- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਿਗਮ ਜ਼ੋਨ ਸੀ ਦੇ ਬਾਹਰ ਸ਼ਾਮੀਂ ਸੜਕਾਂ ਘੇਰਨ ਵਾਲੇ ਰੇਹੜੀ-ਫੜ੍ਹੀ ਵਾਲਿਆਂ ’ਤੇ ਕੱਸਿਆ ਸ਼ਿਕੰਜਾ, ਫੁੱਟਪਾਥ ਕਰਵਾਇਆ ਖਾਲੀ

43
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਨਿਗਮ ਜ਼ੋਨ ਸੀ ਦਫਤਰ ਦੇ ਬਾਹਰ ਸੜਕਾਂ ਅਤੇ ਫੁੱਟਪਾਥਾਂ ’ਤੇ ਕਬਜ਼ਾ ਕਰਕੇ ਸ਼ਾਮ ਦੇ ਸਮੇਂ ਰੇਹੜੀਆਂ-ਫੜ੍ਹੀਆਂ ਲਾਉਣ ਵਾਲਿਆਂ ਖ਼ਿਲਾਫ਼ ਨਿਗਮ ਦੇ ਤਹਿਬਾਜ਼ਾਰੀ ਵਿਭਾਗ ਨੇ ਕਾਰਵਾਈ ਕੀਤੀ। ਕਾਰਵਾਈ ਦੌਰਾਨ ਪ੍ਰਤਾਪ ਚੌਂਕ ਨਾਲ ਲੱਗਦੇ ਟੇਢੀ ਪਾਰਕ ਦੇ ਆਸ-ਪਾਸ ਲੱਗੀਆਂ ਰੇਹੜੀਆਂ ਨੂੰ ਹਟਾ ਕੇ ਇਲਾਕਾ ਸੜਕ ਨੂੰ ਖਾਲੀ ਕਰਵਾਇਆ, ਜਿਸ ਨਾਲ ਟ੍ਰੈਫ਼ਿਕ ਵਿਵਸਥਾ ’ਚ ਕਾਫ਼ੀ ਸੁਧਾਰ ਦੇਖਣ ਨੂੰ ਮਿਲਿਆ।ਜਾਣਕਾਰੀ ਅਨੁਸਾਰ ਪ੍ਰਤਾਪ ਚੌਂਕ ਤੋਂ ਮੈਟਰੋ ਰੋਡ ਤੇ ਪੈਂਦੀ ਟੇਢੀ ਪਾਰਕ ਦੇ ਆਸ ਪਾਸ ਦੇ ਇਲਾਕੇ 'ਚ ਵੱਡੀ ਗਿਣਤੀ ਵਿੱਚ ਰੇਹੜੀਆਂ-ਫੜ੍ਹੀਆਂ ਲੱਗਣ ਕਾਰਨ ਸੜਕ ਦਾ ਵੱਡਾ ਹਿੱਸਾ ਘਿਰ ਜਾਂਦਾ ਸੀ। ਇਸ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਹੁੰਦੀ ਅਤੇ ਅਕਸਰ ਟ੍ਰੈਫ਼ਿਕ ਜਾਮ ਦੀ ਸਥਿਤੀ ਬਣੀ ਰਹਿੰਦੀ ਸੀ। ਨਿਗਮ ਜ਼ੋਨ ਸੀ ਦੇ ਤਹਿਬਾਜ਼ਾਰੀ ਵਿਭਾਗ ਵੱਲੋਂ ਇੰਸਪੈਕਟਰ ਸੰਜੀਤ ਕੁਮਾਰ ਦੀ ਅਗਵਾਈ ਹੇਠ ਚਲਾਈ ਮੁਹਿੰਮ ਦੌਰਾਨ ਕਈ ਰੇਹੜੀਆਂ ਨੂੰ ਹਟਾਇਆ ਗਿਆ, ਜਦਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੀਆਂ ਕਈ ਰੇਹੜੀਆਂ ਜ਼ਬਤ ਵੀ ਕੀਤੀਆਂ ਗਈਆਂ। ਇੰਸਪੈਕਟਰ ਸੰਜੀਤ ਕੁਮਾਰ ਨੇ ਰੇਹੜੀ-ਫੜ੍ਹੀ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਨਤਕ ਸੜਕਾਂ ਅਤੇ ਟ੍ਰੈਫ਼ਿਕ ਵਿੱਚ ਰੁਕਾਵਟ ਪੈਦਾ ਕਰਨ ਵਾਲੀਆਂ ਥਾਵਾਂ ’ਤੇ ਰੇਹੜੀਆਂ ਲਗਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਦੁਬਾਰਾ ਨਿਯਮਾਂ ਦੀ ਉਲੰਘਣਾ ਕੀਤੀ, ਤਾਂ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ।