਰ-ਘਰ ਅਤੇ ਜਨ-ਜਨ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੇ ਹਨ ਅਤੇ ਪ੍ਰਧਾਨ ਮੰਤਰੀ ਦੇ ਸੰਦੇਸ਼ਾਂ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਵਚਨਬੱਧ ਹਨ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸਤਪਾਲ ਸੱਗੜ, ਪ੍ਰਦੀਪ ਪੰਛੀ, ਸੁਰਿੰਦਰ ਸਿੰਘ ਬਿਰਦੀ, ਪੀਯੂਸ਼ ਚੋਪੜਾ, ਮੁਕੇਸ਼ ਚੋਪੜਾ, ਰਾਜੂ ਛਾਬੜਾ, ਰਮੇਸ਼ ਪਾਂਡੇ, ਜਤਿੰਦਰ ਮਹਿਤਾ ਅਤੇ ਰਾਜਨ ਕੋਹਲੀ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਹਾਜ਼ਰ ਰਹੇ।ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਧਿਆਨ ਨਾਲ ਸੁਣਿਆ।