- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਿਗਮ ਦੀ ਗੈਰ-ਕਾਨੂੰਨੀ ਉਸਾਰੀਆਂ ’ਤੇ ਕਾਰਵਾਈ, ਨੂਰਵਾਲਾ ਰੋਡ ’ਤੇ ਚਾਰ ਦੁਕਾਨਾਂ ਸੀਲ

ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਮਹਾਨਗਰ ’ਚ ਗੈਰ-ਕਾਨੂੰਨੀ ਉਸਾਰੀਆਂ ਖ਼ਿਲਾਫ਼ ਨਿਗਮ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਮੰਗਲਵਾਰ ਨੂੰ ਜ਼ੋਨ-ਏ ਅਧੀਨ ਨੂਰਵਾਲਾ ਰੋਡ ’ਤੇ ਓਵਰਹੈੱਡ ਰਿਜ਼ਰਵਾਇਰ ਨੇੜੇ ਬਿਲਡਿੰਗ ਬਾਇਲਾਜ਼ ਦੀ ਉਲੰਘਣਾ ਕਰਕੇ ਬਣਾਈਆਂ ਜਾ ਰਹੀਆਂ ਚਾਰ ਦੁਕਾਨਾਂ ਨੂੰ ਸੀਲ ਕਰ ਦਿੱਤਾ ਗਿਆ। ਨਿਗਮ ਅਧਿਕਾਰੀਆਂ ਮੁਤਾਬਕ ਦੁਕਾਨ ਮਾਲਕ ਨੂੰ ਪਹਿਲਾਂ ਵੀ ਉਸਾਰੀ ਰੋਕਣ ਲਈ ਚਿਤਾਵਨੀਆਂ ਦਿੱਤੀਆਂ ਸਨ, ਪਰ ਇਸ ਦੇ ਬਾਵਜੂਦ ਕੰਮ ਜਾਰੀ ਰੱਖਿਆ। ਜਿਸ ਤੋਂ ਬਾਅਦ ਬਿਲਡਿੰਗ ਬ੍ਰਾਂਚ ਨੇ ਸੀਲਿੰਗ ਦੀ ਕਾਰਵਾਈ ਕੀਤੀ। ਸਹਾਇਕ ਟਾਊਨ ਪਲਾਨਰ ਕਪਿਲ ਦੇਵ ਨੇ ਦੱਸਿਆ ਕਿ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਦੇ ਨਿਰਦੇਸ਼ਾਂ ’ਤੇ ਸ਼ਹਿਰ ਵਿੱਚ ਗੈਰ-ਕਾਨੂੰਨੀ ਉਸਾਰੀਆਂ ਖ਼ਿਲਾਫ਼ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਕ ਦਿਨ ਪਹਿਲਾਂ ਕਰਾਬਾਰਾ ਰੋਡ ’ਤੇ ਪੰਜ ਗੈਰ-ਕਾਨੂੰਨੀ ਦੁਕਾਨਾਂ ਨੂੰ ਸੀਲ ਕੀਤਾ ਗਿਆ ਸੀ, ਜਦਕਿ ਮੰਗਲਵਾਰ ਨੂੰ ਨੂਰਵਾਲਾ ਰੋਡ ’ਤੇ ਚਾਰ ਦੁਕਾਨਾਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਗਰ ਨਿਗਮ ਤੋਂ ਬਿਲਡਿੰਗ ਪਲਾਨ ਮਨਜ਼ੂਰ ਕਰਵਾਉਣ ਤੋਂ ਬਾਅਦ ਹੀ ਉਸਾਰੀ ਕੰਮ ਸ਼ੁਰੂ ਕੀਤਾ ਜਾਵੇ। ਬਿਨਾਂ ਮਨਜ਼ੂਰੀ ਜਾਂ ਨਿਯਮਾਂ ਦੀ ਉਲੰਘਣਾ ਕਰਕੇ ਕੀਤੀ ਜਾਣ ਵਾਲੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ।