ਚੰਡੀਗੜ੍ਹ ਧਰਨੇ ਸਬੰਧੀ ਭਾਕਿਯੂ ਏਕਤਾ ਡਕੌਂਦਾ ਦੀ ਹੋਈ ਮੀਟਿੰਗ ਚੰਡੀਗੜ੍ਹ ਧਰਨੇ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਹਿਮ ਮੀਟਿੰਗ ਹੋਈ
Publish Date: Sun, 30 Aug 2026 10:04 PM (IST)
Updated Date: Mon, 31 Aug 2026 04:10 AM (IST)
-ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਹੋਰ ਅਣਗੌਲਿਆ ਨਾ ਕਰੇ-ਲਲਤੋਂ ਫੋਟੋ ਨੰਬਰ-17 ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ ਡੇਹਲੋਂ/ਆਲਮਗੀਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਬਲਾਕ ਲੁਧਿਆਣਾ-1 ਦੀ ਇਕਾਈ ਲਲਤੋਂ ਖ਼ੁਰਦ ਵੱਲੋਂ ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ ਸਬੰਧੀ ਇਕਾਈ ਪ੍ਰਧਾਨ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ’ਚ ਪਿੰਡ ਦੇ ਕਿਸਾਨਾਂ ਅਤੇ ਵਸਨੀਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਮੋਰਚੇ ਨੂੰ ਸਫ਼ਲ ਬਣਾਉਣ ਲਈ ਰਣਨੀਤੀ ਤਿਆਰ ਕੀਤੀ। ਇਸ ਮੌਕੇ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ, ਬਲਾਕ ਪ੍ਰਧਾਨ ਸਰਪੰਚ ਰਣਵੀਰ ਸਿੰਘ ਰੁੜਕਾ ਅਤੇ ਬਲਾਕ ਸਕੱਤਰ ਅਜੀਤ ਸਿੰਘ ਧਾਂਦਰਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਨੇ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਕੇ ਅੰਨਦਾਤਾ ਨੂੰ ਸੰਘਰਸ਼ ਦੇ ਰਾਹ ਪੈਣ ਲਈ ਮਜਬੂਰ ਕਰ ਰਹੀਆਂ ਹਨ। ਸਰਕਾਰਾਂ ਇਹ ਗੱਲ ਚੰਗੀ ਤਰ੍ਹਾਂ ਸਮਝ ਲੈਣ ਕਿ ਕਿਸਾਨ ਆਪਣੇ ਹੱਕ ਲਏ ਬਿਨਾਂ ਪਿੱਛੇ ਹਟਣ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਕਾਲ ਤੇ ਪਹਿਲੀ ਤਾਰੀਖ਼ ਤੋਂ ਲਾਏ ਜਾ ਰਹੇ ਪੱਕੇ ਮੋਰਚੇ ਦੌਰਾਨ ਕਿਸਾਨਾਂ ਵੱਲੋਂ ਆਪਣੀਆਂ ਪ੍ਰਮੁੱਖ ਮੰਗਾਂ ਨੂੰ ਲੈ ਕੇ ਸਰਕਾਰਾਂ ਤੇ ਦਬਾਅ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਵਿਰੋਧੀ ਨੀਤੀਆਂ ਅਤੇ ਅਜਿਹੇ ਫ਼ੈਸਲੇ, ਜਿਨ੍ਹਾਂ ਨਾਲ ਕਿਸਾਨੀ ਤੇ ਖੇਤੀਬਾੜੀ ਨੂੰ ਨੁਕਸਾਨ ਪਹੁੰਚਦਾ ਹੈ, ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਅਮਨਦੀਪ ਸਿੰਘ ਲਲਤੋਂ ਨੇ ਕਿਹਾ ਕਿ ਸਰਕਾਰਾਂ ਜੇਕਰ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਜਾਂ ਟਾਲਮਟੋਲ ਦੀ ਨੀਤੀ ਅਪਣਾਉਣ ਦੀ ਕੋਸ਼ਿਸ਼ ਕਰਨਗੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਲਲਤੋਂ ਖ਼ੁਰਦ ਇਕਾਈ ਵੱਲੋਂ ਚੰਡੀਗੜ੍ਹ ਮੋਰਚੇ ਵਿੱਚ ਵੱਡਾ ਕਾਫ਼ਲਾ ਸ਼ਾਮਲ ਕੀਤਾ ਜਾਵੇਗਾ ਅਤੇ ਪਿੰਡ ਵਾਸੀਆਂ ਵੱਲੋਂ ਮੋਰਚੇ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਗੁਰਸਿਮਰਨ ਪਾਲ ਸਿੰਘ, ਜਸਕਰਨ ਸਿੰਘ, ਰਾਜਵੀਰ ਸਿੰਘ, ਪਰਵਿੰਦਰ ਸਿੰਘ ਲੰਬੜਦਾਰ, ਗੁਣਵੀਰ ਸਿੰਘ, ਦਵਿੰਦਰ ਸਿੰਘ, ਪਵਿੱਤਰ ਸਿੰਘ, ਸਤਵੰਤ ਸਿੰਘ ਨੰਬਰਦਾਰ, ਨਰਿੰਦਰ ਪਾਲ ਸਿੰਘ, ਰਣਜੀਤ ਸਿੰਘ, ਜਸਪਾਲ ਸਿੰਘ, ਵਰਿੰਦਰ ਪਾਲ ਸਿੰਘ, ਮਨਪ੍ਰੀਤ ਸਿੰਘ ਮਨੀ, ਪਰਮਿੰਦਰ ਸਿੰਘ ਲਾਲਾ, ਅਮਰ ਸਿੰਘ, ਜਸਵਿੰਦਰ ਸਿੰਘ, ਹਰਜੀਤ ਸਿੰਘ, ਗੁਰਪ੍ਰੀਤ ਸਿੰਘ, ਸਾਬਕਾ ਸਰਪੰਚ ਸੁਖਮਿੰਦਰ ਸਿੰਘ, ਜਗਜੀਤ ਸਿੰਘ, ਹਰਮਨਦੀਪ ਸਿੰਘ, ਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ ਮੰਨੂ ਅਤੇ ਅਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਪਿੰਡ ਵਾਸੀ ਹਾਜ਼ਰ ਸਨ।