
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਨੁੱਖੀ ਭਲਾਈ ਕਾਰਜਾਂ 'ਚ ਹਰ ਵਿਅਕਤੀ ਸਹਿਯੋਗ ਪਾਵੇ- ਮਾਸਟਰ ਤਰਲੋਚਨ ਸਿੰਘ

ਅਸ਼ਵਨੀ ਜੇਤਲੀ, ਪੰਜਾਬੀ ਜਾਗਰਣ, ਲੁਧਿਆਣਾ
ਮੁਨੱਖੀ ਸੇਵਾ ਕਾਰਜਾਂ ਨੂੰ ਸਮਰਪਿਤ ਸੰਸਥਾ ਸ੍ਰੀ ਕੀਰਤਨ ਸੇਵਾ ਸੁਸਾਇਟੀ ਵੱਲੋਂ ਅੱਜ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਥਿਤ ਆਪਣੇ ਦਫਤਰ ’ਚ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਹੋਇਆ ਲੋਵਵੰਦ ਇਸਤਰੀਆਂ ਦੀ ਮਦੱਦ ਕਰਨਾ ਹਿੱਤ ਉਨ੍ਹਾਂ ਨੂੰ ਸੁਸਾਇਟੀ ਦੇ ਵੱਲੋ ਨਿਸ਼ਕਾਮ ਰੂਪ ਵਿੱਚ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਸੁਸਾਇਟੀ ਦੇ ਸਰਪ੍ਰਸਤ ਮਾਸਟਰ ਤਰਲੋਚਨ ਸਿੰਘ ਤੇ ਮੁੱਖ ਸੇਵਾਦਾਰ ਪ੍ਰੇਮ ਸਿੰਘ ਨੇ ਸਾਂਝੇ ਤੌਰ ’ਤੇ ਕਿਹਾ ਕਿ ਗੁਰੂ ਸਹਿਬਾਨ ਵੱਲੌਂ ਬਖਸ਼ੇ ਸੇਵਾ ਸੰਕਲਪ ਤੇ ਪਹਿਰਾ ਦੇ ਕੇ ਮੁਨੱਖਤਾ ਦੀ ਸੇਵਾ ਕਰਨਾ ਸਭ ਤੋਂ ਉੱਤਮ ਸੇਵਾ ਹੈ। ਇਸੇ ਸੇਵਾ ਮਿਸ਼ਨ ’ਤੇ ਚੱਲਦਿਆਂ ਸਤਿਗੁਰੂ ਦੀ ਆਪਾਰ ਬਖਸ਼ਿਸ਼ ਸਦਕਾ ਸ਼੍ਰੀ ਕੀਰਤਨ ਸੇਵਾ ਸੁਸਾਇਟੀ ਪਿਛਲੇ ਕਈ ਸਾਲਾਂ ਤੋਂ ਨਿਸ਼ਕਾਮ ਰੂਪ ਵਿੱਚ ਮੁਨੱਖੀ ਭਲਾਈ ਕਾਰਜਾਂ ਵਿੱਚ ਜੁੱਟੀ ਹੋਈ ਹੈ। ਜਿਸ ਦੇ ਅੰਤਰਗਤ ਸੁਸਾਇਟੀ ਵੱਲੋਂ ਜਿੱਥੇ ਲੋਕਾਂ ਨੂੰ ਫਰੀ ਮੈਡੀਕਲ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ, ਅੱਖਾਂ ਦੇ ਫਰੀ ਚੈਕਅੱਪ ਕੈਪ ਮਰੀਜ਼ਾਂ ਲਈ ਲਗਾਏ ਜਾਂਦੇ ਹਨ ਅਤੇ ਲੌੜਵੰਦ ਵਿਧਵਾਵਾਂ ਦੀ ਮੱਦਦ ਕਰਨ ਹਿੱਤ ਉਨ੍ਹਾਂ ਨੂੰ ਸੁਸਾਇਟੀ ਵੱਲੋਂ ਹਰ ਮਹੀਨੇ ਨਿਸ਼ਕਾਮ ਰੂਪ ਵਿੱਚ ਰਾਸ਼ਨ ਵੀ ਵੰਡਿਆ ਜਾਂਦਾ ਹੈ। ਇਸ ਤੋ ਇਲਾਵਾ ਸੁਸਾਇਟੀ ਵੱਲੋਂ ਲੁਧਿਆਣਾ ’ਚ ਕੁੜੀਆਂ ਨੂੰ ਸਿਲਾਈ ਕਢਾਈ ਦੀ ਸਿਖਲਾਈ ਦੇਣ ਲਈ ਦੋ ਸਿਲਾਈ ਸੈਟਰ ’ਚ ਚਲਾਏ ਜਾ ਰਹੇ ਹਨ।ਇਸ ਮੌਕੇ ਸੁਸਾਇਟੀ ਦੀ ਰਾਸ਼ਨ ਵੰਡ ਇੰਚਾਰਜ ਬੀਬੀ ਬਲਦੇਵ ਕੌਰ ਤੇ ਸੁਰਿੰਦਰ ਸਿੰਘ ਨੇ ਦੱਸਿਆ ਕਿ ਲੋੜਵੰਦ ਵਿਧਵਾਵਾਂ ਦੀ ਮੱਦਦ ਕਰਨ ਦੇ ਮਨੋਰਥ ਨਾਲ ਪਿਛਲੇ ਲੰਬੇ ਸਮੇਂ ਤੋਂ ਚਲ ਰਹੀ ਸੇਵਾ ਨੂੰ ਲਗਾਤਾਰ ਜਾਰੀ ਰੱਖਣ ਲਈ ਸੁਸਾਇਟੀ ਦੇ ਸਮੂਹ ਮੈਬਰਾਂ ਵੱਲੋਂ ਬਣਦਾ ਯੋਗਦਾਨ ਸੇਵਾ ਕਾਰਜਾਂ ਵਿਚ ਪਾਇਆ ਜਾ ਰਿਹਾ ਹੈ।ਅੱਜ ਅਸੀਂ 35 ਦੇ ਕਰੀਬ ਲੋੜਵੰਦ ਵਿਧਵਾਵਾਂ ਦੀ ਮੱਦਦ ਕਰਦਿਆਂ ਉਨ੍ਹਾਂ ਨੂੰ ਨਿਸ਼ਕਾਮ ਰੂਪ ਵਿੱਚ ਰਾਸ਼ਨ ਦੀਆਂ ਕਿੱਟਾਂ ਤਕਸੀਮ ਕੀਤੀਆਂ ਹਨ। ਸੁਸਾਇਟੀ ਦੇ ਸਰਪ੍ਰਸਤ ਮਾਸਟਰ ਤਰਲੋਚਨ ਸਿੰਘ, ਪ੍ਰੇਮ ਸਿੰਘ ਮੁੱਖ ਸੇਵਾਦਾਰ, ਮਨਪ੍ਰੀਤ ਸਿੰਘ, ਰਮਨਜੋਤ ਸਿੰਘ ਸੋਨੂੰ, ਰਮਨਦੀਪ ਸਿੰਘ, ਪਵਨਪ੍ਰੀਤ ਸਿੰਘ, ਗੁਰਿੰਦਰ ਸਿੰਘ ਦੀਪ, ਮਨਿੰਦਰ ਸਿੰਘ, ਆਦਿ ਹਾਜ਼ਰ ਸਨ।