ਸ਼ਹਿਰ ਨੂੰ ਸਾਫ਼ ਰੱਖਣ ਲਈ ਲੋਕ ਦੇਣ ਸਹਿਯੋਗ : ਮੇਅਰ
ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ-ਮੇਅਰ
Publish Date: Tue, 01 Sep 2026 08:40 PM (IST)
Updated Date: Wed, 02 Sep 2026 04:05 AM (IST)
24 ਸਰਬਜੀਤ ਲੁਧਿਆਣਵੀ,ਪੰਜਾਬੀ ਜਾਗਰਣ ਲੁਧਿਆਣਾ ‘ਮਿਸ਼ਨ ਕਲੀਨ ਪੰਜਾਬ’ ਦੇ ਦੂਜੇ ਪੜਾਅ ਤਹਿਤ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਮੰਗਲਵਾਰ ਨੂੰ ਵਾਰਡ ਨੰਬਰ 13 ਦੇ ਵੱਖ-ਵੱਖ ਇਲਾਕਿਆਂ ਵਿੱਚ ਸਫਾਈ ਅਤੇ ਜਾਗਰੂਕਤਾ ਮੁਹਿੰਮ ਚਲਾਈ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਸ਼ਹਿਰ ਦੀ ਸਫਾਈ ਲਈ ਨਗਰ ਨਿਗਮ ਦਾ ਸਾਥ ਦੇਣ ਦੀ ਅਪੀਲ ਕੀਤੀ। ਮੇਅਰ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਵਸਨੀਕਾਂ ਨੂੰ ‘ਰਿਡਿਊਸ, ਰੀਯੂਜ਼ ਅਤੇ ਰੀਸਾਈਕਲ’ ਦੇ ਸਿਧਾਂਤ ਅਪਣਾਉਣ ਅਤੇ ਖੁੱਲ੍ਹੀਆਂ ਥਾਵਾਂ ਜਾਂ ਖਾਲੀ ਪਲਾਟਾਂ ਵਿੱਚ ਕੂੜਾ ਨਾ ਸੁੱਟਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੂੜਾ ਸਿਰਫ਼ ਕੂੜਾ ਇਕੱਠਾ ਕਰਨ ਵਾਲੇ ਕਰਮਚਾਰੀਆਂ ਨੂੰ ਦਿੱਤਾ ਜਾਵੇ ਜਾਂ ਨਿਰਧਾਰਤ ਕੰਪੈਕਟਰ ਸਾਈਟਾਂ ’ਤੇ ਹੀ ਸੁੱਟਿਆ ਜਾਵੇ। ਉਨ੍ਹਾਂ ਦੱਸਿਆ ਕਿ ਜ਼ਮੀਨੀ ਪੱਧਰ ’ਤੇ ਸਫਾਈ ਪ੍ਰਬੰਧਾਂ ਦੀ ਜਾਂਚ ਲਈ ਅਚਨਚੇਤ ਨਿਰੀਖਣ ਕੀਤੇ ਜਾ ਰਹੇ ਹਨ ਅਤੇ ਲਾਪਰਵਾਹੀ ਕਰਨ ਵਾਲੇ ਕਰਮਚਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਖੁੱਲ੍ਹੇ ਵਿੱਚ ਕੂੜਾ ਸੁੱਟਣ ਵਾਲਿਆਂ ਦੇ ਚਲਾਨ ਵੀ ਕੱਟੇ ਜਾਣਗੇ। ਇਸ ਮੌਕੇ ਜੁਆਇੰਟ ਕਮਿਸ਼ਨਰ ਅਮਨਪ੍ਰੀਤ ਸਿੰਘ, ਐੱਸਈ. ਪ੍ਰਵੀਨ ਸਿੰਗਲਾ ਅਤੇ ਨਗਰ ਨਿਗਮ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।