
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜ਼ਰੂਰੀ ਖ਼ਬਰ-ਵਫ਼ਦ ਨੇ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਵੱਖ-ਵੱਖ ਮੁੱਦਿਆਂ ’ਤੇ ਕੀਤੀ ਚਰਚਾ

-ਕਿਹਾ, ਸੁਖਬੀਰ ਬਾਦਲ ਦੀ ਗ਼ੈਰ-ਹਾਜ਼ਰੀ ’ਚ ਅਕਾਲੀ ਦਲ ਦੇ ਸਮਾਗਮ ਸ਼ਲਾਘਾਯੋਗ
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਸ੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਵਫ਼ਦ ਸਮੇਤ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ ਕੀਤੀ। ਜਿਸ ਦੌਰਾਨ ਵਫ਼ਦ ਨੇ ਪੰਜਾਬ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਬੀਬਾ ਹਰਸਿਮਰਤ ਕੌਰ ਬਾਦਲ ਦੀ ਦ੍ਰਿੜ੍ਹਤਾ, ਨਿਡਰਤਾ ਅਤੇ ਚੜ੍ਹਦੀ ਕਲਾ ਵਾਲੀ ਸ਼ਖ਼ਸੀਅਤ ਦੀ ਸ਼ਲਾਘਾ ਕੀਤੀ ਗਈ।
ਮੁਲਾਕਾਤ ਦੌਰਾਨ ਕਿਹਾ ਗਿਆ ਕਿ ਪੰਜਾਬ ਦੀ ਮੌਜੂਦਾ ਸਿਆਸਤ ਵਿੱਚ ਬੀਬਾ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵੱਲੋਂ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਨ ਲਈ ਦਿਖਾਈ ਜਾ ਰਹੀ ਬੇਬਾਕੀ ਅਤੇ ਦ੍ਰਿੜ੍ਹਤਾ ਕਾਬਿਲ-ਏ-ਤਾਰੀਫ਼ ਹੈ। ਉਨ੍ਹਾਂ ਨੇ ਇਸ ਨੂੰ ਸਿੱਖ ਇਤਿਹਾਸ ਦੀ ਮਹਾਨ ਯੋਧਾ ਮਾਈ ਭਾਗੋ ਦੀ ਦਲੇਰੀ ਅਤੇ ਅਦਮਯ ਹਿੰਮਤ ਨਾਲ ਜੋੜਦਿਆਂ ਕਿਹਾ ਗਿਆ ਕਿ ਅਜਿਹਾ ਹੌਸਲਾ ਚੁਣੌਤੀਆਂ ਦਾ ਡਟ ਕੇ ਸਾਹਮਣਾ ਕਰਨ ਦੀ ਪ੍ਰੇਰਣਾ ਦਿੰਦਾ ਹੈ।
ਇਸ ਮੌਕੇ ਬੀਬਾ ਬਾਦਲ ਦੀ ਕੇਂਦਰ ਸਰਕਾਰ ਵਿੱਚ ਮੰਤਰੀ ਵਜੋਂ ਕੀਤੀ ਗਈ ਕਾਰਗੁਜ਼ਾਰੀ ਦਾ ਵੀ ਜ਼ਿਕਰ ਕੀਤਾ ਗਿਆ। ਵਫ਼ਦ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਮਿਹਨਤ, ਇਮਾਨਦਾਰੀ ਤੇ ਕਾਬਲੀਅਤ ਨਾਲ ਆਪਣੇ ਜ਼ਿੰਮੇ ਲੱਗੇ ਵਿਭਾਗਾਂ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਅਤੇ ਇੱਕ ਮਿਹਨਤੀ ਤੇ ਦੂਰਦਰਸ਼ੀ ਆਗੂ ਵਜੋਂ ਆਪਣੀ ਪਛਾਣ ਬਣਾਈ।
ਵਫ਼ਦ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਹੋਏ ਜਾਨਲੇਵਾ ਹਮਲਿਆਂ ਵਰਗੀਆਂ ਗੰਭੀਰ ਘਟਨਾਵਾਂ ਦੇ ਬਾਵਜੂਦ ਬੀਬਾ ਹਰਸਿਮਰਤ ਕੌਰ ਬਾਦਲ ਨੇ ਹੌਸਲਾ ਨਹੀਂ ਛੱਡਿਆ ਅਤੇ ਆਪਣੇ ਪਰਿਵਾਰ ਤੇ ਪਾਰਟੀ ਵਰਕਰਾਂ ਨੂੰ ਚੜ੍ਹਦੀ ਕਲਾ ਵਿੱਚ ਰੱਖਣ ਲਈ ਦ੍ਰਿੜ੍ਹਤਾ ਨਾਲ ਕੰਮ ਕੀਤਾ। ਉਨ੍ਹਾਂ ਵੱਲੋਂ ਕਿਸੇ ਵੀ ਦਬਾਅ ਅੱਗੇ ਨਾ ਝੁਕਦਿਆਂ ਵਿਰੋਧੀਆਂ ਦਾ ਸਾਹਮਣਾ ਕਰਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿੱਚ ਹੌਸਲਾ ਤੇ ਵਿਸ਼ਵਾਸ ਪੈਦਾ ਕਰਨ ਦੀ ਗੱਲ ਵੀ ਆਖੀ ਗਈ।ਇਸ ਮੌਕੇ ਜੀਵਨ ਧਵਨ, ਅਨਮੋਲ ਪ੍ਰੀਤ ਸਿੰਘ ਸਿੱਧੂ, ਰਾਜੇਦੀਪ ਵੀ ਹਾਜ਼ਰ ਸਨ।