
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸਮਾਗਮ 2 ਨੂੰ

ਵਿਸ਼ਾਲ, ਪੰਜਾਬੀ ਜਾਗਰਣ, ਲੁਧਿਆਣਾ
ਸ਼ਹੀਦ ਬਾਬਾ ਦੀਪ ਸਿੰਘ ਰੰਘਰੇਟਾ ਭਲਾਈ ਫ਼ੈਡਰੇਸ਼ਨ ਅਤੇ ਭਾਰਤੀਯ ਵਾਲਮੀਕਿ ਧਰਮ ਸਮਾਜ ਭਾਵਾਧਸ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਬਾਬਾ ਜੀਵਨ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਵਾਧਸ ਦੇ ਰਾਸ਼ਟਰੀ ਸੰਚਾਲਕ ਵੀਰਸ੍ਰੇਸ਼ਠ ਨੀਰਜ ਸੁਬਾਹੂ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਪ੍ਰਕਾਸ਼ ਪੁਰਬ ਦੇ ਸੰਬੰਧੀ ਵਿਚ ਇਕ ਵਿਸ਼ਾਲ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰਵਾਨਾ ਹੋਵੇਗਾ ਜੋ ਕਿ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਅਤੇ ਕਸਬਿਆਂ ਤੋਂ ਹੁੰਦਾ ਹੋਇਆ 2 ਸਤੰਬਰ ਨੂੰ ਲੁਧਿਆਣਾ ਗਿੱਲਾਂ ਵਾਲੀ ਨਹਿਰ ’ਤੇ ਪੁੱਜੇਗਾ ਅਤੇ ਇਸ ਦੌਰਾਨ ਜਿਥੇ ਫ਼ੈਡਰੇਸ਼ਨ ਅਤੇ ਭਾਵਾਧਸ ਵਲੋਂ ਇਕ ਵਿਸ਼ੇਸ਼ ਸਮਾਗਮ ਕਰਕੇ ਨਗਰ ਕੀਰਤਨ ਦਾ ਭਰਵਾਂ ਸੁਆਗਤ ਕੀਤਾ ਜਾਵੇਗਾ। ਉਨ੍ਹਾਂ ਇਸ ਦੌਰਾਨ ਸਮੂਹ ਸ਼ਹਿਰ ਵਾਸੀਆਂ ਨੂੰ 2 ਸਤੰਬਰ ਦੇ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ । ਇਸ ਮੌਕੇ ਮਨਦੀਪ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਸ਼ੀਰਾ, ਸਤੀਸ਼ ਗਹਿਲੋਤ, ਪਰਵਿੰਦਰ ਸਿੰਘ, ਅਮਰਜੀਤ ਸਿੰਘ ਚਾਵਾਲਾ ਆਦਿ ਹਾਜ਼ਰ ਸਨ।