- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੁੱਧ ਦੀ ਗੁਣਵੱਤਾ ਸਬੰਧੀ ਜਾਗਰੂਕਤਾ ਲਈ ਕੀਤਾ ਗਿਆ ਪ੍ਰੇਰਿਤ

ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ
ਡੇਅਰੀ ਵਿਕਾਸ ਵਿਭਾਗ ਲੁਧਿਆਣਾ ਵੱਲੋਂ ਦੁੱਧ ਖਪਤਕਾਰਾਂ ਨੂੰ ਸ਼ੁੱਧ, ਮਿਆਰੀ ਅਤੇ ਸਾਫ਼ ਦੁੱਧ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਲੁਧਿਆਣਾ ਦੀ ਅਗਵਾਈ ਹੇਠ ਸਕੂਲ ਆਫ ਐਮੀਨੇਂਸ ਬੱਦੋਵਾਲ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਬੱਚਿਆਂ ਨੂੰ ਦੁੱਧ ਦੀ ਮਹੱਤਤਾ, ਦੁੱਧ ਤੇ ਦੁੱਧ ਪਦਾਰਥਾਂ ਦੀ ਵਰਤੋਂ ਕਰਨਾ ਤੇ ਜੰਕ ਫੂਡ/ਕੋਲਡ ਡਰਿੰਕ ਨਾ ਪੀਣ, ਕੈਰੀਅਰ ਗਾਈਡ ਸਬੰਧੀ ਵਿਸ਼ੇ ’ਤੇ ਜਾਣਕਾਰੀ ਦਿੱਤੀ ਤੇ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਲਿਆਂਦੇ 105 ਦੁੱਧ ਦੇ ਸੈਂਪਲ ਚੈੱਕ ਕੀਤੇ ਗਏ 53 ਸੈਂਪਲ ਮਿਆਰਾਂ ਅਨੁਸਾਰ ਤੇ 52 ਸੈਂਪਲ ਮਿਆਰਾਂ ਤੋਂ ਘੱਟ ਪਾਏ ਗਏ। ਕਿਸੇ ਵੀ ਦੁੱਧ ਸੈਂਪਲ ’ਚ ਕੋਈ ਵੀ ਹਾਨੀਕਾਰਕ ਤੱਤ ਨਹੀਂ ਪਾਇਆ ਗਿਆ। ਡੇਅਰੀ ਵਿਕਾਸ ਇੰਸਪੈਕਟਰ ਅਗਮਪ੍ਰੀਤ ਕੌਰ, ਮਿਸ ਅੰਕਿਤ ਕਪੂਰ, ਮਿਸ ਅਨੁਰਾਗਦੀਪ ਕੌਰ ਨੇ ਆਪਣੇ ਵਿਸ਼ਿਆਂ ਤੇ ਜਾਣਕਾਰੀ ਦਿੱਤੀ। ਨਰੇਂਦਰ ਕੁਮਾਰ ਅਸਿਸਟੈਂਟ ਪ੍ਰੋਫੈਸਰ ਵੈਟਰਨਰੀ ਯੂਨੀਵਰਸਿਟੀ ਦੁਆਰਾ ਭਾਸ਼ਣ ਦਿੱਤਾ। ਇਸ ਮੌਕੇ ਵਿਭਾਗ ਵੱਲੋਂ ਲਾਏ ਗਏ ਕੈਂਪ ਦੀ ਸ਼ਲਾਘਾ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਲੱਗਦੇ ਰਹਿਣੇ ਚਾਹੀਦੇ ਹਨ। ਬੱਚਿਆ ਵਿੱਚ ਖਾਣ-ਪੀਣ ਤੇ ਆਪਣੀ ਸਿਹਤ ਪ੍ਰਤੀ ਜਾਗਰੂਕ ਹੋਣ ਤੇ ਕੈਰੀਅਰ ਗਾਈਡ ਸਬੰਧੀ ਜਾਣਕਾਰੀ ਬਹੁਤ ਹੀ ਮਹੱਤਵਪੂਰਨ ਦਿੱਤੀ। ਇਸ ਮੌਕੇ ਸਕੂਲ ਦੇ ਇੰਚਾਰਜ ਨੂੰ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ | ਵਿਭਾਗ ਵੱਲੋਂ ਕਰਵਾਏ ਕੁਇਜ਼ ਮੁਕਾਬਲੇ ਲਈ ਵਿਦਿਆਰਥੀਆਂ ਨੂੰ ਇਨਾਮ ਵੀ ਦਿੱਤੇ। ਇਸ ਦੌਰਾਨ ਦੁੱਧ ਦੀ ਗੁਣਵੱਤਾ ਸਬੰਧੀ ਖਪਤਕਾਰਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਦੁੱਧ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ। ਵਿਭਾਗ ਵੱਲੋਂ ਲੋਕਾਂ ਨੂੰ ਮਿਆਰੀ ਦੁੱਧ ਦੀ ਵਰਤੋਂ ਕਰਨ ਅਤੇ ਦੁੱਧ ਦੀ ਗੁਣਵੱਤਾ ਪ੍ਰਤੀ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ ਗਿਆ।